ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਆਪਣੇ ਬਜਟ ਭਾਸ਼ਣ 'ਚ ਕਿਹਾ ਕਿ ਕੇਂਦਰ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੌਰਾਨ 80 ਕਰੋੜ ਗਰੀਬ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾ ਕੇ ਇਹ ਯਕੀਨੀ ਬਣਾਇਆ ਹੈ ਕਿ ਦੇਸ਼ 'ਚ ਕੋਈ ਵੀ ਭੁੱਖਾ ਨਾ ਰਹੇ। ਉਨ੍ਹਾਂ ਕਿਹਾ ਕਿ ਗਲੋਬਲ ਚੁਣੌਤੀਆਂ ਦੇ ਸਮੇਂ ਜੀ-20 ਦੀ ਪ੍ਰਧਾਨਗੀ ਮਿਲਣ ਨਾਲ ਸਾਡੇ ਕੋਲ ਵਿਸ਼ਵ ਵਿਵਸਥਾ 'ਚ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਦਾ ਮੌਕਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ (ਪੀ.ਐੱਮ.ਜੀ.ਕੇ.ਏ.ਵਾਈ) ਦੇ ਤਹਿਤ ਗਰੀਬ ਲੋਕਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਉਣ ਲਈ ਇੱਕ ਯੋਜਨਾ ਲਾਗੂ ਕਰ ਰਹੀ ਹੈ ਜਿਸ 'ਤੇ 1 ਜਨਵਰੀ ਤੋਂ ਸ਼ੁਰੂ ਕਰਕੇ 2 ਲੱਖ ਕਰੋੜ ਰੁਪਏ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ 2020-21 'ਚ ਖੇਤੀਬਾੜੀ ਖੇਤਰ 'ਚ ਨਿੱਜੀ ਨਿਵੇਸ਼ ਵਧ ਕੇ 9.3 ਫ਼ੀਸਦੀ ਹੋ ਗਿਆ ਜੋ 2019-20 'ਚ ਸੱਤ ਫੀਸਦੀ ਸੀ।
Budget 2023: ਵਿੱਤ ਮੰਤਰੀ ਨੇ ਪੇਸ਼ ਕੀਤਾ 'ਡਿਜੀਟਲ ਬਜਟ', ਜਾਣੋ ਕਦੋਂ ਤੋਂ ਹੋਈ ਸੀ ਇਸ ਦੀ ਸ਼ੁਰੂਆਤ
NEXT STORY