ਨਵੀਂ ਦਿੱਲੀ - ਸਰਕਾਰ ਅਗਲੇ ਵਿੱਤੀ ਸਾਲ(2024-25) ਲਈ ਨੈਸ਼ਨਲ ਪੈਨਸ਼ਨ ਸਿਸਟਮ (NPS) 'ਚ ਸ਼ਾਮਲ ਕੇਂਦਰੀ ਮੁਲਾਜ਼ਮਾਂ ਨੂੰ ਪੈਨਸ਼ਨ ਦੀ ਪੱਕੀ ਗਰੰਟੀ ਦੇਣ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸਰਕਾਰ ਓਲਡ ਪੈਨਸ਼ਨ ਸਕੀਮ (OPS) ਤਹਿਤ ਮੁਲਾਜ਼ਮਾਂ ਨੂੰ ਆਖ਼ਰੀ ਤਨਖ਼ਾਹ ਦੀ 50 ਫ਼ੀਸਦੀ ਰਕਮ ਪੈਨਸ਼ਨ ਦੇ ਰੂਪ ਵਿਚ ਦਿੰਦੀ ਹੈ ਅਤੇ ਮਹਿੰਗਾਈ ਭੱਤੇ ਮੁਤਾਬਕ ਉਨ੍ਹਾਂ ਦੀ ਪੈਨਸ਼ਨ ਵੀ ਵਧਦੀ ਰਹਿੰਦੀ ਹੈ।
ਇਹ ਵੀ ਪੜ੍ਹੋ : ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਪੈਟਰਨ ਬਦਲਿਆ ; ਵਿਦਿਆਰਥੀ ਤੇ ਅਧਿਆਪਕ ਪ੍ਰੇਸ਼ਾਨ
ਇਕ ਜਨਵਰੀ 2004 ਤੋਂ ਲਾਗੂ ਹੋਈ NPS ਪ੍ਰਣਾਲੀ
ਇਕ ਜਨਵਰੀ 2004 ਤੋਂ ਨੌਕਰੀ ਜੁਆਇਨ ਕਰਨ ਵਾਲੇ ਮੁਲਾਜ਼ਮਾਂ ਦੀ ਪੈਨਸ਼ਨ ਲਈ ਐੱਨਪੀਐੱਸ ਪ੍ਰਣਾਲੀ ਲਾਗੂ ਕੀਤੀ ਗਈ, ਜਿਸ ਦੇ ਤਹਿਤ ਮੁਲਾਜ਼ਮ ਅਤੇ ਸਰਕਾਰ ਦੋਵੇਂ ਇਕ ਪੱਕੀ ਰਕਮ ਐੱਨਪੀਐੱਸ ਫੰਡ ਵਿਚ ਜਮ੍ਹਾ ਕਰਦੇ ਹਨ। ਇਹ ਫੰਡ ਮਾਰਕੀਟ ਨਾਲ ਜੁੜਿਆ ਹੈ। ਮਾਰਕੀਟ ਦੇ ਰਿਟਰਨ ਮੁਤਾਬਕ ur ਮੁਲਾਜ਼ਮਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ। ਜ਼ਿਆਦਾਤਰ ਮੁਲਾਜ਼ਮ ਐੱਨਪੀਐੱਸ ਪ੍ਰਣਾਲੀ ਤੋਂ ਖ਼ੁਸ਼ ਨਹੀਂ ਹਨ। ਇਸ ਕਾਰਨ ਪਿਛਲੇ ਸਾਲ ਕਈ ਸੂਬਿਆਂ ਵੱਲੋਂ ਮੁੜ ਓਲਡ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ
ਸਰਕਾਰ ਨੇ ਕਮੇਟੀ ਦਾ ਕੀਤਾ ਗਠਨ
ਹੁਣ ਕੇਂਦਰ ਸਰਕਾਰ ਨੇ ਵੀ ਐੱਨਪੀਐੱਸ ਦੀ ਸਮੀਖਿਆ ਲਈ ਵਿੱਤ ਸਕੱਤਰ ਦੀ ਪ੍ਰਧਾਨਗੀ ਵਿਚ ਕਮੇਟੀ ਦਾ ਗਠਨ ਕੀਤਾ ਸੀ। ਇਸ ਨੂੰ ਲੈ ਕੇ ਸਰਕਾਰ ਵੱਖ-ਵੱਖ ਸਟੇਕ ਹੋਲਡਰਜ਼ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਹੈ। ਜਾਣਕਾਰੀ ਮੁਤਾਬਕ ਕਮੇਟੀ ਦੀ ਰਿਪੋਰਟ ਲਗਪਗ ਤਿਆਰ ਹੈ। ਜਾਣਕਾਰੀ ਮੁਤਾਬਕ ਐੱਨਪੀਐੱਸ ਤਹਿਤ ਵੀ ਕੇਂਦਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਆਖ਼ਰੀ ਤਨਖ਼ਾਹ ਦੀ ਇਕ ਨਿਸ਼ਚਿਤ ਫ਼ੀਸਦੀ ਰਕਮ ਪੈਨਸ਼ਨ ਦੇ ਰੂਪ ਵਿਚ ਮਿਲ ਸਕਦੀ ਹੈ। ਇਸ ਕਾਰਨ ਫੰਡ ਤੋਂ ਮਿਲਣ ਵਾਲੀ ਰਕਮ ਤੇ ਘੱਟੋ-ਘੱਟ ਤੈਅ ਪੈਨਸ਼ਨ ਰਕਮ ਵਿਚਾਲੇ ਜੋ ਫ਼ਰਕ ਹੋਵੇਗਾ, ਉਸ ਦੀ ਭਰਪਾਈ ਸਰਕਾਰ ਕਰੇਗੀ।
ਓਪੀਐੱਸ ਵਾਂਗ ਐੱਨਪੀਐੱਸ ਨੂੰ ਮਹਿੰਗਾਈ ਭੱਤੇ ਨਾਲ ਨਾ ਜੋੜਨ ਦੀ ਸਰਕਾਰ ਦੀ ਅਜੇ ਯੋਜਨਾ ਨਹੀਂ ਹੈ। ਓਪੀਐੱਸ ਤਹਿਤ ਸਰਕਾਰੀ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਟੈਕਸ-ਪੇਅਰ ਦੇ ਪੈਸੇ ਨਾਲ ਪੈਨਸ਼ਨ ਦਿੱਤੀ ਜਾਂਦੀ ਹੈ ਕਿਉਂਕਿ, ਇਸ ਪੈਨਸ਼ਨ ਵਿਚ ਉਨ੍ਹਾਂ ਦਾ ਕੋਈ ਵਿੱਤੀ ਯੋਗਦਾਨ ਨਹੀਂ ਹੁੰਦਾ। ਮਹਿੰਗਾਈ ਭੱਤੇ ਵਿਚ ਵਾਧੇ ਨਾਲ ਮੁਲਾਜ਼ਮਾਂ ਦੀ ਪੈਨਸ਼ਨ ਵੀ ਵਧਦੀ ਜਾਂਦੀ ਹੈ ਤੇ ਇਸ ਨਾਲ ਹੀ ਸਰਕਾਰੀ ਖਜ਼ਾਨੇ 'ਤੇ ਵੀ ਦਬਾਅ ਵਧਦਾ ਜਾਂਦਾ ਹੈ। ਜਾਣਕਾਰੀ ਮੁਤਾਬਕ ਸਰਕਾਰ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਤੀ ਸਾਲ ਵਿਚ ਕੋਈ ਫੈਸਲਾ ਲੈ ਸਕਦੀ ਹੈ।
ਇਹ ਵੀ ਪੜ੍ਹੋ : ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਬਾਨੀ ਤੋਂ ਲੈ ਕੇ ਅਡਾਨੀ ਤੇ ਟਾਟਾ ਤੱਕ : ਜਾਣੋ ਕਿਸ-ਕਿਸ ਨੂੰ ਮਿਲਿਆ ਰਾਮ ਮੰਦਰ ਦਾ ਸੱਦਾ?
NEXT STORY