ਬਿਜ਼ਨੈੱਸ ਡੈਸਕ - ਭਾਰਤ ਵਿੱਚ ਇਸ ਸਮੇਂ ਸਭ ਤੋਂ ਵੱਧ ਪ੍ਰਾਈਵੇਟ ਕਾਰਾਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਪ੍ਰਾਈਵੇਟ ਕਾਰਾਂ ਦੇ ਮਾਮਲੇ ਵਿੱਚ ਤਕਨੀਕੀ ਸ਼ਹਿਰ ਬੈਂਗਲੁਰੂ ਨੇ ਰਾਜਧਾਨੀ ਦਿੱਲੀ ਨੂੰ ਪਛਾੜ ਦਿੱਤਾ ਹੈ ਅਤੇ ਸਭ ਤੋਂ ਵੱਧ ਪ੍ਰਾਈਵੇਟ ਕਾਰਾਂ ਵਾਲਾ ਸ਼ਹਿਰ ਬਣ ਗਿਆ ਹੈ। ਰਾਜ ਸਰਕਾਰ ਦੁਆਰਾ ਪਿਛਲੇ ਹਫ਼ਤੇ ਜਾਰੀ ਕੀਤੀ ਗਈ ਦਿੱਲੀ ਸਟੈਟਿਸਟਿਕਸ ਹੈਂਡਬੁੱਕ 2023 ਦੇ ਅਨੁਸਾਰ, ਪਿਛਲੇ ਸਾਲ 31 ਮਾਰਚ ਤੱਕ ਦਿੱਲੀ ਵਿੱਚ ਰਜਿਸਟਰਡ ਪ੍ਰਾਈਵੇਟ ਕਾਰਾਂ ਦੀ ਗਿਣਤੀ 20.71 ਲੱਖ ਯੂਨਿਟ ਸੀ।
ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਦੇ ਘਰ ਇਸ ਦਿਨ ਵੱਜਣਗੇ ਬੈਂਡ ਵਾਜੇ, 3 ਦਿਨ ਚੱਲੇਗਾ ਰਾਧਿਕਾ-ਅਨੰਤ ਦੇ ਵਿਆਹ ਦਾ ਜ਼ਸ਼ਨ (ਤਸਵੀਰਾਂ)
ਇਸ ਤੋਂ ਇਲਾਵਾ ਦਿੱਲੀ ਸਰਕਾਰ ਨੇ 2021-22 ਤੱਕ 48.77 ਲੱਖ ਵਾਹਨਾਂ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਹੈ। ਇਸ ਦੇ ਬਾਵਜੂਦ 31 ਮਾਰਚ, 2021 ਤੋਂ ਬਾਅਦ ਇਸ ਵਿੱਚ 38.8 ਫ਼ੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਵਿਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ 'ਤੇ ਪਾਬੰਦੀ ਲੱਗਾ ਦਿੱਤੀ ਗਈ ਹੈ। ਅਕਤੂਬਰ 2018 ਵਿਚ ਸੁਪਰੀਮ ਕੋਰਟ ਵਲੋਂ ਲਏ ਗਏ ਇਸ ਫ਼ੈਸਲੇ ਦੇ ਕਾਰਨ ਇਹ ਗਿਰਾਵਟ ਦਰਜ ਕੀਤੀ ਹੈ।
ਇਹ ਵੀ ਪੜ੍ਹੋ - ਅਮੀਰਾਂ ਦੀ ਲਿਸਟ ’ਚ ਵਧਿਆ ਮੁਕੇਸ਼ ਅੰਬਾਨੀ ਦਾ ਕੱਦ, 100 ਅਰਬ ਡਾਲਰ ਤੋਂ ਪਾਰ ਹੋਈ ਜਾਇਦਾਦ
ਦੂਜੇ ਪਾਸੇ ਪਿਛਲੇ ਸਾਲ 31 ਮਾਰਚ ਨੂੰ ਜਾਰੀ ਕੀਤੇ ਗਏ ਕਰਨਾਟਕ ਟਰਾਂਸਪੋਰਟ ਵਿਭਾਗ ਦੇ ਅੰਕੜਿਆਂ ਅਨੁਸਾਰ, ਬੈਂਗਲੁਰੂ ਵਿੱਚ ਰਜਿਸਟਰਡ ਪ੍ਰਾਈਵੇਟ ਕਾਰਾਂ ਦੀ ਗਿਣਤੀ 22.33 ਲੱਖ ਯੂਨਿਟ ਰਹੀ, ਜੋ 31 ਮਾਰਚ, 2021 ਤੋਂ 7.1 ਫ਼ੀਸਦੀ ਵੱਧ ਹੈ। ਦਿੱਲੀ ਸਰਕਾਰ ਦੇ ਆਰਥਿਕ ਸਰਵੇਖਣ ਸਾਲ 2022-23 ਵਿੱਚ ਕਿਹਾ ਗਿਆ ਹੈ ਕਿ 2021-22 ਦੀ ਮਿਆਦ ਦੌਰਾਨ ਦਿੱਲੀ ਵਿੱਚ ਪ੍ਰਤੀ ਹਜ਼ਾਰ ਆਬਾਦੀ ਪਿੱਛੇ ਵਾਹਨਾਂ ਦੀ ਗਿਣਤੀ 472 ਸੀ। ਸਾਲ 2020-21 ਵਿੱਚ ਇਹ ਸੰਖਿਆ 655 ਸੀ। ਸਾਲ 2022 ਵਿੱਚ ਦਿੱਲੀ ਵਿੱਚ ਸੜਕ 'ਤੇ ਮੋਟਰ ਵਾਹਨਾਂ (ਪ੍ਰਾਈਵੇਟ ਕਾਰਾਂ ਸਮੇਤ) ਦੀ ਕੁੱਲ ਸੰਖਿਆ 79.18 ਲੱਖ ਸੀ, ਜੋ 35.38 ਫ਼ੀਸਦੀ ਦੀ ਗਿਰਾਵਟ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ
ਅਜਿਹਾ ਇਸ ਕਰਕੇ ਹੋਇਆ ਕਿਉਂਕਿ ਦਿੱਲੀ ਸਰਕਾਰ ਨੇ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ 'ਤੇ ਪਾਬੰਦੀ ਲਗਾਈ ਹੈ। ਭਾਰਤ ਦੇ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਮਸ਼ਹੂਰ ਬੈਂਗਲੁਰੂ ਇਸ ਸਮੇਂ ਖ਼ਰਾਬ ਬੁਨਿਆਦੀ ਢਾਂਚੇ ਅਤੇ ਜਨਤਕ ਆਵਾਜਾਈ ਦੀਆਂ ਲਗਾਤਾਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਮੀਂਹ ਅਤੇ ਤਿਉਹਾਰਾਂ ਦੇ ਦਿਨਾਂ ਕਾਰਨ ਬੇਂਗਲੁਰੂ ਦੀਆਂ ਸੜਕਾਂ ਵਾਹਨਾਂ ਨਾਲ ਭਰੀਆਂ ਰਹਿੰਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਆਵਾਜਾਈ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ - ਭਾਰਤੀਆਂ ਲੋਕਾਂ ਲਈ ਖ਼ਾਸ ਖ਼ਬਰ, ਇਸ ਸਾਲ ਇੰਨੇ ਫ਼ੀਸਦੀ ਹੋ ਸਕਦਾ ਹੈ ਤਨਖ਼ਾਹ 'ਚ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਲ 2025 ਤੱਕ ਦੇਸ਼ ਦੇ ਹਰੇਕ ਕੋਨੇ 'ਚ ਬਿਨਾਂ ਕਿਸੇ ਰੁਕਾਵਟ ਦੇ ਪਹੁੰਚ ਜਾਵੇਗੀ 24 ਘੰਟੇ ਬਿਜਲੀ!
NEXT STORY