ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ 'ਚ ਮਜ਼ਬੂਤੀ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 179 ਅੰਕ ਯਾਨੀ 0.82 ਫੀਸਦੀ ਦੀ ਤੇਜ਼ੀ ਨਾਲ 22,072.07 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 221 ਅੰਕ ਯਾਨੀ 0.8 ਫੀਸਦੀ ਦੇ ਵਾਧੇ ਨਾਲ 31,487 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ ਐੱਸ. ਜੀ. ਐਕਸ. ਨਿਫਟੀ 50.50 ਅੰਕ ਯਾਨੀ 0.4 ਫੀਸਦੀ ਦੀ ਤੇਜ਼ੀ ਨਾਲ 10,555 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਸ਼ੰਘਾਈ ਕੰਪੋਜਿਟ 19 ਅੰਕ ਯਾਨੀ 0.6 ਫੀਸਦੀ ਚੜ੍ਹ ਕੇ 3,308'ਤੇ ਕਾਰੋਬਾਰ ਕਰ ਰਿਹਾ ਹੈ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.25 ਫੀਸਦੀ ਤੱਕ ਵਧਿਆ ਹੈ, ਜਦੋਂ ਕਿ ਸਟਰੇਟਸ ਟਾਈਮਸ 'ਚ 0.3 ਫੀਸਦੀ ਦੀ ਤੇਜ਼ੀ ਦਰਜ ਕੀਤੀ ਗਈ ਹੈ।ਤਾਇਵਾਨ ਇੰਡੈਕਸ 77 ਅੰਕ ਯਾਨੀ 0.7 ਫੀਸਦੀ ਦੀ ਮਜ਼ਬੂਤੀ ਨਾਲ 10,870 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਬਾਜ਼ਾਰ 'ਚ ਮਜ਼ਬੂਤੀ ਦੇ ਆਸਾਰ, ਇਨ੍ਹਾਂ ਦਾ ਦਿਸੇਗਾ ਮਾਰਕੀਟ 'ਤੇ ਅਸਰ
NEXT STORY