ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।ਜਾਪਾਨ ਦਾ ਬਾਜ਼ਾਰ ਨਿੱਕੇਈ 100 ਅੰਕ ਯਾਨੀ 0.4 ਫੀਸਦੀ ਡਿੱਗ ਕੇ 24,024 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਹੈਂਗ ਸੇਂਗ 52 ਅੰਕ ਯਾਨੀ 0.15 ਫੀਸਦੀ ਡਿੱਗ ਕੇ 32,879 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 21 ਅੰਕ ਯਾਨੀ 0.2 ਫੀਸਦੀ ਦੀ ਕਮਜ਼ੋਰੀ ਨਾਲ 11,067 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ ਸਪਾਟ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ਸਟਰੇਟਸ ਟਾਈਮਸ ਵਿੱਚ 0.15 ਫੀਸਦੀ ਦੀ ਹਲਕੀ ਗਿਰਾਵਟ ਦੇਖਣ ਨੂੰ ਮਿਲੀ। ਤਾਇਵਾਨ ਇੰਡੈਕਸ 80 ਅੰਕ ਯਾਨੀ 0.7 ਫੀਸਦੀ ਟੁੱਟ ਕੇ 11,173 ਦੇ ਪੱਧਰ 'ਤੇ ਕਰਦਾ ਨਜ਼ਰ ਆਇਆ।ਸ਼ੰਘਾਈ ਕੰਪੋਜਿਟ ਵਿੱਚ 0.15 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ।
ਅਮਰੀਕੀ ਬਾਜ਼ਾਰਾਂ 'ਚ ਰੌਣਕ, ਨੈਸਡੈਕ ਨਵੀਂ ਉਚਾਈ 'ਤੇ
NEXT STORY