ਨਵੀਂ ਦਿੱਲੀ— ਮੰਗਲਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਕਾਰੋਬਾਰ ਹਰੇ ਨਿਸ਼ਾਨ 'ਤੇ ਹਨ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ ਮਜਬੂਤੀ 'ਚ ਕਾਰੋਬਾਰ ਕਰ ਰਹੇ ਹਨ। ਉੱਥੇ ਹੀ, ਐੱਸ. ਜੀ. ਐਕਸ. ਨਿਫਟੀ ਤੇ ਜਪਾਨ ਦਾ ਬਾਜ਼ਾਰ ਨਿੱਕੇਈ ਵੀ ਬੜ੍ਹਤ 'ਚ ਹਨ। ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ ਵੀ ਹਰੇ ਨਿਸ਼ਾਨ 'ਤੇ ਹੈ। ਇਸ ਤੋਂ ਇਲਾਵਾ ਦੱਖਣੀ ਕੋਰੀਆ ਦਾ ਬਾਜ਼ਾਰ ਵੀ ਤੇਜ਼ੀ 'ਚ ਕਾਰੋਬਾਰ ਕਰ ਰਿਹਾ ਹੈ।
ਜਪਾਨ ਦਾ ਬਾਜ਼ਾਰ ਨਿੱਕੇਈ 160 ਅੰਕ ਯਾਨੀ 0.7 ਫੀਸਦੀ ਦੀ ਮਜਬੂਤੀ ਨਾਲ 21,916 'ਤੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 137 ਅੰਕ ਦੀ ਤੇਜ਼ੀ ਨਾਲ 26,092.27 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਭਾਰਤੀ ਨੈਸ਼ਨਲ ਸਟਾਕ ਐਕਸਚੇਂਜ ਦਾ ਸਿੰਗਾਪੁਰ ਟ੍ਰੇਡਿਡ ਐੱਸ. ਜੀ. ਐਕਸ. ਨਿਫਟੀ 20 ਅੰਕ ਯਾਨੀ 0.16 ਫੀਸਦੀ ਚੜ੍ਹ ਕੇ 11,557 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.4 ਫੀਸਦੀ ਦੀ ਤੇਜ਼ੀ ਨਾਲ 2,071 'ਤੇ ਕਾਰੋਬਾਰ ਕਰ ਰਿਹਾ ਹੈ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 33 ਅੰਕ ਯਾਨੀ 1.06 ਫੀਸਦੀ ਦੀ ਮਜਬੂਤੀ ਨਾਲ 3,153 'ਤੇ ਕਾਰੋਬਾਰ ਕਰ ਰਿਹਾ ਹੈ।
USA ਬਾਜ਼ਾਰ ਬੜ੍ਹਤ 'ਚ ਬੰਦ, ਡਾਓ 'ਚ ਲਗਭਗ 100 ਅੰਕ ਦਾ ਵਾਧਾ
NEXT STORY