ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਰਾਣੇ ਪੈ ਚੁੱਕੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਕਾਰੋਬਾਰ ਲਈ ਵਿਵਸਥਾ ਪਹੁੰਚਯੋਗ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਮਜਬੂਤ ਆਰਥਿਕ ਵਿਕਾਸ ਪ੍ਰਾਪਤ ਕਰਨ ਲਈ ਕੇਂਦਰ ਅਤੇ ਸੂਬਿਆਂ ਨੂੰ ਇਕਜੁਟਤਾ ਨਾਲ ਕੰਮ ਕਰਨਾ ਜ਼ਰੂਰੀ ਹੈ।
ਪ੍ਰਧਾਨ ਮੰਤਰੀ ਨੇ ਨੀਤੀ ਆਯੋਗ ਦੀ ਸੰਚਾਲਨ ਪ੍ਰੀਸ਼ਦ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਨਿੱਜੀ ਖੇਤਰ ਨੂੰ ਵੀ ਸਰਕਾਰ ਦੇ ਆਤਮਨਿਰਭਰ ਭਾਰਤ ਮੁਹਿੰਮ ਵਿਚ ਹਿੱਸਾ ਲੈਣ ਦਾ ਪੂਰਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ, “ਕੇਂਦਰ ਅਤੇ ਸੂਬਿਆਂ ਨੂੰ ਦੇਸ਼ ਦੀ ਤਰੱਕੀ ਲਈ ਮਿਲ ਕੇ ਕੰਮ ਕਰਨਾ ਹੋਵੇਗਾ। ਆਰਥਿਕ ਤਰੱਕੀ ਲਈ ਸਰਕਾਰ ਨੂੰ ਨਿੱਜੀ ਖੇਤਰ ਦਾ ਸਨਮਾਨ ਕਰਨਾ ਹੋਵੇਗਾ ਅਤੇ ਢੁਕਵੀਂ ਨੁਮਾਇੰਦਗੀ ਵੀ ਦੇਣੀ ਹੋਵੇਗੀ।” ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਜਦੋਂ ਸੂਬਾ ਅਤੇ ਕੇਂਦਰ ਸਰਕਾਰਾਂ ਨੇ ਮਿਲ ਕੇ ਕੰਮ ਕੀਤਾ, ਸਾਰਾ ਦੇਸ਼ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਅੱਜ ਦੀ ਬੈਠਕ ਦਾ ਏਜੰਡਾ ਦੇਸ਼ ਦੀਆਂ ਸਰਵਉੱਚ ਤਰਜੀਹਾਂ ਨੂੰ ਮੁੱਖ ਰੱਖਦਿਆਂ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਇਸ ਵਾਰ ਬਜਟ ਦਾ ਸੁਆਗਤ ਕੀਤਾ ਗਿਆ ਹੈ, ਇਹ ਇਸ ਗੱਲ ਦਾ ਸੰਕੇਤ ਹੈ ਕਿ ਦੇਸ਼ ਵਿਕਾਸ ਦੇ ਰਾਹ ‘ਤੇ ਹੋਰ ਤੇਜ਼ੀ ਨਾਲ ਅੱਗੇ ਵਧਣਾ ਚਾਹੁੰਦਾ ਹੈ।
ਭਾਰਤ ਨੂੰ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਅਰਥਵਿਵਸਥਾ ਬਣਾਉਣ ’ਚ ਯੋਗਦਾਨ ਦੇਵੇ ਉਦਯੋਗ ਜਗਤ: ਸੀਤਾਰਮਣ
NEXT STORY