ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਗਿਰਾਵਟ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 56 ਅੰਕ ਯਾਨੀ 0.25 ਫੀਸਦੀ ਡਿੱਗ ਕੇ 21,748 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 30 ਅੰਕ ਯਾਨੀ 0.1 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 31,511 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ ਐੱਸ. ਜੀ. ਐਕਸ. ਨਿਫਟੀ 37.5 ਅੰਕ ਯਾਨੀ 0.4 ਫੀਸਦੀ ਦੀ ਕਮਜ਼ੋਰੀ ਦੇ ਨਾਲ 10,325.5 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.4 ਫੀਸਦੀ ਡਿੱਗਿਆ ਹੈ, ਜਦੋਂ ਕਿ ਸਟਰੇਟਸ ਟਾਈਮਸ ਵਿੱਚ 0.2 ਫੀਸਦੀ ਦੀ ਕਮਜ਼ੋਰੀ ਦੇਖਣ ਨੂੰ ਮਿਲ ਰਹੀ ਹੈ।ਤਾਇਵਾਨ ਇੰਡੈਕਸ 42 ਅੰਕ ਯਾਨੀ 0.4 ਫੀਸਦੀ ਟੁੱਟ ਕੇ 10,977 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।ਸ਼ੰਘਾਈ ਕੰਪੋਜਿਟ ਵਿੱਚ 0.15 ਫੀਸਦੀ ਦਾ ਵਾਧਾ ਨਜ਼ਰ ਆ ਰਿਹਾ ਹੈ।
ਡਾਓ ਜੋਂਸ 115 ਅੰਕ ਉਛਲਿਆ, S&P ਤੇ ਨੈਸਡੈਕ ਡਿੱਗ ਕੇ ਬੰਦ
NEXT STORY