ਨਵੀਂ ਦਿੱਲੀ—ਵਿੱਤੀ ਸਾਲ 2020 ਦੀ ਦੂਜੀ ਤਿਮਾਹੀ 'ਚ ਬੰਧਨ ਬੈਂਕ ਨੂੰ 971.8 ਕਰੋੜ ਰੁਪਏ ਦਾ ਮੁਨਾਫਾ ਹੋਇਆ ਹੈ ਜਦੋਂਕਿ ਵਿੱਤੀ ਸਾਲ 2019 ਦੀ ਦੂਜੀ ਤਿਮਾਹੀ 'ਚ ਬੰਧਨ ਬੈਂਕ ਦਾ ਮੁਨਾਫਾ 487.6 ਕਰੋੜ ਰੁਪਏ ਰਿਹਾ ਸੀ। ਵਿੱਤੀ ਸਾਲ 2020 ਦੀ ਦੂਜੀ ਤਿਮਾਹੀ 'ਚ ਬੰਧਨ ਬੈਂਕ ਦੀ ਵਿਆਜ ਆਮਦਨ 42 ਫੀਸਦੀ ਵਧ ਕੇ 1,529 ਕਰੋੜ ਰੁਪਏ ਰਹੀ ਹੈ। ਵਿੱਤੀ ਸਾਲ 2019 ਦੀ ਦੂਜੀ ਤਿਮਾਹੀ 'ਚ ਬੰਧਨ ਬੈਂਕ ਦੀ ਵਿਆਜ ਆਮਦਨ 1,077.5 ਕਰੋੜ ਰੁਪਏ ਰਹੀ ਸੀ।
ਤਿਮਾਹੀ ਦਰ ਤਿਮਾਹੀ ਆਧਾਰ 'ਤੇ ਦੂਜੀ ਤਿਮਾਹੀ 'ਚ ਬੰਧਨ ਬੈਂਕ ਦਾ ਗ੍ਰਾਸ ਐੱਨ.ਪੀ.ਏ. 1.70 ਫੀਸਦੀ ਤੋਂ ਵਧ ਕੇ 1.76 ਫੀਸਦੀ ਰਿਹਾ ਹੈ। ਤਿਮਾਹੀ ਆਧਾਰ 'ਤੇ ਦੂਜੀ ਤਿਮਾਹੀ 'ਚ ਬੰਧਨ ਬੈਂਕ ਦਾ ਨੈੱਟ ਐੱਨ.ਪੀ.ਏ 0.59 ਫੀਸਦੀ ਤੋਂ ਘਟ ਕੇ 0.56 ਫੀਸਦੀ ਰਿਹਾ ਹੈ।
ਰੁਪਏ 'ਚ ਦੇਖੀਏ ਤਾਂ ਤਿਮਾਹੀ ਦਰ ਤਿਮਾਹੀ ਆਧਾਰ 'ਤੇ ਦੂਜੀ ਤਿਮਾਹੀ 'ਚ ਬੰਧਨ ਬੈਂਕ ਦਾ ਗ੍ਰਾਸ ਐੱਨ.ਪੀ..ਏ 1,019.7 ਕਰੋੜ ਰੁਪਏ ਤੋਂ ਵਧ ਕੇ 1,064.2 ਕਰੋੜ ਰੁਪਏ ਰਿਹਾ ਹੈ। ਸਾਲਾਨਾ ਆਧਾਰ 'ਤੇ ਦੂਜੀ ਤਿਮਾਹੀ 'ਚ ਬੰਧਨ ਬੈਂਕ ਦਾ ਨੈੱਟ ਐੱਨ.ਪੀ.ਏ. 347.5 ਕਰੋੜ ਰੁਪਏ ਵਧ ਕੇ 337 ਕਰੋੜ ਰੁਪਏ ਰਿਹਾ ਹੈ।
ਤਿਮਾਹੀ ਆਧਾਰ 'ਤੇ ਦੂਜੀ ਤਿਮਾਹੀ 'ਚ ਬੰਧਨ ਬੈਂਕ ਦੀ ਪ੍ਰੋਵਿਜ਼ਨਿੰਗ 125.3 ਕਰੋੜ ਰੁਪਏ ਤੋਂ ਵਧ ਕੇ 145.5 ਕਰੋੜ ਰੁਪਏ ਰਹੀ ਹੈ ਜਦੋਂਕਿ ਪਿਛਲੇ ਸਾਲ ਦੀ ਦੂਜੀ ਤਿਮਾਹੀ 'ਚ ਬੰਧਨ ਬੈਂਕ ਦੀ ਪ੍ਰੋਵਿਜ਼ਨਿੰਗ 124.2 ਕਰੋੜ ਰੁਪਏ ਰਹੀ ਸੀ।
Whistleblower ਦੀ ਸ਼ਿਕਾਇਤ 'ਤੇ BSE ਸਖਤ, ਮੰਗਿਆ ਸਪੱਸ਼ਟੀਕਰਣ
NEXT STORY