ਨਵੀਂ ਦਿੱਲੀ (ਭਾਸ਼ਾ) – ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਚਾਲਿਤ ਹਸਪਤਾਲਾਂ ਨੂੰ ਕਿਹਾ ਗਿਆ ਹੈ ਕਿ ਉਹ ਮਰੀਜ਼ਾਂ ਨੂੰ ਸਿਰਫ ਜੈਨੇਰਿਕ ਦਵਾਈਆਂ ਦੀ ਸਲਾਹ ਦੇਣ। ਉਨ੍ਹਾਂ ਨੇ ਲੋਕ ਸਭਾ ’ਚ ਇਕ ਸਵਾਲ ਦੇ ਲਿਖਤ ਜਵਾਬ ’ਚ ਇਹ ਜਾਣਕਾਰੀ ਦਿੱਤੀ। ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਸਾਲ ਜੂਨ ਤੱਕ ਪੂਰੇ ਦੇਸ਼ ’ਚ 309512 ਪ੍ਰਧਾਨ ਮੰਤਰੀ ਭਾਰਤੀ ਜਨਔਸ਼ਧੀ ਕੇਂਦਰ ਖੋਲ੍ਹੇ ਗਏ ਹਨ।
ਮੰਡਾਵੀਆ ਨੇ ਕਿਹਾ ਕਿ ਭਾਰਤੀ ਮੈਡੀਕਲ ਪ੍ਰੀਸ਼ਦਨ ਰੈਗੂਲੇਟਰੀ 2002 ਦੇ ਤਹਿਤ ਇਹ ਵਿਵਸਥਾ ਹੈ ਕਿ ਹਰ ਡਾਕਟਰ ਨੂੰ ਸਿਰਫ ਜੈਨੇਰਿਕ ਨਾਂ ਵਾਲੀਆਂ ਦਵਾਈਆਂ ਵਿਸ਼ੇਸ਼ ਤੌਰ ’ਤੇ ਵੱਡੇ ਅੱਖਰਾਂ ’ਚ ਲਿਖਣੀਆਂ ਚਾਹੀਦੀਆਂ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਦੇਸ਼ ’ਚ ਗੁਣਵੱਤਾ ਭਰਪੂਰ ਦਵਾਈਆਂ ਯਕੀਨੀ ਕਰਨ ਲਈ ਕਈ ਕਦਮ ਚੁੱਕੇ ਗਏ ਹਨ।
ਇਹ ਵੀ ਪੜ੍ਹੋ : ਭਾਰਤ ਦੀ ਰਾਹ 'ਤੇ ਅਮਰੀਕਾ, ਫੈਡਰਲ ਰਿਜ਼ਰਵ ਨੇ ਲਾਂਚ ਕੀਤੀ ਨਵੀਂ ਤਤਕਾਲ-ਭੁਗਤਾਨ ਸੇਵਾ 'FedNow'
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰੋਮਾ ਦਾ ਗੁੱਡ ਲਾਈਫ ਫੈਸਟ : ਘਰੇਲੂ ਉਪਕਰਨਾਂ ’ਤੇ ਆਕਰਸ਼ਕ ਛੋਟ ਨਾਲ ਮਾਣੋ ਮਾਨਸੂਨ ਸੀਜ਼ਨ ਦਾ ਆਨੰਦ
NEXT STORY