ਨਵੀਂ ਦਿੱਲੀ - ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਸੋਮਵਾਰ ਨੂੰ ਅਚਾਨਕ ਕਈ ਉਡਾਣਾਂ ਰੱਦ ਕਰ ਦਿੱਤੀਆਂ। ਕੰਪਨੀ ਨੇ ਇਸ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਰੱਦ ਕੀਤੀਆਂ ਜਾਣ ਵਾਲੀਆਂ ਉਡਾਣਾਂ ਵਿੱਚ ਤਿਰੂਪਤੀ, ਬੈਂਗਲੁਰੂ ਅਤੇ ਮੈਸੂਰ ਲਈ ਉਡਾਣਾਂ ਸ਼ਾਮਲ ਹਨ। ਏਅਰ ਇੰਡੀਆ ਦੇ ਇਸ ਅਚਨਚੇਤ ਫੈਸਲੇ 'ਤੇ ਯਾਤਰੀਆਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ : ਬੈਂਕ ਹੀ ਨਹੀਂ, LIC ਕੋਲ ਵੀ ‘ਲਾਵਾਰਿਸ’ ਪਏ ਹਨ 21,500 ਕਰੋੜ
ਏਅਰ ਇੰਡੀਆ ਨੇ ਅਚਾਨਕ ਆਪਣੀਆਂ ਉਡਾਣਾਂ ਰੱਦ ਕਰਨ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਯਾਤਰੀਆਂ ਦਾ ਕਹਿਣਾ ਹੈ ਕਿ ਕੰਪਨੀ ਨੇ ਇਸ ਬਾਰੇ ਪਹਿਲਾਂ ਕੋਈ ਜਾਣਕਾਰੀ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਜਨਵਰੀ 2023 ਵਿੱਚ, ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟੀ ਦੇ ਕਾਰਨ ਵਾਰਾਣਸੀ ਹਵਾਈ ਅੱਡੇ 'ਤੇ ਕਈ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਏਅਰਪੋਰਟ 'ਤੇ ਕਾਫੀ ਹਫੜਾ-ਦਫੜੀ ਮਚ ਗਈ। ਫਲਾਈਟ ਰੱਦ ਹੋਣ ਕਾਰਨ ਏਅਰਪੋਰਟ 'ਤੇ ਹੀ ਕਈ ਲੋਕ ਇਕੱਠੇ ਹੋ ਗਏ ਸਨ।
ਇਹ ਵੀ ਪੜ੍ਹੋ : 11 ਮਹੀਨਿਆਂ 'ਚ 30 ਫੀਸਦੀ ਘਟੀ ਸੋਨੇ ਦੀ ਦਰਾਮਦ, ਇਸ ਕਾਰਨ ਘੱਟ ਹੋਇਆ ਆਯਾਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਮਾਰਚ ਵਿਚ ਰੂਸ ਤੋਂ ਭਾਰਤ ਦੀ ਕੱਚਾ ਤੇਲ ਦਰਾਮਦ ਇਰਾਕ ਤੋਂ ਦੁੱਗਣੀ
NEXT STORY