ਨਵੀਂ ਦਿੱਲੀ : ਅਮਰੀਕਾ ਅਤੇ ਈਰਾਨ ਦੇ ਵਿਚਾਲੇ ਵਧ ਰਹੇ ਤਣਾਅ ਦੇ ਕਾਰਨ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਾਰ-ਚੜਾਅ ਦੇ ਬਾਵਜੂਦ ਅੱਜ (13 ਮਈ ) ਭਾਰਤੀ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ । ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਦੇ ਬਾਅਦ ਦੇਸ਼ ਦੀ 'ਐਨਰਜ਼ੀ ਸਕਿਊਰਿਟੀ' ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ ।
ਮੁੱਖ ਸ਼ਹਿਰਾਂ ਵਿੱਚ ਅੱਜ ਦੇ ਰੇਟ
ਦੇਸ਼ ਦੇ ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ ਸਥਿਰ ਬਣੀਆਂ ਹੋਈਆ ਹਨ । ਰਾਜਧਾਨੀ ਦਿੱਲੀ ਵਿੱਚ ਪੈਟਰੋਲ 97.77 ਰੁਪਏ ਅਤੇ ਡੀਜ਼ਲ 87.67 ਰੁਪਏ ਪ੍ਰਤੀ ਲੀਟਰ ਹੈ । ਦੂਜੇ ਪਾਸੇ ਮੁੰਬਈ ਵਿਚ ਕੀਮਤ ਸਭ ਤੋਂ ਵਧ ਹੈ ਜਿੱਥੇ ਪੈਟਰੋਲ 100 ਰੁਪਏ ਦੇ ਪਾਰ ਹੈ । ਜੇਕਰ ਗੱਲ ਕੀਤੀ ਜਾਵੇ ਚੇਨਈ ਅਤੇ ਕੋਲਕਾਤਾ ਦੀ ਤਾਂ ਇੱਥੇ ਵੀ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ।
ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਅਤੇ ਵਧਦੀ ਚਿੰਤਾ
ਹਾਲ ਹੀ ਵਿੱਚ ਹੈਦਰਾਬਾਦ ਵਿੱਚ ਇਕ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਪੈਟਰੋਲ-ਡੀਜ਼ਲ ਅਤੇ ਖਾਣ ਵਾਲੇ ਤੇਲ ਦਾ ਇਸਤੇਮਾਲ ਸਮਝਦਾਰੀ ਨਾਲ ਕਰਨ ਦੀ ਅਪੀਲ ਕੀਤੀ ਹੈ । ਪੀ.ਐੱਮ ਨੇ ਇਹ ਵੀ ਕਿਹਾ ਕਿ ਲੋਕ ਅਗਲੇ ਸਾਲ ਤਕ ਸੋਨਾ ਖਰੀਦਣ ਤੋਂ ਬਚਣ । ਇਸ ਬਿਆਨ ਤੋਂ ਬਾਅਦ ਜਨਤਾ ਦੇ ਵਿਚਾਲੇ ਇਹ ਡਰ ਵਧ ਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਸਕਦਾ ਹੈ ।
ਰੋਜ਼ਾਨਾ ਇਸ ਤਰ੍ਹਾ ਤੈਅ ਹੁੰਦੀ ਹੈ ਕੀਮਤ?
ਭਾਰਤ ਵਿੱਚ ਤੇਲ ਕੰਪਨੀਆਂ (OMCs) ਹਰ ਸਵੇਰੇ 6 ਵਜੇ ਪੈਟਰੋਲ-ਡੀਜ਼ਲ ਦੀ ਕੀਮਤ ਦੇ ਰੇਟ ਤੈਅ ਕਰਦੀ ਹੈ । ਇਹ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕਾਮਤ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਸਥਿਤੀ ਉੱਤੇ ਨਿਰਭਰ ਕਰਦੀ ਹੈ । ਫਿਲਹਾਲ ਕੰਪਨੀਆਂ ਉੱਤੇ ਰੋਜ਼ਾਨਾ 1000ਰੁਪਏ ਤੋਂ 1700 ਰੁਪਏ ਕਰੋੜ ਦਾ ਵਿੱਤੀ ਬੋਝ ਵਧ ਰਿਹਾ ਹੈ। ਜਿਸ ਨਾਲ ਭਵਿੱਖ ਵਿੱਚ ਕੀਮਤਾਂ ਵਧਣ ਦੀ ਸੰਭਾਵਨਾ ਤੋਂ ਮਨ੍ਹਾ ਨਹੀਂ ਕੀਤਾ ਜਾ ਸਕਦਾ ।
ਇਹ ਵੀ ਪੜ੍ਹੋ- ਜੰਗ ਵਿਚਾਲੇ ਇਰਾਨ ਦਾ ਅਨੋਖਾ ਕਦਮ ! ਅਮਰੀਕੀ ਨਾਗਰਿਕਾਂ ਦੇ ਨਾਂ ਲਿਖੀ 'ਚਿੱਠੀ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
NEXT STORY