ਬਿਜਨੈੱਸ ਡੈਸਕ : ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਚੌਲਾਂ, ਕਣਕ ਅਤੇ ਆਟੇ ਦੀਆਂ ਕੀਮਤਾਂ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਭਾਂਵੇ ਸਰਕਾਰ ਨੇ ਘਰੇਲੂ ਮੰਡੀ ਵਿੱਚ ਚਾਵਲ, ਕਣਕ, ਆਟਾ ਵਰਗੇ ਅਨਾਜ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਨਿਰਯਾਤ ਬੰਦ ਕਰ ਦਿੱਤਾ ਹੈ ਪਰ ਇਨ੍ਹਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਖ਼ੁਰਾਕ ਮੰਤਰਾਲੇ ਨੇ ਦੱਸਿਆ ਹੈ ਕਿ ਭਾਰੀ ਮੀਂਹ ਕਾਰਨ ਇਸ ਵਾਰ ਇਨ੍ਹਾਂ ਖਾਣ-ਪੀਣ ਵਾਲੀਆਂ ਵਸਤਾਂ ਜਿਵੇਂ ਫਲ,ਸਬਜ਼ੀਆਂ ਦੀਆਂ ਕੀਮਤਾਂ ਪਿਛਲੇ ਸਾਲ ਦੇ ਮੁਕਾਬਲੇ 20 ਫ਼ੀਸਦੀ ਵੱਧ ਗਈਆਂ ਹਨ। ਇਸ ਦੇ ਨਾਲ ਹੀ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਕਾਰਨ ਚੌਲਾਂ, ਕਣਕ ਅਤੇ ਆਟੇ ਦੀਆਂ ਕੀਮਤਾਂ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੇ ਬਜਟ 'ਤੇ ਅਸਰ ਪਵੇਗਾ।
ਪੰਜਾਬ ਅਤੇ ਹੋਰ ਸੂਬਿਆਂ 'ਚ ਸਤੰਬਰ ਦੇ ਅਖ਼ੀਰ 'ਚ ਪਏ ਬੇ ਮੌਸਮੀ ਮੀਂਹ ਨੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਕਾਰਨ ਕਰੀਬ 20 ਫ਼ੀਸਦੀ ਝੋਨੇ ਦੀ ਫ਼ਸਲ ਖ਼ਰਾਬ ਹੋ ਗਈ ਹੈ। ਅਜਿਹੇ 'ਚ ਵਪਾਰੀਆਂ ਦਾ ਮੰਨਣਾ ਹੈ ਕਿ ਆਉਣ ਵਾਲੇ ਸਮੇਂ 'ਚ ਬਾਸਮਤੀ ਚੌਲਾਂ ਦੀ ਕੀਮਤ ਵਧ ਸਕਦੀ ਹੈ। ਇਸ ਦਾ ਸਿੱਧਾ ਅਸਰ ਬਰਾਮਦ 'ਤੇ ਵੀ ਪਵੇਗਾ।
ਬੇਮੌਸਮੀ ਬਰਸਾਤ ਕਾਰਨ ਚੌਲਾਂ ਦੀ ਗੁਣਵੱਤਾ ਵੀ ਖ਼ਰਾਬ ਹੋ ਗਈ ਹੈ, ਜਿਸ ਕਾਰਨ ਖੇਤ ਵਿੱਚ ਪਾਣੀ ਆਉਣ ਕਾਰਨ ਦਾਣੇ ਕਾਲੇ ਜਾਂ ਸੜ ਸਕਦੇ ਹਨ। ਇਸ ਵਾਰ ਹੋਈ ਭਾਰੀ ਬਾਰਿਸ਼ ਨੇ ਝੋਨੇ ਦੀ ਫ਼ਸਲ ਨੂੰ ਇਸ ਤਰ੍ਹਾਂ ਤਬਾਹ ਕਰ ਦਿੱਤਾ ਹੈ ਕਿ ਕਿਸਾਨਾਂ ਨੂੰ ਕਾਫ਼ੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਇਸ ਦੇ ਨਾਲ ਹੀ ਦੇਸ਼ ਭਰ 'ਚ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ 'ਚ ਭਾਰੀ ਗਿਰਾਵਟ ਆਈ ਹੈ।
ਬਾਸਮਤੀ ਚੌਲਾਂ ਦੀ ਬਰਾਮਦ
ਬਾਸਮਤੀ ਚਾਵਲ ਸਾਡੇ ਦੇਸ਼ ਤੋਂ ਲਗਭਗ 150 ਦੇਸ਼ਾਂ ਨੂੰ ਨਿਰਯਾਤ ਕੀਤੇ ਜਾਂਦੇ ਹਨ। ਜੇਕਰ ਇਸ ਦੀ ਖੇਤੀ ਕਰਨ ਵਾਲੇ ਵੱਡੇ ਰਾਜਾਂ ਦੀ ਗੱਲ ਕਰੀਏ ਤਾਂ ਤਿੰਨ ਰਾਜਾਂ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦਾ ਨਾਂ ਸਭ ਤੋਂ ਪਹਿਲਾਂ ਆਉਂਦਾ ਹੈ। ਇਸ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ਦੇ ਮੇਰਠ, ਸਹਾਰਨਪੁਰ, ਆਗਰਾ, ਅਲੀਗੜ੍ਹ, ਮੁਰਾਦਾਬਾਦ, ਬਰੇਲੀ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਾਸਮਤੀ ਚਾਵਲ ਦੀ ਖੇਤੀ ਕੀਤੀ ਜਾਂਦੀ ਹੈ। ਇੱਥੋਂ ਦੀ ਮਿੱਟੀ ਅਤੇ ਮੌਸਮ ਬਾਸਮਤੀ ਚੌਲਾਂ ਦੀ ਕਾਸ਼ਤ ਲਈ ਬਹੁਤ ਅਨੁਕੂਲ ਹੈ। ਇਸ ਦੇ ਨਾਲ ਹੀ ਕਿਸਾਨਾਂ ਲਈ ਸਿੰਚਾਈ ਦੇ ਸਾਧਨ ਵੀ ਆਸਾਨੀ ਨਾਲ ਉਪਲਬਧ ਹਨ।
ਰੁਪਏ ’ਚ ਕਮਜ਼ੋਰੀ ਨਾਲ ਵਧੇਗੀ ਹੋਰ ਮਹਿੰਗਾਈ, ਕੱਚੇ ਤੇਲ ਅਤੇ ਜਿਣਸਾਂ ਦੀਆਂ ਵਧਣਗੀਆਂ ਕੀਮਤਾਂ
NEXT STORY