ਬਿਜ਼ਨੈੱਸ ਡੈਸਕ - ਅਨਿਲ ਅੰਬਾਨੀ ਦੀਆਂ ਕੰਪਨੀਆਂ ’ਤੇ ਸੀਬੀਆਈ. ਨੇ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਸੀ. ਬੀ. ਆਈ. ਨੇ ਸ਼ਨੀਵਾਰ ਰਿਲਾਇੰਸ ਏ. ਡੀ. ਏ. ਗਰੁੱਪ ਦੀਆਂ ਕੰਪਨੀਆਂ ਰਿਲਾਇੰਸ ਟੈਲੀਕਾਮ ਲਿਮਟਿਡ, ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਟਿਡ , ਰਿਲਾਇੰਸ ਹੋਮ ਫਾਈਨਾਂਸ ਲਿਮਟਿਡ ਅਤੇ ਉਨ੍ਹਾਂ ਦੇ ਡਾਇਰੈਕਟਰਾਂ ਵਿਰੁੱਧ ਦਰਜ 3 ਮਾਮਲਿਆਂ ਸਬੰਧੀ ਮੁੰਬਈ ’ਚ 17 ਥਾਵਾਂ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਕੇਂਦਰੀ ਜਾਂਚ ਬਿਊਰੋ ਦੇ ਬੁਲਾਰੇ ਨੇ ਇਕ ਬਿਆਨ ’ਚ ਕਿਹਾ ਕਿ ਤਲਾਸ਼ੀਆਂ ਦੀ ਇਹ ਮੁਹਿੰਮ ਉਪਰੋਕਤ ਕੰਪਨੀਆਂ ਦੇ ਡਾਇਰੈਕਟਰਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਨਾਲ-ਨਾਲ ਵਿਚੋਲਗੀ ਕਰਨ ਵਾਲੀਆਂ ਕੰਪਨੀਆਂ ਦੇ ਦਫਤਰੀ ਕੰਪਲੈਕਸਾਂ ’ਤ ਵੀ ਚਲਾਈ ਗਈ। ਉਨ੍ਹਾਂ ਦੇ ਖਾਤਿਆਂ ਦੀ ਵਰਤੋਂ ਬੈਂਕ ਦੇ ਫੰਡਾਂ ’ਚ ਹੇਰਾਫੇਰੀ ਕਰਨ ਲਈ ਕੀਤੀ ਗਈ ਸੀ। ਕੰਪਨੀਆਂ ਵੱਲੋਂ ਛਾਪਿਆਂ ਸਬੰਧੀ ਸ਼ਨੀਵਾਰ ਅੱਧੀ ਰਾਤ ਤਕ ਕੋਈ ਪ੍ਰਤੀਕ੍ਰਿਅਾ ਨਹੀਂ ਦਿੱਤੀ ਗਈ ਸੀ।
ਇਹ ਵੀ ਪੜ੍ਹੋ : 400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਤਲਾਸ਼ੀਆਂ ਦੌਰਾਨ ਅਪਰਾਧਕ ਦਸਤਾਵੇਜ਼ ਜ਼ਬਤ ਕੀਤੇ ਗਏ। ਇਨ੍ਹਾਂ ਮਾਮਲਿਆਂ ’ਚ ਬੈਂਕਾਂ ਤੇ ਭਾਰਤੀ ਜੀਵਨ ਬੀਮਾ ਨਿਗਮ ਨੂੰ 27337 ਕਰੋੜ ਰੁਪਏ ਦਾ ਨੁਕਸਾਨ ਹੋਇਅਾ ਹੈ।
ਇਹ ਵੀ ਪੜ੍ਹੋ : ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
ਕੇਂਦਰੀ ਏਜੰਸੀ ਨੇ ਜਨਤਕ ਖੇਤਰ ਦੇ ਵੱਖ-ਵੱਖ ਬੈਂਕਾਂ ਤੇ ਐੱਲ. ਆਈ. ਸੀ. ਦੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਹਜ਼ਾਰਾਂ ਕਰੋੜ ਰੁਪਏ ਦੀ ਕਥਿਤ ਧੋਖਾਦੇਹੀ ਦੇ ਸਬੰਧ ’ਚ ਅਨਿਲ ਅੰਬਾਨੀ ਦੀ ਅਗਵਾਈ ਵਾਲੇ ਰਿਲਾਇੰਸ ਗਰੁੱਪ ਵਿਰੁੱਧ 7 ਮਾਮਲੇ ਦਰਜ ਕੀਤੇ ਹਨ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ ਵਰਗ 'ਤੇ ਪੈ ਰਹੀ ਹੈ ਮਾਰ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ ਤੁਹਾਡੀ ਥਾਲੀ
NEXT STORY