ਨਵੀਂ ਦਿੱਲੀ— ਮੰਗਲਵਾਰ ਦੇ ਕਾਰੋਬਾਰ 'ਚ ਏਸ਼ੀਆਈ ਬਾਜ਼ਾਰਾਂ 'ਚ ਤੇਜ਼ੀ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 141 ਅੰਕ ਦੀ ਤੇਜ਼ੀ ਨਾਲ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 10 ਅੰਕ ਚੜ੍ਹ ਕੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦੇ ਹੈਂਗ ਸੇਂਗ 'ਚ ਵੀ ਤੇਜ਼ੀ ਦੇਖਣ ਨੂੰ ਮਿਲੀ ਹੈ। ਸਿੰਗਾਪੁਰ 'ਚ ਐਸ. ਜੀ. ਐਕਸ. ਨਿਫਟੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ ਵੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰਦਾ ਦਿਸਿਆ ਹੈ।
ਜਾਪਾਨ ਦਾ ਬਾਜ਼ਾਰ ਨਿੱਕੇਈ 141 ਅੰਕ ਯਾਨੀ ਕਰੀਬ 0.6 ਫੀਸਦੀ ਚੜ੍ਹ ਕੇ 22,412 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 176 ਅੰਕ ਯਾਨੀ 0.6 ਫੀਸਦੀ ਦੇ ਉਛਾਲ ਨਾਲ 25,617 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 18 ਅੰਕ ਯਾਨੀ 0.2 ਫੀਸਦੀ ਦੇ ਵਾਧੇ ਨਾਲ 10,537 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.4 ਫੀਸਦੀ ਤੱਕ ਚੜ੍ਹਿਆ ਹੈ, ਜਦੋਂ ਕਿ ਸਟਰੇਟਸ ਟਾਈਮਸ 'ਚ 0.25 ਫੀਸਦੀ ਦੀ ਤੇਜ਼ੀ ਦਿਸ ਰਹੀ ਹੈ।ਤਾਇਵਾਨ ਇੰਡੈਕਸ 'ਚ 0.1 ਫੀਸਦੀ ਦੀ ਮਾਮੂਲੀ ਤੇਜ਼ੀ 'ਚ ਹੈ, ਜਦੋਂ ਕਿ ਸ਼ੰਘਾਈ ਕੰਪੋਜਿਟ ਦੀ ਚਾਲ ਸਪਾਟ ਨਜ਼ਰ ਆ ਰਹੀ ਹੈ।
ਬਜ਼ਾਰ 'ਚ ਰੌਣਕ, ਸੈਂਸੈਕਸ 131 ਅੰਕ ਵਧਿਆ, ਨਿਫਟੀ 10,500 ਦੇ ਪਾਰ ਬੰਦ
NEXT STORY