ਨਵੀਂ ਦਿੱਲੀ - ਹਫਤੇ ਦੇ ਆਖਰੀ ਵਪਾਰਕ ਦਿਨ ਯਾਨੀ ਸ਼ੁੱਕਰਵਾਰ (10 ਜਨਵਰੀ, 2025) ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਇਸ ਹਫਤੇ ਦੇ ਪਹਿਲੇ ਤਿੰਨ ਦਿਨ ਦੋਵਾਂ ਦੀਆਂ ਕੀਮਤਾਂ 'ਚ ਨਰਮੀ ਤੋਂ ਬਾਅਦ ਕੱਲ ਵੀਰਵਾਰ ਨੂੰ ਵਾਧਾ ਦੇਖਿਆ ਗਿਆ ਅਤੇ ਅੱਜ ਵੀ ਕੀਮਤਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ। ਜੇਕਰ ਤੁਸੀਂ ਸੋਨੇ ਦੇ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਪਹਿਲਾਂ ਕੀਮਤਾਂ 'ਤੇ ਨਜ਼ਰ ਮਾਰੋ। ਅੱਜ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਫਿਊਚਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। MCX 'ਤੇ ਸੋਨੇ ਦੀ ਕੀਮਤ 0.15 ਫੀਸਦੀ ਵਧ ਕੇ 78,225 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ, ਜਦੋਂ ਕਿ ਚਾਂਦੀ 'ਚ 0.20 ਫ਼ੀਸਦੀ ਦਾ ਵਾਧਾ ਦੇਖਿਆ ਗਿਆ ਹੈ ਇਹ 91,890 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ।
2024 ਵਿੱਚ ਸੋਨੇ ਨੇ 20% ਅਤੇ ਚਾਂਦੀ ਨੇ 17% ਰਿਟਰਨ ਦਿੱਤਾ।
ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 76,583 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,948 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ: ਸੈਂਸੈਕਸ 450 ਅੰਕ ਡਿੱਗਿਆ, ਮਿਡਕੈਪ ਇੰਡੈਕਸ 1000 ਅੰਕ ਟੁੱਟਿਆ
NEXT STORY