ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਖਰਾਬ ਮੌਸਮ ਦੇ ਕਾਰਨ ਬੁੱਧਵਾਰ ਸ਼ਾਮ ਨੂੰ ਦਿੱਲੀ ਹਵਾਈ ਅੱਡੇ ਤੋਂ ਨੌ ਉਡਾਣਾਂ ਦਾ ਮਾਰਗ ਜੈਪੁਰ ਤਬਦੀਲ ਕੀਤਾ ਗਿਆ ਹੈ। ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਵਾਲੇ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ 'ਚ ਹਨ੍ਹੇਰੀ ਚੱਲਣ ਦੇ ਨਾਲ ਹਲਕਾ ਮੀਂਹ ਵੀ ਪਿਆ। 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲੀਆਂ।
ਇਹ ਵੀ ਪੜ੍ਹੋ- ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ, ਅਪ੍ਰੈਲ ਤੋਂ ਮਹਿੰਗੀਆਂ ਹੋ ਜਾਣਗੀਆਂ ਜ਼ਰੂਰੀ ਦਵਾਈਆਂ
ਆਈ.ਐੱਮ.ਡੀ ਨੇ ਮੀਂਹ ਅਤੇ ਬੱਦਲ ਛਾਏ ਰਹਿਣ ਦਾ ਕੀਤਾ ਪੂਰਵ ਅਨੁਮਾਨ ਪ੍ਰਗਟ
ਹਵਾਈ ਅੱਡੇ ਦੇ ਇਕ ਅਧਿਕਾਰੀ ਦੇ ਮੁਤਾਬਕ ਸ਼ਾਮ ਨੂੰ ਖਰਾਬ ਮੌਸਮ ਕਾਰਨ ਇੰਦਿਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ (ਆਈ.ਜੀ.ਆਈ.ਏ) ਤੋਂ ਕੁੱਲ ਨੌ ਉਡਾਣਾਂ ਜੈਪੁਰ ਦੇ ਲਈ ਤਬਦੀਲ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਭਾਰਤ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ ਤਾਜ਼ਾ ਪੱਛਮੀ ਗੜਬੜ ਦੇ ਪ੍ਰਭਾਵ 'ਚ ਬੁੱਧਵਾਰ ਰਾਤ ਨੂੰ ਮੀਂਹ ਅਤੇ ਬੱਦਲ ਛਾਏ ਰਹਿਣ ਦਾ ਪੂਰਨ ਅਨੁਮਾਨ ਪ੍ਰਗਟ ਕੀਤਾ ਸੀ।
ਇਹ ਵੀ ਪੜ੍ਹੋ- ਭਾਰਤ ਦਾ ਵਸਤੂ ਅਤੇ ਸੇਵਾ ਨਿਰਯਾਤ 2022-23 'ਚ 760 ਅਰਬ ਡਾਲਰ ਨੂੰ ਪਾਰ ਕਰੇਗਾ : ਪੀਊਸ਼ ਗੋਇਲ
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।
ਸਹਾਰਾ ਕਰੇਗਾ ਨਿਵੇਸ਼ਕਾਂ ਦੇ ਪੈਸੇ ਵਾਪਸ, ਲੱਖਾਂ ਲੋਕਾਂ ਨੂੰ ਧਿਆਨ 'ਚ ਰੱਖਦਿਆਂ SC ਨੇ ਦਿੱਤਾ ਵੱਡਾ ਫੈਸਲਾ
NEXT STORY