ਨਵੀਂ ਦਿੱਲੀ— ਦੇਸ਼ ਭਰ 'ਚ ਚੱਲ ਰਹੇ ਕਿਸਾਨਾਂ ਦੇ ਅੰਦੋਲਨਾਂ ਵਿਚਕਾਰ ਸੂਬਾ ਸਰਕਾਰਾਂ ਨੇ ਕਿਸਾਨਾਂ ਦੇ ਹਿੱਤ 'ਚ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਪੰਜਾਬ ਤੋਂ ਬਾਅਦ ਹੁਣ ਕਰਨਾਟਕ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਹੈ। ਕਰਨਾਟਕ ਸਰਕਾਰ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਸੂਬੇ 'ਚ ਕਿਸਾਨਾਂ ਦਾ 8,167 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਦਿੱਤਾ ਗਿਆ ਹੈ। ਕਰਨਾਟਕ 'ਚ 22 ਲੱਖ ਕਿਸਾਨਾਂ ਦੇ 50,000 ਰੁਪਏ ਤਕ ਦੇ ਫਸਲੀ ਕਰਜ਼ੇ ਮੁਆਫ ਕੀਤੇ ਗਏ ਹਨ।
ਹਾਲ ਹੀ 'ਚ ਮਹਾਰਾਸ਼ਟਰ ਅਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਹੈ। ਪੰਜਾਬ 'ਚ 5 ਏਕੜ ਤਕ ਵਾਲੇ ਕਿਸਾਨਾਂ ਦੇ 2 ਲੱਖ ਤਕ ਦੇ ਫਸਲੀ ਕਰਜ਼ੇ ਨੂੰ ਪੂਰੀ ਤਰ੍ਹਾਂ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਨੇ ਦਿੱਤੀ ਰਾਹਤ, ਬਦਲੇ ਜਾਣਗੇ ਪੁਰਾਣੇ ਨੋਟ
NEXT STORY