ਬਿਜ਼ਨੈੱਸ ਡੈਸਕ : ਮੰਗਲਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੋਨੇ ਦੀਆਂ ਘਰੇਲੂ ਵਾਇਦਾ ਕੀਮਤਾਂ 'ਚ ਮਾਮੂਲੀ ਗਿਰਾਵਟ ਦੇ ਨਾਲ ਕਾਰੋਬਾਰ ਹੁੰਦਾ ਦੇਖਿਆ ਗਿਆ। MCX ਐਕਸਚੇਂਜ 'ਤੇ 5 ਅਪ੍ਰੈਲ, 2024 ਨੂੰ ਡਿਲੀਵਰੀ ਵਾਲਾ ਸੋਨਾ ਮੰਗਲਵਾਰ ਸਵੇਰੇ 0.08 ਫ਼ੀਸਦੀ ਜਾਂ 55 ਰੁਪਏ ਦੀ ਗਿਰਾਵਟ ਨਾਲ 65,980 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਸੋਮਵਾਰ ਨੂੰ 24 ਕੈਰੇਟ ਸੋਨੇ ਦੀ ਕੀਮਤ 66,400 ਰੁਪਏ ਪ੍ਰਤੀ 10 ਗ੍ਰਾਮ 'ਤੇ ਸਥਿਰ ਰਹੀ। ਮੰਗਲਵਾਰ ਸਵੇਰੇ ਗਲੋਬਲ ਬਾਜ਼ਾਰ 'ਚ ਵੀ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ
ਚਾਂਦੀ ਦਾ ਭਾਅ
ਮੰਗਲਵਾਰ ਸਵੇਰੇ ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦੇਖਣ ਨੂੰ ਮਿਲੀ। MCX ਐਕਸਚੇਂਜ 'ਤੇ 3 ਮਈ, 2024 ਨੂੰ ਡਿਲੀਵਰੀ ਵਾਲੀ ਚਾਂਦੀ 0.02 ਫ਼ੀਸਦੀ ਜਾਂ 13 ਰੁਪਏ ਦੀ ਗਿਰਾਵਟ ਨਾਲ 74,501 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਸੋਮਵਾਰ ਨੂੰ ਹਾਜ਼ਿਰ ਬਾਜ਼ਾਰ 'ਚ ਚਾਂਦੀ ਦੀ ਕੀਮਤ 100 ਰੁਪਏ ਡਿੱਗ ਕੇ 75,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਮੰਗਲਵਾਰ ਸਵੇਰੇ ਗਲੋਬਲ ਬਾਜ਼ਾਰ 'ਚ ਚਾਂਦੀ ਦੀਆਂ ਕੀਮਤਾਂ 'ਚ ਵੀ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਸੋਨੇ-ਚਾਂਦੀ ਦੀਆਂ ਗਲੋਬਲ ਕੀਮਤਾਂ
ਸੋਨੇ ਦੀਆਂ ਗਲੋਬਲ ਕੀਮਤਾਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਮੰਗਲਵਾਰ ਸਵੇਰੇ ਕਾਮੈਕਸ 'ਤੇ ਸੋਨਾ 0.23 ਫ਼ੀਸਦੀ ਜਾਂ 5 ਡਾਲਰ ਦੀ ਗਿਰਾਵਟ ਨਾਲ 2183.60 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ। ਇਸ ਦੇ ਨਾਲ ਹੀ ਸੋਨਾ ਹਾਜ਼ਿਰ 0.22 ਫ਼ੀਸਦੀ ਜਾਂ 4.75 ਡਾਲਰ ਦੀ ਗਿਰਾਵਟ ਨਾਲ 2178 ਡਾਲਰ ਪ੍ਰਤੀ ਔਂਸ ਦੇ ਬਾਅ 'ਤੇ ਕਾਰੋਬਾਰ ਕਰਦਾ ਦੇਖਿਆ ਗਿਆ।
ਇਹ ਵੀ ਪੜ੍ਹੋ -ਅਹਿਮ ਖ਼ਬਰ : ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਨਖ਼ਾਹ 'ਚ ਵਾਧਾ ਕਰ ਰਹੀ ਮੋਦੀ ਸਰਕਾਰ
ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਗਲੋਬਲ ਕੀਮਤਾਂ 'ਚ ਵੀ ਮੰਗਲਵਾਰ ਨੂੰ ਗਿਰਾਵਟ ਦੇਖਣ ਨੂੰ ਮਿਲੀ। ਮੰਗਲਵਾਰ ਸਵੇਰੇ ਕਾਮੈਕਸ 'ਤੇ ਚਾਂਦੀ ਦੀ ਕੀਮਤ 0.22 ਫ਼ੀਸਦੀ ਜਾਂ 0.05 ਡਾਲਰ ਦੀ ਗਿਰਾਵਟ ਨਾਲ 24.66 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ। ਇਸ ਦੇ ਨਾਲ ਹੀ ਚਾਂਦੀ ਹਾਜ਼ਿਰ 0.07 ਫ਼ੀਸਦੀ ਜਾਂ 0.02 ਡਾਲਰ ਦੀ ਗਿਰਾਵਟ ਨਾਲ 24.45 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰਦੀ ਨਜ਼ਰ ਆਈ।
ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੈਮੀਕੰਡਕਟਰ ਕਾਰੋਬਾਰ 'ਚ ਉਤਰੇਗਾ ਅਡਾਨੀ ਗਰੁੱਪ! ਕੁਆਲਕਾਮ ਦੇ CEO ਨੂੰ ਮਿਲੇ ਗੌਤਮ ਅਡਾਨੀ
NEXT STORY