ਬਿਜ਼ਨੈੱਸ ਡੈਸਕ : ਭਾਰਤੀ ਉਦਯੋਗਪਤੀ ਗੌਤਮ ਅਡਾਨੀ ਅਤੇ ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਮਰੀਕੀ ਪ੍ਰਤੀਭੂਤੀ ਅਤੇ ਐਕਸਚੇਂਜ ਕਮਿਸ਼ਨ (SEC) ਨਾਲ ਚੱਲ ਰਹੇ ਮੁਕੱਦਮੇ ਦੇ ਨਿਪਟਾਰੇ ਲਈ ਭਾਰੀ ਜੁਰਮਾਨਾ ਭਰਨ ਲਈ ਸਹਿਮਤ ਹੋ ਗਏ ਹਨ। ਅਮਰੀਕੀ ਅਦਾਲਤ ਦੁਆਰਾ ਵੀਰਵਾਰ ਨੂੰ ਜਾਰੀ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ, ਇਸ ਸਮਝੌਤੇ ਤਹਿਤ ਗੌਤਮ ਅਡਾਨੀ 6 ਲੱਖ ਅਮਰੀਕੀ ਡਾਲਰ ਅਤੇ ਸਾਗਰ ਅਡਾਨੀ 1.2 ਕਰੋੜ ਅਮਰੀਕੀ ਡਾਲਰ ਦਾ ਜੁਰਮਾਨਾ ਅਦਾ ਕਰਨਗੇ।
ਇਹ ਵੀ ਪੜ੍ਹੋ : 8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ
ਕੀ ਹੈ ਪੂਰਾ ਮਾਮਲਾ?
ਅਮਰੀਕੀ ਵਕੀਲਾਂ ਨੇ ਦੋਸ਼ ਲਾਇਆ ਸੀ ਕਿ ਗੌਤਮ ਅਡਾਨੀ ਅਤੇ ਹੋਰਾਂ ਨੇ ਭਾਰਤ ਵਿੱਚ ਸੌਰ ਊਰਜਾ (Solar Energy) ਦੇ ਕੰਟਰੈਕਟ ਹਾਸਲ ਕਰਨ ਲਈ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ ਕਰੋੜਾਂ ਡਾਲਰ ਦੀ ਰਿਸ਼ਵਤ ਦੇਣ ਦੀ ਸਾਜ਼ਿਸ਼ ਰਚੀ ਸੀ। ਸਾਲ 2024 ਦੇ ਅਖੀਰ ਵਿੱਚ ਦਰਜ ਕੀਤੇ ਗਏ ਇਸ ਮਾਮਲੇ ਵਿੱਚ SEC ਨੇ ਦੋਸ਼ ਲਾਇਆ ਸੀ ਕਿ ਅਡਾਨੀ ਗਰੁੱਪ ਨੇ ਇਸ ਗੱਲ ਨੂੰ ਅਮਰੀਕੀ ਨਿਵੇਸ਼ਕਾਂ ਤੋਂ ਲੁਕਾਇਆ, ਜਦੋਂ ਕਿ ਉਨ੍ਹਾਂ ਤੋਂ ਅਰਬਾਂ ਡਾਲਰ ਦੇ ਫੰਡ ਇਕੱਠੇ ਕੀਤੇ ਗਏ ਸਨ।
ਇਹ ਵੀ ਪੜ੍ਹੋ : EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ
ਨਿਵੇਸ਼ਕਾਂ ਨਾਲ ਧੋਖਾਧੜੀ ਦਾ ਦੋਸ਼
SEC ਅਨੁਸਾਰ ਅਡਾਨੀ ਗ੍ਰੀਨ ਐਨਰਜੀ ਲਿਮਟਿਡ ਨੇ ਨਿਵੇਸ਼ਕਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਕੰਪਨੀ ਕੋਲ ਮਜ਼ਬੂਤ ਭ੍ਰਿਸ਼ਟਾਚਾਰ ਵਿਰੋਧੀ ਪ੍ਰੋਗਰਾਮ ਹਨ ਅਤੇ ਸੀਨੀਅਰ ਪ੍ਰਬੰਧਨ ਵੱਲੋਂ ਕੋਈ ਰਿਸ਼ਵਤਖੋਰੀ ਨਹੀਂ ਕੀਤੀ ਜਾਵੇਗੀ। ਅਮਰੀਕੀ ਸੰਸਥਾ ਨੇ ਇਨ੍ਹਾਂ ਕਾਰਵਾਈਆਂ ਨੂੰ ਅਮਰੀਕੀ ਪ੍ਰਤੀਭੂਤੀ ਕਾਨੂੰਨਾਂ ਦੇ ਧੋਖਾਧੜੀ ਵਿਰੋਧੀ ਪ੍ਰਬੰਧਾਂ ਦੀ ਉਲੰਘਣਾ ਮੰਨਿਆ ਸੀ।
ਇਹ ਵੀ ਪੜ੍ਹੋ : ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
ਬਿਨਾਂ ਗੁਨਾਹ ਕਬੂਲੇ ਹੋਇਆ ਸਮਝੌਤਾ
ਹਾਲਾਂਕਿ ਦੋਵੇਂ ਧਿਰਾਂ ਜੁਰਮਾਨਾ ਭਰਨ ਲਈ ਸਹਿਮਤ ਹੋ ਗਈਆਂ ਹਨ, ਪਰ ਇਸ ਪ੍ਰਸਤਾਵਿਤ ਸਮਝੌਤੇ ਵਿੱਚ ਕਿਸੇ ਵੀ ਤਰ੍ਹਾਂ ਦੇ ਅਪਰਾਧ ਦੀ ਸਵੀਕਾਰੋਕਤੀ ਸ਼ਾਮਲ ਨਹੀਂ ਹੈ। ਅਡਾਨੀ ਗ੍ਰੀਨ ਐਨਰਜੀ ਨੇ ਪਹਿਲਾਂ ਵੀ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਿਰਾਧਾਰ ਦੱਸਦਿਆਂ ਰੱਦ ਕਰ ਦਿੱਤਾ ਸੀ। ਵੀਰਵਾਰ ਨੂੰ ਜਦੋਂ ਗੌਤਮ ਅਤੇ ਸਾਗਰ ਅਡਾਨੀ ਦੇ ਵਕੀਲਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
AI ਕੰਪਨੀ ਦਾ Mcap 5.5 ਟ੍ਰਿਲੀਅਨ ’ਤੇ ਪਹੁੰਚਿਆ, ਭਾਰਤੀ ਸ਼ੇਅਰ ਬਾਜ਼ਾਰ ਦੇ ਮਾਰਕੀਟ ਕੈਪ ’ਤੇ ਇਕੱਲੀ ਭਾਰੀ ਐੱਨਵੀਡੀਆ
NEXT STORY