ਲੁਧਿਆਣਾ(ਧੀਮਾਨ) - ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗ ਦੀ ਤਰਫੋਂ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਗਈ ਹੈ ਕਿ ਇਨਕਮ ਟੈਕਸ ਦੀ ਧਾਰਾ 43ਬੀ ਵਿੱਚ ਕੀਤੀ ਗਈ ਸੋਧ ਨੂੰ 6 ਮਹੀਨਿਆਂ ਲਈ ਮੁਲਤਵੀ ਕੀਤਾ ਜਾਵੇ।
ਇਹ ਵੀ ਪੜ੍ਹੋ : ਇਟਲੀ 'ਚ ਕਾਰੋਬਾਰ ਕਰਨ ਵਾਲਿਆ ਲਈ ਵੱਡੀ ਰਾਹਤ, ਹੁਣ ਪੰਜਾਬੀ ਭਾਸ਼ਾ ’ਚ ਹੋ ਸਕੇਗਾ ਪੇਪਰ ਵਰਕ
ਇਸ ਸਬੰਧੀ ਅੱਜ ਚੈਂਬਰ ਵੱਲੋਂ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਕਈ ਲੋਕਾਂ ਨੇ ਇਸ ਸੋਧ ਦਾ ਸਮਰਥਨ ਕੀਤਾ ਪਰ ਕੁਝ ਲੋਕਾਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ।
ਇਹ ਵੀ ਪੜ੍ਹੋ : 76 ਸਾਲਾਂ ਦੇ ਇਤਿਹਾਸ ’ਚ ਪਾਕਿਸਤਾਨ ਨੂੰ ਮਿਲੇ 29 PM, ਕੋਈ ਵੀ ਪੂਰਾ ਨਹੀਂ ਕਰ ਸਕਿਆ ਆਪਣਾ ਕਾਰਜਕਾਲ
ਇਸ ਦੇ ਮੱਦੇਨਜ਼ਰ ਸਾਰਿਆਂ ਨੇ ਕਿਹਾ ਕਿ ਫਿਲਹਾਲ ਕੇਂਦਰੀ ਵਿੱਤ ਮੰਤਰੀ ਨੂੰ ਇਸ ਸੋਧ ਨੂੰ ਰੋਕਣ ਲਈ ਬੇਨਤੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਾਰੋਬਾਰੀ ਅਤੇ ਮੱਧ ਪੱਧਰ ਦੇ ਵਪਾਰੀ ਇਸ ਵਿਚ ਸ਼ਾਮਲ ਹੋ ਸਕਣ।
ਇਸ ਦੇ ਨਾਲ ਹੀ ਸਾਰਿਆਂ ਨੇ ਇਕ ਮਤ ਨਾਲ ਕਿਹਾ ਕਿ 45 ਦਿਨ ਦੇ ਭੁਗਤਾਨ ਵਾਲੇ ਸਮੇਂ ਨੂੰ 75 ਦਿਨ ਤੱਕ ਵਧਾ ਦੇਣਾ ਚਾਹੀਦਾ ਹੈ। ਇਸ ਦੌਰਾਨ ਚਾਰਟਰਡ ਅਕਾਊਂਟੈਂਟ ਸਾਹਿਲ ਕੋਚਰ ਨੇ ਦੱਸਿਆ ਕਿ ਇਸ ਨਵੇਂ ਕਾਨੂੰਨ ਨਾਲ ਗ੍ਰੇ ਮਾਰਕਿਟ ਵਿਚ ਵਿਕਣ ਵਾਲਾ ਸਮਾਨ ਬਹੁਤ ਹੀ ਤੇਜ਼ੀ ਨਾਲ ਵਿਕੇਗਾ।
ਇਹ ਵੀ ਪੜ੍ਹੋ : ਹੋਲੀ ਮੌਕੇ ਘਰ ਜਾਣ ਦੀ ਬਣਾ ਰਹੇ ਹੋ ਯੋਜਨਾ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਨ੍ਹਾਂ ਰੂਟਾਂ 'ਤੇ ਨਹੀਂ
ਜਿਸ ਨਾਲ ਦੇਸ਼ ਦੀ ਆਰਥਿਕਤਾ ਨੂੰ ਭਾਰੀ ਧੱਕਾ ਲੱਗ ਸਕਦਾ ਹੈ, ਇਸ ਲਈ ਇਸ ਕਾਨੂੰਨ ਵਿੱਚ ਸੋਧ ਕਰਨ ਦੀ ਵਿਵਸਥਾ ਹੈ, ਜਿਸ 'ਤੇ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
ਇਸ ਮੌਕੇ ਚੈਂਬਰ ਜਨਰਲ ਸ਼ਕਤੀ ਹਨੀ ਸੇਠੀ, ਸਰਬਜੀਤ ਸਿੰਘ, ਸੰਜੇ ਧੀਮਾਨ ਰਜਤ ਗੁਪਤਾ, ਚਰਨਜੀਤ ਸਿੰਘ ਵਿਸ਼ਵਕਰਮਾ, ਸੁਰਿੰਦਰ ਸਿੰਘ ਚੌਹਾਨ, ਹਰਦੀਪ ਸਿੰਘ, ਨਰਿੰਦਰ ਭਵਰ, ਅਜੀਤ ਰਲਹਨ, ਨਰਿੰਦਰ ਮਿਗਲਾਨੀ, ਸੁਖਵਿੰਦਰ ਸਿੰਘ ਲਲਿਤ ਜੈਨ, ਸਾਹਿਲ ਕੋਚਰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ : ਰਿਟਾਇਰਡ ਇੰਸ਼ੋਰਡ ਵਿਅਕਤੀਆਂ ਲਈ ਵੱਡੀ ਖ਼ਬਰ, ਰਿਟਾਇਰਮੈਂਟ ਤੋਂ ਬਾਅਦ ਵੀ ਮਿਲੇਗਾ ਮੈਡੀਕਲ ਲਾਭ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SpiceJet ਦੇ 1400 ਕਰਮਚੀਆਂ ਨੂੰ ਲਗੇਗਾ ਵੱਡਾ ਝਟਕਾ, ਸਿਰ 'ਤੇ ਲਟਕੀ ਛਾਂਟੀ ਦੀ ਤਲਵਾਰ
NEXT STORY