ਬਿਜ਼ਨੈੱਸ ਡੈਸਕ : ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਅੱਜ ਯਾਨੀ 28 ਅਪ੍ਰੈਲ ਦਾ ਦਿਨ ਬੇਹੱਦ ਇਤਿਹਾਸਕ ਸਾਬਤ ਹੋ ਸਕਦਾ ਹੈ। 8ਵੇਂ ਤਨਖਾਹ ਕਮਿਸ਼ਨ ਦੀ ਇੱਕ ਮਹੱਤਵਪੂਰਨ ਤਿੰਨ ਦਿਨਾ ਬੈਠਕ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸ਼ੁਰੂ ਹੋ ਗਈ ਹੈ। ਡਿਪਟੀ ਸੈਕਟਰੀ ਅਭੈ ਐਨ. ਸਹਾਏ ਦੇ ਨੋਟਿਸ ਅਨੁਸਾਰ, 28 ਤੋਂ 30 ਅਪ੍ਰੈਲ ਤੱਕ ਚੱਲਣ ਵਾਲੀ ਇਸ ਬੈਠਕ ਵਿੱਚ ਫਿੱਟਮੈਂਟ ਫੈਕਟਰ ਅਤੇ ਘੱਟੋ-ਘੱਟ ਬੇਸਿਕ ਪੇਅ ਵਰਗੇ ਅਹਿਮ ਮੁੱਦਿਆਂ 'ਤੇ ਵੱਡੇ ਫ਼ੈਸਲੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
ਤਨਖਾਹਾਂ ਵਿੱਚ 20% ਤੋਂ 30% ਵਾਧੇ ਦੀ ਉਮੀਦ
ਦਿੱਲੀ ਵਿੱਚ ਹੋ ਰਹੀ ਇਸ ਉੱਚ ਪੱਧਰੀ ਬੈਠਕ ਵਿੱਚ ਕਰਮਚਾਰੀ ਜਥੇਬੰਦੀਆਂ ਅਤੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਵਿਸ਼ੇਸ਼ ਤੌਰ 'ਤੇ ਸੱਦਿਆ ਗਿਆ ਹੈ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਮੌਜੂਦਾ 2.57 ਫਿੱਟਮੈਂਟ ਫੈਕਟਰ ਨੂੰ ਵਧਾ ਕੇ 3.25 ਜਾਂ ਇਸ ਤੋਂ ਵੱਧ ਕੀਤਾ ਜਾਵੇ। ਜੇਕਰ ਇਸ ਮੰਗ 'ਤੇ ਸਹਿਮਤੀ ਬਣਦੀ ਹੈ, ਤਾਂ ਮੁਲਾਜ਼ਮਾਂ ਦੀ ਘੱਟੋ-ਘੱਟ ਬੇਸਿਕ ਸੈਲਰੀ ਵਿੱਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲੇਗਾ। ਉਮੀਦ ਜਤਾਈ ਜਾ ਰਹੀ ਹੈ ਕਿ 8ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੋਣ ਤੋਂ ਬਾਅਦ ਕਰਮਚਾਰੀਆਂ ਦੀ ਕੁੱਲ ਤਨਖਾਹ ਵਿੱਚ 20% ਤੋਂ 30% ਤੱਕ ਦਾ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
ਪੈਨਸ਼ਨਰਾਂ ਲਈ ਵੀ ਹੋਣਗੇ ਅਹਿਮ ਫ਼ੈਸਲੇ
ਇਸ ਬੈਠਕ ਵਿੱਚ ਸਿਰਫ਼ ਮੌਜੂਦਾ ਮੁਲਾਜ਼ਮ ਹੀ ਨਹੀਂ, ਸਗੋਂ ਪੈਨਸ਼ਨਰਾਂ ਲਈ ਵੀ ਅਹਿਮ ਚਰਚਾ ਹੋਵੇਗੀ। ਮਹਿੰਗਾਈ ਭੱਤੇ (DA) ਦੀ ਸਮੀਖਿਆ ਅਤੇ ਪੈਨਸ਼ਨਰਾਂ ਲਈ ਵਾਧੂ ਲਾਭਾਂ 'ਤੇ ਮੈਮੋਰੰਡਮ ਦੇ ਆਧਾਰ 'ਤੇ ਸਿਫ਼ਾਰਸ਼ਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਯੂਨੀਅਨਾਂ ਦਾ ਤਰਕ ਹੈ ਕਿ ਵਧ ਰਹੀ ਮਹਿੰਗਾਈ ਅਤੇ ਬਦਲਦੇ ਜੀਵਨ ਪੱਧਰ ਕਾਰਨ ਪੁਰਾਣੇ ਫਾਰਮੂਲੇ ਹੁਣ ਢੁਕਵੇਂ ਨਹੀਂ ਰਹੇ ਹਨ।
ਇਹ ਵੀ ਪੜ੍ਹੋ : 10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਕਦੋਂ ਤੱਕ ਮਿਲੇਗੀ ਨਵੀਂ ਸੈਲਰੀ?
ਕੇਂਦਰ ਸਰਕਾਰ ਨੇ 3 ਨਵੰਬਰ 2025 ਨੂੰ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਹਰੀ ਝੰਡੀ ਦਿੱਤੀ ਸੀ। ਵਿੱਤ ਰਾਜ ਮੰਤਰੀ ਪੰਕਜ ਚੌਧਰੀ ਅਨੁਸਾਰ, ਕਮਿਸ਼ਨ ਨੂੰ ਆਪਣੀ ਅੰਤਿਮ ਰਿਪੋਰਟ ਸੌਂਪਣ ਲਈ 18 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। 12 ਮਾਰਚ ਨੂੰ ਹੋਈ ਡਰਾਫਟਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਇਹ ਤਿੰਨ ਦਿਨਾ ਬੈਠਕ ਬੇਹੱਦ ਅਹਿਮ ਹੈ, ਕਿਉਂਕਿ ਇਸ ਵਿੱਚ ਸਾਂਝੇ ਮੈਮੋਰੰਡਮ 'ਤੇ ਅੰਤਿਮ ਮੋਹਰ ਲੱਗ ਸਕਦੀ ਹੈ।
ਜੇਕਰ ਇਹ ਪ੍ਰਕਿਰਿਆ ਇਸੇ ਰਫ਼ਤਾਰ ਨਾਲ ਚੱਲਦੀ ਰਹੀ, ਤਾਂ ਅਗਲੇ ਕੁਝ ਮਹੀਨਿਆਂ ਵਿੱਚ ਨਵਾਂ ਸੈਲਰੀ ਸਟ੍ਰਕਚਰ ਲਾਗੂ ਹੋਣ ਦੀ ਪੂਰੀ ਸੰਭਾਵਨਾ ਹੈ, ਜਿਸ ਤੋਂ ਬਾਅਦ ਰਿਪੋਰਟ ਨੂੰ ਕੈਬਨਿਟ ਦੀ ਮਨਜ਼ੂਰੀ ਲਈ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ : ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
ਇਹ ਵੀ ਪੜ੍ਹੋ : ਡਾਲਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ : ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼
NEXT STORY