ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ 'ਚ ਕਮਜ਼ੋਰੀ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 212 ਅੰਕ ਯਾਨੀ ਲਗਭਗ 1 ਫੀਸਦੀ ਦੀ ਗਿਰਾਵਟ ਨਾਲ 21,272.02 'ਤੇ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਜਾਪਾਨ 'ਚ ਅਜੇ ਵੀ ਰਾਜਨੀਤਕ ਅਨਿਸ਼ਚਿਤਤਾ ਦਾ ਮਾਹੌਲ ਜਾਰੀ ਹੈ, ਜਿਸ ਕਾਰਨ ਉੱਥੇ ਬਾਜ਼ਾਰ 'ਚ ਨਿਵੇਸ਼ਕਾਂ ਦੇ ਸੈਂਟੀਮੈਂਟ ਕਮਜ਼ੋਰ ਨਜ਼ਰ ਆਏ ਹਨ। ਉੱਥੇ ਹੀ, ਐੱਸ. ਜੀ. ਐਕਸ. ਨਿਫਟੀ 29 ਅੰਕ ਯਾਨੀ 0.29 ਫੀਸਦੀ ਦੀ ਗਿਰਾਵਟ ਨਾਲ 10,086 'ਤੇ ਕਾਰੋਬਾਰ ਕਰ ਰਿਹਾ ਹੈ।
ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 171.63 ਯਾਨੀ 0.5 ਫੀਸਦੀ ਦੀ ਗਿਰਾਵਟ ਨਾਲ 31342.40 'ਤੇ ਕਾਰੋਬਾਰ ਕਰ ਰਿਹਾ ਹੈ। ਸ਼ੰਘਾਈ ਕੰਪੋਜ਼ਿਟ 12 ਅੰਕ ਯਾਨੀ 0.3 ਫੀਸਦੀ ਡਿੱਗ ਕੇ 3267.48 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਕੋਰੀਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.2 ਫੀਸਦੀ ਡਿੱਗਿਆ ਹੈ, ਜਦੋਂ ਕਿ ਸਟਰੇਟਸ ਟਾਈਮਸ 'ਚ 0.25 ਫੀਸਦੀ ਦੀ ਕਮਜ਼ੋਰੀ ਦਿਸ ਰਹੀ ਹੈ। ਤਾਇਵਾਨ ਇੰਡੈਕਸ 0.5 ਫੀਸਦੀ ਤੋਂ ਜ਼ਿਆਦਾ ਟੁੱਟਿਆ ਹੈ।
ਡਾਟਾ ਲੀਕ 'ਚ ਫੇਸਬੁੱਕ ਨੂੰ ਵੱਡਾ ਝਟਕਾ, ਡਾਓ ਜੋਂਸ 335 ਅੰਕ ਟੁੱਟਾ
NEXT STORY