ਨਵੀਂ ਦਿੱਲੀ—ਸੰਸਾਰਿਕ ਪੱਧਰ 'ਤੇ ਦੋਵੇਂ ਕੀਮਤੀ ਧਾਤੂਆਂ 'ਚ ਰਹੀ ਤੇਜ਼ੀ ਅਤੇ ਸਥਾਨਕ ਪੱਧਰ 'ਤੇ ਗਹਿਣਾ ਮੰਗ ਠੀਕ-ਠਾਕ ਰਹਿਣ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਅੱਜ ਸੋਨਾ 50 ਰੁਪਏ ਚਮਕ ਕੇ 31,200 ਰੁਪਏ ਦੱਸ ਗ੍ਰਾਮ ਤੇ ਅਤੇ ਚਾਂਦੀ 150 ਰੁਪਏ ਉਛਲ ਕੇ 39,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।
ਦੁਨੀਆਂ ਦੀ ਹੋਰ ਮੁੱਖ ਮੁਦਰਾਵਾਂ ਦੀ ਤੁਲਨਾ 'ਚ ਡਾਲਰ ਦੇ ਕਮਜ਼ੋਰ ਪੈਣ ਨਾਲ ਸੰਸਾਰਿਕ ਪੱਧਰ 'ਤੇ ਸੋਨੇ ਦੀ ਕੀਮਤ ਵਧੀ ਹੈ। ਲੰਡਨ ਦਾ ਸੋਨਾ ਹਾਜ਼ਿਰ 6.20 ਡਾਲਰ ਚਮਕ ਕੇ 1,322.05 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਵਿਕਿਆ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 8.4 ਡਾਲਰ ਦੀ ਤੇਜ਼ੀ 'ਚ 1,324,10 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਿਰ ਵੀ 0.10 ਡਾਲਰ ਦੇ ਵਾਧੇ 'ਚ 16.42 ਡਾਲਰ ਪ੍ਰਤੀ ਔਂਸ 'ਤੇ ਬੋਲੀ ਗਈ।
ਕਾਰੋਬਾਰੀਆਂ ਨੇ ਦੱਸਿਆ ਕਿ ਸੰਸਾਰਿਕ ਤੇਜ਼ੀ ਅਤੇ ਘਰੇਲੂ ਪੱਧਰ 'ਤੇ ਵਿਵਾਹਿਕ ਮੰਗ ਰਹਿਣ ਨਾਲ ਦੋਵਾਂ ਕੀਮਤੀ ਧਾਤੂਆਂ 'ਚ ਤੇਜ਼ੀ ਦਰਜ ਕੀਤੀ ਗਈ। ਨਿਵੇਸ਼ਕ ਇਸ ਬੁੱਧਵਾਰ ਨੂੰ ਜਾਰੀ ਕੀਤੇ ਜਾਣ ਵਾਲੇ ਅਮਰੀਕਾ ਦੀ ਖੁਦਰਾ ਮਹਿੰਗਾਈ ਦਰ ਦੇ ਅੰਕੜੇ ਦੀ ਉਡੀਕ ਕਰ ਰਹੇ ਹਨ।
ਦੋ ਪਹੀਆਂ ਵਾਹਨਾਂ ਦੀ ਵਿਕਰੀ ਲਗਾਤਾਰ ਦੂਜੇ ਮਹੀਨੇ ਵੀ ਟਾਪ 'ਤੇ
NEXT STORY