ਨਵੀਂ ਦਿੱਲੀ— ਯੂ. ਐੱਸ.-ਚੀਨ ਵਿਚਕਾਰ ਵਪਾਰ ਯੁੱਧ ਨੂੰ ਲੈ ਕੇ ਚਿੰਤਾ ਬਰਕਰਾਰ ਹੈ। ਬੁੱਧਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਪੀਪਲਜ਼ ਬੈਂਕ ਆਫ ਚਾਈਨਾ (ਪੀ. ਬੀ. ਓ. ਸੀ.) ਨੇ ਯੂਆਨ ਲਈ ਅਧਿਕਾਰਤ ਮੁੱਲ 6.9996 ਪ੍ਰਤੀ ਡਾਲਰ ਨਿਰਧਾਰਤ ਕੀਤਾ, ਜੋ ਕਿ ਬਾਜ਼ਾਰ ਉਮੀਦਾਂ ਨਾਲੋਂ ਥੋੜ੍ਹਾ ਕਮਜ਼ੋਰ ਹੈ।
ਚੀਨ ਦਾ ਬਾਜ਼ਾਰ ਬਾਜ਼ਾਰ ਸੰਘਾਈ ਕੰਪੋਜ਼ਿਟ ਕਮਜ਼ੋਰੀ 'ਚ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ, ਇਸ ਦੌਰਾਨ ਕੋਸਪੀ ਤੇ ਸਟ੍ਰੇਟਸ ਟਾਈਮਜ਼ 'ਚ ਵੀ ਕਮਜ਼ੋਰੀ ਦੇਖਣ ਨੂੰ ਮਿਲੀ। ਜਪਾਨ ਦਾ ਬਾਜ਼ਾਰ ਵੀ ਗਿਰਾਵਟ 'ਚ ਕਾਰੋਬਾਰ ਕਰ ਰਿਹਾ ਹੈ।
ਸ਼ੰਘਾਈ ਕੰਪੋਜ਼ਿਟ ਹਾਲਾਂਕਿ 5 ਅੰਕ ਯਾਨੀ 0.15 ਫੀਸਦੀ ਦੀ ਗਿਰਾਵਟ 'ਚ 2,773 'ਤੇ ਕਾਰੋਬਾਰ ਕਰ ਰਿਹਾ ਹੈ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 52 ਅੰਕ ਯਾਨੀ 0.5 ਫੀਸਦੀ ਡਿੱਗ ਕੇ 10,910 ਦੇ ਪੱਧਰ 'ਤੇ ਹੈ।
ਜਪਾਨ ਦਾ ਬਾਜ਼ਾਰ ਨਿੱਕੇਈ 167 ਅੰਕ ਯਾਨੀ 0.81 ਫੀਸਦੀ ਦੀ ਗਿਰਾਵਟ 'ਚ 20,417 'ਤੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੈਂਗ 180 ਅੰਕ ਯਾਨੀ 0.7 ਫੀਸਦੀ ਕਮਜ਼ੋਰ ਹੋ ਕੇ 25,799 'ਤੇ ਕਾਰੋਬਾਰ ਕਰ ਰਿਹਾ ਹੈ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 13 ਅੰਕ ਯਾਨੀ 0.5 ਫੀਸਦੀ ਦੀ ਗਿਰਾਵਟ 'ਚ 1,907 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.2 ਫੀਸਦੀ ਕਮਜ਼ੋਰ ਹੋ ਕੇ 3,165 'ਤੇ ਕਾਰੋਬਾਰ ਕਰਦਾ ਦਿਸਿਆ।
ਯੂ. ਐੱਸ. ਬਾਜ਼ਾਰ ਮਜਬੂਤੀ 'ਚ ਬੰਦ, ਡਾਓ 'ਚ 312 ਅੰਕ ਦਾ ਉਛਾਲ
NEXT STORY