ਬਿਜ਼ਨੈੱਸ ਡੈਸਕ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ 2023-24 ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਸਥਾਪਤ ਰਵਾਇਤ ਅਨੁਸਾਰ ਵਿੱਤ ਮੰਤਰੀ ਨੇ ਸੰਸਦ 'ਚ ਜਾਣ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਜਾ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।
ਰਾਸ਼ਟਰਪਤੀ ਭਵਨ ਨੇ ਟਵੀਟ ਕੀਤਾ, ''ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਨਿਰਮਲਾ ਸੀਤਾਰਮਨ, ਵਿੱਤ ਰਾਜ ਮੰਤਰੀ ਡਾ. ਭਾਗਵਤ ਕਿਸ਼ਨ ਰਾਓ ਕਰਾਡ ਅਤੇ ਪੰਕਜ ਚੌਧਰੀ ਅਤੇ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ 2023-24 ਦੇ ਲਈ ਆਮ ਬਜਟ ਪੇਸ਼ ਕਰਨ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕਰਨ ਲਈ ਰਾਸ਼ਟਰਪਤੀ ਭਵਨ ਆਏ ਸਨ।
ਇਸ ਤੋਂ ਬਾਅਦ ਬਜਟ ਨੂੰ ਮਨਜ਼ੂਰੀ ਦੇਣ ਲਈ ਕੇਂਦਰੀ ਮੰਤਰੀਮੰਡਲ ਦੀ ਬੈਠਕ ਹੋਈ। ਬਜਟ ਪੇਸ਼ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਤਾ 'ਚ ਮੰਤਰੀਮੰਡਲ ਵਿੱਤੀ ਸਾਲ 2023-24 ਦੇ ਬਜਟ ਨੂੰ ਮਨਜ਼ੂਰੀ ਦੇਵੇਗਾ।
Budget 2023: ਬਦਲਦਾ ਰੇਲਵੇ ਹੋਵੇਗਾ ਬਜਟ ਦਾ 'ਬਾਦਸ਼ਾਹ', 30 ਫ਼ੀਸਦੀ ਵਧ ਸਕਦਾ ਹੈ ਅਲਾਟਮੈਂਟ
NEXT STORY