ਨਵੀਂ ਦਿੱਲੀ— ਯੂ. ਐੱਸ. ਬਾਜ਼ਾਰ ਰਿਕਾਰਡ 'ਤੇ ਬੰਦ ਹੋਣ ਮਗਰੋਂ ਏਸ਼ੀਆਈ ਬਾਜ਼ਾਰਾਂ 'ਚ ਹਲਕੀ ਮਜਬੂਤੀ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ, ਅਲੀਬਾਬਾ ਨੇ ਹਾਂਗਕਾਂਗ 'ਚ ਬਲਾਕਬਸਟਰ ਸ਼ੁਰੂਆਤ ਕੀਤੀ ਹੈ। ਇਸ ਵਿਚਕਾਰ ਐੱਸ. ਜੀ. ਐਕਸ. ਨਿਫਟੀ ਰਿਕਾਰਡ ਉੱਚ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਹਾਲਾਂਕਿ, ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਹਲਕੀ ਕਮਜ਼ੋਰੀ ਨਾਲ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਿਹਾ ਹੈ। ਦੱਖਣੀ ਕੋਰੀਆ ਦਾ ਕੋਸਪੀ ਮਜਬੂਤੀ 'ਚ ਅਤੇ ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ ਗਿਰਾਵਟ 'ਚ ਦੇਖਣ ਨੂੰ ਮਿਲਿਆ ਹੈ।
ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.22 ਫੀਸਦੀ ਦੀ ਗਿਰਾਵਟ ਨਾਲ 2899 'ਤੇ ਕਾਰੋਬਾਰ ਕਰ ਰਿਹਾ ਹੈ। ਐੱਸ. ਜੀ. ਐਕਸ. ਨਿਫਟੀ 15 ਅੰਕ ਯਾਨੀ 0.13 ਫੀਸਦੀ ਦੀ ਬੜ੍ਹਤ ਨਾਲ 12,122 'ਤੇ ਕਾਰੋਬਾਰ ਕਰ ਰਿਹਾ ਹੈ। ਜਪਾਨ ਦਾ ਬਾਜ਼ਾਰ ਨਿੱਕੇਈ 163 ਅੰਕ ਯਾਨੀ 0.7 ਫੀਸਦੀ ਦੀ ਮਜਬੂਤੀ ਨਾਲ 23,456 'ਤੇ ਕਾਰੋਬਾਰ ਕਰ ਰਿਹਾ ਹੈ।
ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 14 ਅੰਕ ਯਾਨੀ 0.05 ਫੀਸਦੀ ਦੀ ਹਲਕੀ ਮਜਬੂਤੀ ਨਾਲ 27,006 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 10 ਅੰਕ ਯਾਨੀ 0.38 ਫੀਸਦੀ ਦੀ ਮਜਬੂਤੀ ਨਾਲ 2,132 ਦੇ ਪੱਧਰ 'ਤੇ ਹੈ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 8 ਅੰਕ ਯਾਨੀ 0.2 ਫੀਸਦੀ ਦੀ ਗਿਰਾਵਟ ਨਾਲ 3,213 'ਤੇ ਕਾਰੋਬਾਰ ਕਰ ਰਿਹਾ ਹੈ।
USA ਬਾਜ਼ਾਰ ਰਿਕਾਰਡ 'ਤੇ ਬੰਦ, ਡਾਓ 'ਚ 190 ਅੰਕ ਦਾ ਉਛਾਲ
NEXT STORY