ਨਵੀਂ ਦਿੱਲੀ - ਅੱਜ 26 ਅਗਸਤ ਨੂੰ ਭਗਵਾਨ ਕ੍ਰਿਸ਼ਨ ਦਾ ਜਨਮ ਦਿਨ ਭਾਵ ਜਨਮ ਅਸ਼ਟਮੀ ਦਾ ਤਿਉਹਾਰ ਦੇਸ਼ ਭਰ 'ਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖਾਸ ਦਿਨ 'ਤੇ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਦਾ ਐਲਾਨ ਕੀਤਾ ਹੈ। ਹਾਲਾਂਕਿ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ
- ਬ੍ਰੈਂਟ ਕਰੂਡ ਆਇਲ: ਅੱਜ ਬ੍ਰੈਂਟ ਕਰੂਡ ਦੀ ਕੀਮਤ 77.97 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਪਹੁੰਚ ਗਈ ਹੈ।
- WTI ਕੱਚਾ ਤੇਲ: WTI ਕੱਚੇ ਤੇਲ ਦੀ ਕੀਮਤ 75.45 ਡਾਲਰ ਪ੍ਰਤੀ ਬੈਰਲ 'ਤੇ ਵਪਾਰ ਕਰ ਰਿਹਾ ਹੈ।
ਪ੍ਰਮੁੱਖ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਦਿੱਲੀ:
ਪੈਟਰੋਲ: 94.72 ਰੁਪਏ ਪ੍ਰਤੀ ਲੀਟਰ
ਡੀਜ਼ਲ: 87.62 ਰੁਪਏ ਪ੍ਰਤੀ ਲੀਟਰ
ਮੁੰਬਈ
ਪੈਟਰੋਲ: 103.44 ਰੁਪਏ ਪ੍ਰਤੀ ਲੀਟਰ
ਡੀਜ਼ਲ: 89.97 ਰੁਪਏ ਪ੍ਰਤੀ ਲੀਟਰ
ਕੋਲਕਾਤਾ:
ਪੈਟਰੋਲ: 104.95 ਰੁਪਏ ਪ੍ਰਤੀ ਲੀਟਰ
ਡੀਜ਼ਲ: 91.76 ਰੁਪਏ ਪ੍ਰਤੀ ਲੀਟਰ
ਚੇਨਈ:
ਪੈਟਰੋਲ: 100.85 ਰੁਪਏ ਪ੍ਰਤੀ ਲੀਟਰ
ਡੀਜ਼ਲ: 92.43 ਰੁਪਏ ਪ੍ਰਤੀ ਲੀਟਰ
SMS ਰਾਹੀਂ ਵੀ ਪਤਾ ਲਗਾ ਸਕਦੇ ਹੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਲੈ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਕੀਮਤ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣੇ ਸ਼ਹਿਰ ਦਾ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਬਾਰੇ ਜਾਣਕਾਰੀ ਲੈ ਸਕਦੇ ਹਨ।
ਆਉਣ ਵਾਲੇ ਦਿਨਾਂ ਵਿੱਚ ਹੋਣਗੇ ਬਦਲਾਅ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ, ਸਰਕਾਰੀ ਨੀਤੀਆਂ ਅਤੇ ਵਟਾਂਦਰਾ ਦਰਾਂ ਸਮੇਤ ਕਈ ਕਾਰਕਾਂ 'ਤੇ ਨਿਰਭਰ ਕਰਦੀਆਂ ਹਨ। ਕੱਚੇ ਤੇਲ ਦੀਆਂ ਕੀਮਤਾਂ 'ਚ ਹਾਲ ਹੀ 'ਚ ਉਤਰਾਅ-ਚੜ੍ਹਾਅ ਦੇ ਬਾਵਜੂਦ ਭਾਰਤੀ ਤੇਲ ਕੰਪਨੀਆਂ ਨੇ ਘਰੇਲੂ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦਾ ਇੱਕ ਕਾਰਨ ਖਪਤਕਾਰਾਂ 'ਤੇ ਵਿੱਤੀ ਦਬਾਅ ਨੂੰ ਘੱਟ ਕਰਨਾ ਵੀ ਹੋ ਸਕਦਾ ਹੈ। ਆਉਣ ਵਾਲੇ ਦਿਨਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀ ਹੋਵੇਗਾ ਬਦਲਾਅ, ਇਸ ਅੰਤਰਰਾਸ਼ਟਰੀ ਕੱਚੇ ਤੇਲ ਦੀ ਮਾਰਕੀਟ ਵਿਚ ਹੋ ਰਹੇ ਉਤਰਾਅ-ਚੜ੍ਹਾਅ, ਸਰਕਾਰ ਦੀ ਨੀਤੀਆਂ ਅਤੇ ਵਟਾਂਦਰਾ ਦਰਾਂ ਵਿਚ ਹੋਣ ਵਾਲੇ ਬਦਲਾਅ ਉੱਤੇ ਨਿਰਭਰ ਕਰੇਗਾ।
ਭਾਰਤ-ਸਿੰਗਾਪੁਰ ਮੰਤਰੀ ਪੱਧਰ ਦੀ ਬੈਠਕ ’ਚ ਸੀਤਾਰਾਮਨ, ਗੋਇਲ, ਜੈਸ਼ੰਕਰ ਤੇ ਵੈਸ਼ਣਵ ਲੈਣਗੇ ਭਾਗ
NEXT STORY