ਬਿਜ਼ਨੈੱਸ ਡੈਸਕ : ਜੇਕਰ ਤੁਸੀਂ ਵੀ ਆਪਣਾ ਸੁਪਨਿਆਂ ਦਾ ਘਰ ਬਣਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਚਿੰਤਾ ਵਾਲੀ ਹੋ ਸਕਦੀ ਹੈ। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਕਟ ਅਤੇ ਇਰਾਨ ਜੰਗ ਦੇ ਹਾਲਾਤਾਂ ਦਾ ਅਸਰ ਹੁਣ ਭਾਰਤ ਦੇ ਸੀਮਿੰਟ ਉਦਯੋਗ 'ਤੇ ਵੀ ਦਿਖਾਈ ਦੇਣ ਲੱਗਾ ਹੈ। ਤੇਲ ਅਤੇ ਗੈਸ ਦੀਆਂ ਕੀਮਤਾਂ ਤੋਂ ਬਾਅਦ ਹੁਣ ਪਲਾਸਟਿਕ ਅਤੇ ਪੈਕੇਜਿੰਗ ਖੇਤਰ ਵਿੱਚ ਵਧਦੀ ਲਾਗਤ ਨੇ ਸੀਮਿੰਟ ਕੰਪਨੀਆਂ ਦੀ ਚਿੰਤਾ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਪੈਕੇਜਿੰਗ ਬੈਗਾਂ ਦੀ ਵਧਦੀ ਲਾਗਤ ਬਣੀ ਵੱਡੀ ਵਜ੍ਹਾ
ਦੇਸ਼ ਦੀ ਦਿੱਗਜ ਕੰਪਨੀ ਅਲਟਰਾਟੈਕ ਸੀਮਿੰਟ (UltraTech Cement) ਸਣੇ ਕਈ ਹੋਰ ਕੰਪਨੀਆਂ ਦਾ ਕਹਿਣਾ ਹੈ ਕਿ ਪਲਾਸਟਿਕ ਪੈਕੇਜਿੰਗ ਬੈਗਾਂ ਦੇ ਮਹਿੰਗੇ ਹੋਣ ਕਾਰਨ ਉਤਪਾਦਨ ਲਾਗਤ ਲਗਾਤਾਰ ਵਧ ਰਹੀ ਹੈ। ਅਲਟਰਾਟੈਕ ਸੀਮਿੰਟ ਦੇ ਨੁਮਾਇੰਦੇ ਅਨੁਸਾਰ, ਪੱਛਮੀ ਏਸ਼ੀਆ ਸੰਕਟ ਕਾਰਨ ਪੋਲੀਮਰ ਅਤੇ ਪਲਾਸਟਿਕ ਵਰਗੇ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਕਰੀਬ 70 ਫੀਸਦੀ ਤੱਕ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਕੰਪਨੀ 'ਤੇ ਪਿਆ ਕਰੋੜਾਂ ਰੁਪਏ ਦਾ ਵਾਧੂ ਬੋਝ
ਰਿਪੋਰਟਾਂ ਅਨੁਸਾਰ, ਇਕੱਲੀ ਮਾਰਚ ਤਿਮਾਹੀ ਵਿੱਚ ਹੀ ਕੰਪਨੀ ਨੂੰ ਸਿਰਫ਼ ਪੈਕੇਜਿੰਗ ਬੈਗਾਂ 'ਤੇ ਲਗਭਗ 90 ਕਰੋੜ ਰੁਪਏ ਦੀ ਵਾਧੂ ਲਾਗਤ ਝੱਲਣੀ ਪਈ ਹੈ। ਹਾਲਾਂਕਿ ਬੈਗਾਂ ਦੀ ਸਪਲਾਈ ਵਿੱਚ ਕੋਈ ਦਿੱਕਤ ਨਹੀਂ ਹੈ, ਪਰ ਕੀਮਤਾਂ ਵਿੱਚ ਤੇਜ਼ੀ ਨੇ ਕੰਪਨੀਆਂ 'ਤੇ ਦਬਾਅ ਵਧਾ ਦਿੱਤਾ ਹੈ। ਇਸ ਸਥਿਤੀ ਨਾਲ ਨਜਿੱਠਣ ਲਈ ਹੁਣ ਕੰਪਨੀ ਲੰਬੇ ਸਮੇਂ ਦੇ ਕੰਟਰੈਕਟਸ (Long term contracts) 'ਤੇ ਧਿਆਨ ਦੇ ਰਹੀ ਹੈ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਆਉਣ ਵਾਲੇ ਸਮੇਂ 'ਚ ਹੋਰ ਵਧ ਸਕਦੀਆਂ ਹਨ ਕੀਮਤਾਂ
ਸੀਮਿੰਟ ਕੰਪਨੀਆਂ ਦਾ ਮੰਨਣਾ ਹੈ ਕਿ ਬਾਲਣ (Fuel) ਅਤੇ ਮਾਲ ਭਾੜੇ ਦੀਆਂ ਵਧੀਆਂ ਕੀਮਤਾਂ ਦਾ ਪੂਰਾ ਅਸਰ ਅਜੇ ਸਾਹਮਣੇ ਆਉਣਾ ਬਾਕੀ ਹੈ। ਮਾਰਚ ਤਿਮਾਹੀ ਵਿੱਚ ਪਹਿਲਾਂ ਹੀ ਸੀਮਿੰਟ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਗਿਆ ਸੀ ਅਤੇ ਹੁਣ ਹਾਲਾਤ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਕੀਮਤਾਂ ਵਿੱਚ ਹੋਰ ਵਾਧਾ ਹੋਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
ਭਵਿੱਖ ਦੀਆਂ ਯੋਜਨਾਵਾਂ
ਇਨ੍ਹਾਂ ਚੁਣੌਤੀਆਂ ਦੇ ਬਾਵਜੂਦ, ਅਲਟਰਾਟੈਕ ਸੀਮਿੰਟ ਨੇ ਵਿੱਤੀ ਸਾਲ 2027-28 ਤੱਕ ਆਪਣੀ ਉਤਪਾਦਨ ਸਮਰੱਥਾ ਨੂੰ 24 ਕਰੋੜ ਟਨ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਇਸ ਦੇ ਲਈ ਕੰਪਨੀ ਹਰ ਸਾਲ 8,000 ਤੋਂ 10,000 ਕਰੋੜ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ : ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ
ਇਹ ਵੀ ਪੜ੍ਹੋ : SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
ਇਹ ਵੀ ਪੜ੍ਹੋ : ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
NEXT STORY