ਨਵੀਂ ਦਿੱਲੀ - ਅਮਰੀਕੀ ਈ-ਕਾਮਰਸ ਕੰਪਨੀ ਐਮਾਜ਼ੋਨ ਦੇ ਵਕੀਲਾਂ 'ਤੇ ਭਾਰਤੀ ਅਧਿਕਾਰੀਆਂ ਨੂੰ ਰਿਸ਼ਵਤ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਐਮਾਜ਼ੋਨ ਦਾ ਇਹ ਬਿਆਨ ਭਾਰਤੀ ਅਧਿਕਾਰੀਆਂ ਨੂੰ ਕਥਿਤ ਤੌਰ 'ਤੇ ਰਿਸ਼ਵਤ ਦੇਣ ਦੇ ਦੋਸ਼ਾਂ ਦੇ ਵਿਚਕਾਰ ਆਇਆ ਹੈ। ਇਸ ਮਾਮਲੇ ਵਿੱਚ ਕੰਪਨੀ ਨੇ ਸਪੱਸ਼ਟ ਕੀਤਾ ਕਿ ਉਹ ਰਿਸ਼ਵਤਖੋਰੀ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਦੋਸ਼ੀਆਂ ਦੇ ਖਿਲਾਫ ਢੁਕਵੀਂ ਕਾਰਵਾਈ ਕਰੇਗੀ।
ਨਿਊਜ਼ ਏਜੰਸੀ 'ਦਿ ਮਾਰਨਿੰਗ ਕਨਟੇਕਸਟ' ਦੀ ਖ਼ਬਰ ਮੁਤਾਬਕ ਐਮਾਜ਼ੋਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਇਸ ਵੈਬਸਾਈਟ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਕੰਪਨੀ ਨੇ ਇਸ ਮਾਮਲੇ ਵਿੱਚ ਆਪਣੇ ਇੱਕ ਸੀਨੀਅਰ ਕਾਨੂੰਨੀ ਪ੍ਰਤੀਨਿਧੀ ਰਾਹੁਲ ਸੁੰਦਰਮ ਨੂੰ ਛੁੱਟੀ 'ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ‘ਭਾਰਤ ਦੇ ਵਧਦੇ ਮੁਦਰਾ ਭੰਡਾਰ ਤੋਂ ਪ੍ਰੇਸ਼ਾਨ ਹੋਏ ਚੀਨ ਅਤੇ ਤੁਰਕੀ’
ਕੰਪਨੀ ਨੇ ਦਿੱਤਾ ਇਹ ਬਿਆਨ
ਨਿਊਜ਼ ਏਜੰਸੀ ਨੇ ਇਸ ਮਾਮਲੇ ਸੰਬੰਧੀ ਸੁੰਦਰਮ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ ਪਰ ਉਨ੍ਹਾਂ ਨੇ ਗੱਲ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਕੰਪਨੀ ਦੇ ਬੁਲਾਰੇ ਦੇ ਦੱਸਿਆ ਕਿ ਐਮਾਜ਼ੋਨ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦਾ, ਇਸ ਲਈ ਇਨ੍ਹਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਐਮਾਜ਼ੋਨ ਵਿਸਲਬਲੋਅਰ ਦਾ ਦੋਸ਼ ਹੈ ਕਿ ਭਾਰਤੀ ਵਕੀਲਾਂ ਨੇ ਅਧਿਕਾਰੀਆਂ ਨੂੰ ਰਿਸ਼ਵਤ ਦਿੱਤੀ ਹੈ। ਇਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ।
ਇਹ ਵੀ ਪੜ੍ਹੋ : Adani Power Case : SC 2019 ਦੇ ਆਪਣੇ ਫੈਸਲੇ 'ਤੇ ਕਰੇਗੀ ਵਿਚਾਰ, ਅਡਾਨੀ ਪਾਵਰ ਦੇ ਸ਼ੇਅਰ
ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
ਕਾਰੋਬਾਰੀ ਸੰਗਠਨ ਫੈਡਰੇਸ਼ਨ ਆਫ ਇੰਡੀਆ ਟ੍ਰੇਡਰਸ (ਸੀ.ਏ.ਆਈ.ਟੀ.) ਨੇ ਇਸ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਸੀ.ਏ.ਆਈ.ਟੀ. ਨੇ ਇਸ ਮਾਮਲੇ ਬਾਰੇ ਕੇਂਦਰੀ ਵਣਜ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਲਿਖਿਆ ਹੈ। ਕੈਟ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਨਾਲ ਜੁੜੇ ਅਧਿਕਾਰੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਸੰਗਠਨ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ।
ਕੈਟ ਦੇ ਰਾਸ਼ਟਰੀ ਪ੍ਰਧਾਨ ਬੀ.ਸੀ. ਭਾਰਤੀਆ ਅਤੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਨੇ ਕਿਹਾ ਕਿ ਸੀ.ਬੀ.ਆਈ. ਜਾਂਚ ਵਿੱਚ ਉਨ੍ਹਾਂ ਅਧਿਕਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਨਾਂ ਜਨਤਕ ਕਰਨ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਦੇ ਉਲਟ ਕੰਮ ਕਰਨ ਦੀ ਹਿੰਮਤ ਕੀਤੀ ਹੈ। ਇਸ ਲਈ ਅਜਿਹੇ ਅਧਿਕਾਰੀ ਜੋ ਇਸ ਰਿਸ਼ਵਤਖੋਰੀ ਵਿੱਚ ਸ਼ਾਮਲ ਹਨ, ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਦੂਜੇ ਅਧਿਕਾਰੀ ਅਜਿਹਾ ਕਰਨ ਦੀ ਹਿੰਮਤ ਨਾ ਕਰਨ।
ਇਹ ਵੀ ਪੜ੍ਹੋ : CCI ਪੜਤਾਲ : ਆਪਣੀ ਸਥਿਤੀ ਦਾ ਨਜਾਇਜ਼ ਫ਼ਾਇਦਾ ਉਠਾ ਰਿਹੈ Google, ਜਾਣੋ ਕੀ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਤਿਉਹਾਰਾਂ ਤੋਂ ਪਹਿਲਾਂ HDFC ਲਿਮਟਿਡ ਨੇ ਹੋਮ ਲੋਨ ਦਰਾਂ 'ਚ ਕੀਤੀ ਕਟੌਤੀ
NEXT STORY