ਨਵੀਂ ਦਿੱਲੀ - ਕੇਂਦਰ ਸਰਕਾਰ ਵਲੋਂ ਘਰੇਲੂ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਵਧਾ ਦਿੱਤਾ ਗਿਆ ਹੈ, ਜਦਕਿ ਡੀਜ਼ਲ ਅਤੇ ਏਟੀਐੱਫ (ਏਵੀਏਸ਼ਨ ਟਰਬਾਈਨ ਫਿਊਲ) 'ਤੇ ਵਿੰਡਫਾਲ ਟੈਕਸ (ਲੇਵੀ) ਵਿੱਚ ਕਟੌਤੀ ਕੀਤੀ ਗਈ ਹੈ। ਵਿੱਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਕੇਂਦਰ ਸਰਕਾਰ ਨੇ ਬੁੱਧਵਾਰ ਤੋਂ ਪੈਟਰੋਲੀਅਮ ਕੱਚੇ ਤੇਲ 'ਤੇ ਵਿੰਡਫਾਲ ਟੈਕਸ ਨੂੰ 9,050 ਰੁਪਏ ਪ੍ਰਤੀ ਟਨ ਤੋਂ ਵਧਾ ਕੇ 9,800 ਭਾਰਤੀ ਰੁਪਏ ($117.70) ਪ੍ਰਤੀ ਟਨ ਕਰ ਦਿੱਤਾ ਹੈ। ਇਸ ਤਰ੍ਹਾਂ ਨਾਲ ਦੇਸ਼ 'ਚ ਕੱਢੇ ਜਾ ਰਹੇ ਕੱਚੇ ਤੇਲ 'ਤੇ ਟੈਕਸ 750 ਰੁਪਏ ਦਾ ਇਜ਼ਾਫਾ ਹੋਇਆ ਹੈ।
ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ
ਕਿਸ 'ਤੇ ਕਿੰਨਾ ਵਿੰਡਫਾਲ ਟੈਕਸ ਲਗਾਇਆ ਜਾਵੇਗਾ?
ਕੱਚੇ ਤੇਲ 'ਤੇ ਵਿੰਡਫਾਲ ਟੈਕਸ 9,050 ਰੁਪਏ ਪ੍ਰਤੀ ਟਨ ਤੋਂ ਵਧਾ ਕੇ 9,800 ਰੁਪਏ ਪ੍ਰਤੀ ਟਨ ਕਰ ਦਿੱਤਾ ਗਿਆ ਹੈ। ਭਾਵ ਕੱਚੇ ਤੇਲ 'ਤੇ ਟੈਕਸ 750 ਰੁਪਏ ਵਧ ਗਿਆ ਹੈ। ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਸਰਕਾਰ ਨੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ 12,100 ਰੁਪਏ ਪ੍ਰਤੀ ਟਨ ਤੋਂ ਘਟਾ ਕੇ 9,050 ਰੁਪਏ ਪ੍ਰਤੀ ਟਨ ਕਰ ਦਿੱਤਾ ਸੀ। ATF 'ਤੇ ਲੇਵੀ 1 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ। ਡੀਜ਼ਲ 'ਤੇ ਲੇਵੀ 4 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ 2 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ
15 ਦਿਨਾਂ ਬਾਅਦ ਹੁੰਦੀ ਹੈ ਵਿੰਡਫਾਲ ਟੈਕਸ ਦੀ ਸਮੀਖਿਆ
ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ਦੇ ਨਿਰਯਾਤ ਨੂੰ ਵਿੰਡਫਾਲ ਟੈਕਸ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਹਰ 15 ਦਿਨਾਂ ਬਾਅਦ ਵਿੰਡਫਾਲ ਟੈਕਸ ਦੀ ਸਮੀਖਿਆ ਕਰਦੀ ਹੈ। ਇਸ ਦੀ ਸਮੀਖਿਆ ਬਾਜ਼ਾਰ 'ਚ ਮੌਜੂਦ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਹੀ ਕੀਤੀ ਜਾਂਦੀ ਹੈ। ਭਾਰਤ ਸਰਕਾਰ ਨੇ ਪਿਛਲੇ ਸਾਲ ਜੁਲਾਈ 'ਚ ਕੱਚੇ ਤੇਲ ਉਤਪਾਦਕਾਂ 'ਤੇ ਵਿੰਡਫਾਲ ਟੈਕਸ ਲਗਾਇਆ ਸੀ। ਇਸ ਤੋਂ ਇਲਾਵਾ ਗੈਸੋਲੀਨ, ਡੀਜ਼ਲ ਤੇ ਹਵਾਬਾਜ਼ੀ ਬਾਲਣ ਦੇ ਨਿਰਯਾਤ 'ਤੇ ਟੈਕਸ ਵਧਾ ਦਿੱਤਾ ਗਿਆ ਸੀ, ਕਿਉਂਕਿ ਪ੍ਰਾਈਵੇਟ ਰਿਫਾਇਨਰੀਆਂ ਸਥਾਨਕ ਤੌਰ 'ਤੇ ਵੇਚਣ ਦੀ ਬਜਾਏ ਵਿਦੇਸ਼ੀ ਬਾਜ਼ਾਰਾਂ ਵਿੱਚ ਮਜ਼ਬੂਤ ਰਿਫਾਇਨਿੰਗ ਮਾਰਜਿਨ ਤੋਂ ਲਾਭ ਲੈਣਾ ਚਾਹੁੰਦੀਆਂ ਸਨ।
ਇਹ ਵੀ ਪੜ੍ਹੋ - ਕਰਵਾਚੌਥ ਦੇ ਤਿਉਹਾਰ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ੀ ਫੰਡਾਂ ਦੀ ਲਗਾਤਾਰ ਨਿਕਾਸੀ ਦੇ ਵਿਚਕਾਰ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਆਈ ਗਿਰਾਵਟ
NEXT STORY