ਨਵੀਂ ਦਿੱਲੀ- ਬੈਂਕ ਮੁਲਾਜ਼ਮਾਂ ਦੇ ਸੰਗਠਨ ਸਰਬ ਭਾਰਤੀ ਬੈਂਕ ਅਧਿਕਾਰੀ ਸੰਗਠਨ (ਏ. ਆਈ. ਬੀ. ਈ. ਏ.) ਨੇ ਸ਼ੁੱਕਰਵਾਰ ਨੂੰ ਸਰਕਾਰ ਤੋਂ ਬੈਂਕ ਕਰਮਚਾਰੀਆਂ ਨੂੰ ਕੋਵਿਡ-19 ਟੀਕਾਕਰਨ ਪ੍ਰੋਗਰਾਮ ਦੀ ਤਰਜੀਹ ਸੂਚੀ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ।
ਸੰਗਠਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਬੈਂਕ ਮੁਲਾਜ਼ਮਾਂ ਨੇ ਅੱਗੇ ਰਹਿ ਕੇ ਪੂਰੇ ਸਮੇਂ ਆਪਣੀਆਂ ਸੇਵਾਵਾਂ ਲੋਕਾਂ ਨੂੰ ਦਿੱਤੀਆਂ ਹਨ।
ਏ. ਆਈ. ਬੀ. ਈ. ਏ. ਦੇ ਜਨਰਲ ਸਕੱਤਰ ਸੀ. ਐੱਚ. ਵੈਂਕਟਚਲਮ ਨੇ ਕਿਹਾ ਕਿ ਲਾਕਡਾਊਨ ਲਾਗੂ ਹੋਣ ਦੇ ਬਾਵਜੂਦ ਪੂਰੇ ਦੇਸ਼ ਵਿਚ ਗ੍ਰਾਮੀਣ ਇਲਾਕਿਆਂ ਸਣੇ ਬੈਂਕਾਂ ਦੀਆਂ ਸ਼ਾਖਾਵਾਂ ਖੁੱਲ੍ਹੀਆਂ ਰਹੀਆਂ। ਹਾਲਾਂਕਿ, ਇਸ ਦੌਰਾਨ ਜਨਤਕ ਆਵਾਜਾਈ ਵੀ ਉਪਲਬਧ ਨਹੀਂ ਸੀ ਪਰ ਬੈਂਕ ਮੁਲਾਜ਼ਮਾਂ ਨੇ ਲਗਾਤਾਰ ਕੰਮ ਕੀਤਾ। ਪੱਤਰ ਵਿਚ ਕਿਹਾ ਗਿਆ ਹੈ ਕਿ, ''ਸਾਨੂੰ ਇਸ ਗੱਲ ਦੀ ਖ਼ੁਸ਼ੀ ਹੈ ਕਿ ਬੈਂਕ ਮੁਲਾਜ਼ਮਾਂ ਦੇ ਕੰਮ ਦੀ ਵਿੱਤ ਮੰਤਰੀ ਦੇ ਨਾਲ ਪ੍ਰਧਾਨ ਮੰਤਰੀ ਨੇ ਵੀ ਪ੍ਰਸ਼ੰਸਾ ਕੀਤੀ ਹੈ।'' ਬੈਂਕ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਹੋਰ ਸੰਗਠਨਾਂ ਨੇ ਵੀ ਕੋਵਿਡ-19 ਟੀਕਾਕਰਨ ਵਿਚ ਉਨ੍ਹਾਂ ਨੂੰ ਪਹਿਲੀ ਸੂਚੀ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।
ਸਰਕਾਰ ਨੇ ਕਿਰਾਏ ਲਈ ਲਾਗੂ ਸ਼ਰਤਾਂ 'ਚ ਦਿੱਤੀ ਢਿੱਲ, ਮਹਿੰਗਾ ਹੋਵੇਗਾ ਸਫ਼ਰ!
NEXT STORY