ਨਵੀਂ ਦਿੱਲੀ (ਭਾਸ਼ਾ) : ਦਿੱਲੀ ਸਰਾਫਾ ਬਾਜ਼ਾਰ ਵਿਚ ਸ਼ੁੱਕਰਵਾਰ ਨੂੰ ਸੋਨਾ 441 ਰੁਪਏ ਦੀ ਤੇਜ਼ੀ ਨਾਲ 48,530 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਐੱਚ.ਡੀ.ਐੱਫ.ਸੀ. ਸਿਕਿਓਰਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 48,089 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਇਸੇ ਤਰ੍ਹਾਂ ਚਾਂਦੀ ਵੀ 1,148 ਰੁਪਏ ਦੀ ਤੇਜ਼ੀ ਨਾਲ 71,432 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਉੱਚ ਪੱਧਰ ਨੂੰ ਛੋਹ ਗਈ।
ਪਿਛਲੇ ਸੈਸ਼ਨ ਵਿਚ ਚਾਂਦੀ ਦੀ ਬੰਦ ਹੋਈ ਕੀਮਤ 70,284 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨਾ ਮਾਮੂਲੀ ਗਿਰਾਵਟ ਦੇ ਨਾਲ 1,896 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ ਸੀ, ਜਦੋਂਕਿ ਚਾਂਦੀ ਲਗਭਗ 28.15 ਡਾਲਰ ਪ੍ਰਤੀ ਔਂਸ 'ਤੇ ਲਗਭਗ ਸਥਿਰ ਰਹੀ। ਐੱਚ.ਡੀ.ਐੱਫ.ਸੀ. ਸਿਕਿਓਰਟੀਜ਼ ਦੇ ਸੀਨੀਅਰ ਐਨਾਲਿਸਟ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, "ਨਿਊ ਯਾਰਕ ਕਮੋਡਿਟੀ ਐਕਸਚੇਂਜ (ਕੋਮੈਕਸ) 'ਤੇ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 1,896 ਡਾਲਰ ਪ੍ਰਤੀ ਔਂਸ ਸੀ, ਜਿਸ ਨਾਲ ਸੋਨੇ ਵਿਚ ਮਾਮੂਲੀ ਗਿਰਾਵਟ ਆਈ।"
ਇਹ ਵੀ ਪੜ੍ਹੋ : ਦੁਨੀਆ ਦੇ ਸਭ ਤੋਂ ਰਈਸ Elon Musk ਤੇ Jeff Bezos ਇੰਝ ਬਚਾਉਂਦੇ ਨੇ ਆਪਣਾ ਟੈਕਸ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
EMI 'ਚ ਨਹੀਂ ਮਿਲੇਗੀ ਕੋਈ ਰਾਹਤ, loan moratorium ਅੱਗੇ ਵਧਾਉਣ ਤੋਂ 'ਸੁਪਰੀਮ' ਦਾ ਇਨਕਾਰ
NEXT STORY