ਬਿਜ਼ਨੈੱਸ ਡੈਸਕ - ਕੇਂਦਰ ਸਰਕਾਰ ਨੇ ਉੱਤਰ ਪ੍ਰਦੇਸ਼ ’ਚ 6,500.90 ਰੁਪਏ ਪ੍ਰਤੀ ਟਨ ਦੇ ਬਾਜ਼ਾਰ ਦਖਲਅੰਦਾਜ਼ੀ ਮੁੱਲ ’ਤੇ 20 ਲੱਖ ਟਨ ਆਲੂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਇਸ ’ਤੇ ਸਰਕਾਰੀ ਖ਼ਜ਼ਾਨੇ ਤੋਂ 203.15 ਕਰੋੜ ਰੁਪਏ ਖਰਚ ਹੋਣਗੇ। ਇਹ ਕਦਮ ਵੱਖ-ਵੱਖ ਸੂਬਿਆਂ ’ਚ ਕਿਸਾਨਾਂ ਨੂੰ ਮਜਬੂਰੀ ’ਚ ਘੱਟ ਮੁੱਲ ’ਤੇ ਫ਼ਸਲ ਵੇਚਣ ਤੋਂ ਬਚਾਉਣ ਦੇ ਵਿਆਪਕ ਯਤਨ ਦਾ ਹਿੱਸਾ ਹੈ। ਇਕ ਵੱਖਰੇ ਫੈਸਲੇ ’ਚ ਕੇਂਦਰੀ ਖੇਤੀਬਾੜੀ ਮੰਤਰਾਲਾ ਨੇ ਆਂਧਰਾ ਪ੍ਰਦੇਸ਼ ’ਚ ਛੋਲਿਆਂ ਦੀ ਖਰੀਦ ਦੀ ਹੱਦ 94,500 ਟਨ ਤੋਂ ਵਧਾ ਕੇ 1.13 ਲੱਖ ਟਨ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold, ਜਾਣੋ ਨਿਵੇਸ਼ ਦੇ ਤਰੀਕੇ
ਇਹ ਵੀ ਪੜ੍ਹੋ : ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ
ਕਰਨਾਟਕ ’ਚ ਅਰਹਰ ਖਰੀਦ ਦੀ ਮਿਆਦ ਵਧਾਈ
ਕਰਨਾਟਕ ’ਚ ਮੁੱਲ ਸਮਰਥਨ ਯੋਜਨਾ (ਪੀ. ਐੱਸ. ਐੱਸ.) ਹੇਠ ਅਰਹਰ ਦੀ ਖਰੀਦ ਦੀ ਮਿਆਦ 15 ਮਈ ਤੱਕ ਵਧਾ ਦਿੱਤੀ ਗਈ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਵੇਚਣ ਲਈ ਵਾਧੂ ਸਮਾਂ ਮਿਲ ਸਕੇ।
ਇਹ ਵੀ ਪੜ੍ਹੋ : 10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਇਹ ਵੀ ਪੜ੍ਹੋ : ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ
ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬਿਆਂ ਦੇ ਖੇਤੀਬਾੜੀ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਇਨ੍ਹਾਂ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ। ਮੰਤਰਾਲਾ ਅਨੁਸਾਰ, ਕਰਨਾਟਕ ’ਚ ਮਿਆਦ ਵਧਾਉਣ ਨਾਲ ਵੱਧ ਗਿਣਤੀ ’ਚ ਅਰਹਰ ਕਿਸਾਨਾਂ ਨੂੰ ਲਾਭਕਾਰੀ ਮੁੱਲ ਮਿਲ ਸਕੇਗਾ ਅਤੇ ਉਹ ਮਜਬੂਰੀ ’ਚ ਘੱਟ ਮੁੱਲ ’ਤੇ ਵਿਕਰੀ ਤੋਂ ਬਚ ਸਕਣਗੇ।
ਇਹ ਵੀ ਪੜ੍ਹੋ : LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ
ਇਹ ਵੀ ਪੜ੍ਹੋ : ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
ਇਹ ਵੀ ਪੜ੍ਹੋ : Lenskart 'ਤੇ ਲੱਗੇ ਧਾਰਮਿਕ ਵਿਤਕਰੇ ਦੇ ਇਲਜ਼ਾਮ: ਹਿਜਾਬ ਨੂੰ ਇਜਾਜ਼ਤ ਪਰ ਬਿੰਦੀ-ਤਿਲਕ 'ਤੇ ਪਾਬੰਦੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
NEXT STORY