ਨਵੀਂ ਦਿੱਲੀ - ਭਾਰਤ 'ਚ ਇਲੈਕਟ੍ਰਿਕ ਵਾਹਨਾਂ ਦੀ ਮੰਗ ਵਧ ਰਹੀ ਹੈ ਅਤੇ ਦੁਨੀਆ ਦੀਆਂ ਕਈ ਵੱਡੀਆਂ ਕੰਪਨੀਆਂ ਬਾਜ਼ਾਰ 'ਚ ਆਉਣ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸੇ ਕੋਸ਼ਿਸ਼ ਦੇ ਤਹਿਤ ਚੀਨੀ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀ BYD (ਬਿਲਡ ਯੂਅਰ ਡ੍ਰੀਮਜ਼) ਭਾਰਤ ਵਿੱਚ ਇੱਕ ਵੱਡਾ ਕਦਮ ਚੁੱਕਣ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, ਕੰਪਨੀ ਤੇਲੰਗਾਨਾ ਦੇ ਹੈਦਰਾਬਾਦ ਵਿੱਚ 85,000 ਕਰੋੜ ਰੁਪਏ (10 ਬਿਲੀਅਨ ਡਾਲਰ) ਦੇ ਨਿਵੇਸ਼ ਨਾਲ ਇੱਕ ਮੈਗਾ ਨਿਰਮਾਣ ਪਲਾਂਟ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ : ATM ਤੋਂ ਲੈ ਕੇ UPI, ਕ੍ਰੈਡਿਟ ਕਾਰਡ ਤੱਕ ਬਦਲਣਗੇ ਕਈ ਨਿਯਮ, ਜਾਣੋ ਕੀ ਹੋਵੇਗਾ ਅਸਰ
ਕੰਪਨੀ ਦੇਸ਼ ਵਿਚ ਕਰ ਲਈ ਥਾਂ ਦੀ ਭਾਲ
ਹੈਦਰਾਬਾਦ ਭਾਰਤ ਵਿੱਚ ਇਲੈਕਟ੍ਰਿਕ ਵਾਹਨ ਉਤਪਾਦਨ ਦਾ ਇੱਕ ਵੱਡਾ ਕੇਂਦਰ ਬਣ ਸਕਦਾ ਹੈ। ਕੰਪਨੀ ਹੈਦਰਾਬਾਦ ਵਿੱਚ ਜ਼ਮੀਨ ਦੀ ਭਾਲ ਕਰ ਰਹੀ ਹੈ।ਇਹ ਪ੍ਰਸਤਾਵਿਤ ਨਿਰਮਾਣ ਪਲਾਂਟ 500 ਏਕੜ ਰਕਬੇ ਵਿੱਚ ਬਣਾਉਣ ਦੀ ਸੰਭਾਵਨਾ ਹੈ, ਜਿਸ ਵਿੱਚ 2032 ਤੱਕ ਹਰ ਸਾਲ 6 ਲੱਖ ਇਲੈਕਟ੍ਰਿਕ ਵਾਹਨਾਂ ਦਾ ਨਿਰਮਾਣ ਕਰਨ ਦੀ ਸਮਰੱਥਾ ਹੋਵੇਗੀ। ਇਸ ਤੋਂ ਇਲਾਵਾ ਕੰਪਨੀ ਇੱਥੇ 20 ਗੀਗਾਵਾਟ ਆਵਰ (GWh) ਸਮਰੱਥਾ ਵਾਲੀ ਬੈਟਰੀ ਉਤਪਾਦਨ ਯੂਨਿਟ ਵੀ ਸਥਾਪਿਤ ਕਰੇਗੀ। ਇਸ ਨਾਲ ਨਾ ਸਿਰਫ BYD ਵਾਹਨਾਂ ਦੀਆਂ ਕੀਮਤਾਂ ਘਟਣਗੀਆਂ, ਸਗੋਂ ਭਾਰਤੀ ਬਾਜ਼ਾਰ 'ਚ ਆਪਣੀ ਸਥਿਤੀ ਵੀ ਮਜ਼ਬੂਤ ਹੋਵੇਗੀ।
ਇਹ ਵੀ ਪੜ੍ਹੋ : ਰਾਸ਼ਨ ਕਾਰਡ-ਗੈਸ ਸਿਲੰਡਰ ਦੇ ਨਿਯਮਾਂ 'ਚ ਵੱਡਾ ਬਦਲਾਅ!...ਕਰੋੜਾਂ ਖਪਤਕਾਰ ਹੋਣਗੇ ਪ੍ਰਭਾਵਿਤ
ਸੂਬਾ ਸਰਕਾਰ ਵਲੋਂ ਸਮਰਥਨ
ਤੇਲੰਗਾਨਾ ਸਰਕਾਰ ਵੀ ਈਵੀ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਸੂਬਾ ਸਰਕਾਰ ਨੇ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਲਾਗੂ ਕੀਤੀ ਹੈ, ਜਿਸ ਤਹਿਤ ਹਰ ਤਰ੍ਹਾਂ ਦੀਆਂ ਈਵੀਜ਼ 'ਤੇ ਰੋਡ ਟੈਕਸ ਅਤੇ ਰਜਿਸਟ੍ਰੇਸ਼ਨ ਫੀਸ ਤੋਂ ਪੂਰੀ ਛੋਟ ਦਿੱਤੀ ਗਈ ਹੈ। ਇਹ ਨੀਤੀ 31 ਦਸੰਬਰ, 2026 ਤੱਕ ਲਾਗੂ ਰਹੇਗੀ, ਜੋ ਈਵੀ ਮਾਰਕੀਟ ਨੂੰ ਹੁਲਾਰਾ ਦੇਵੇਗੀ। ਦੂਜੇ ਪਾਸੇ ਐਲੋਨ ਮਸਕ ਦੀ ਟੇਸਲਾ ਵੀ ਆਪਣੀ ਐਂਟਰੀ ਲਈ ਤਿਆਰੀ ਕਰ ਰਹੀ ਹੈ। ਇਹ ਪ੍ਰੋਜੈਕਟ ਦੇਸ਼ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਲਾਗਤ ਨੂੰ ਘਟਾਉਣ ਅਤੇ ਖਪਤਕਾਰਾਂ ਨੂੰ ਕਿਫਾਇਤੀ ਈਵੀ ਵਿਕਲਪ ਪ੍ਰਦਾਨ ਕਰਨ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Indian Railway ਦੀ ਨਵੀਂ ਸਹੂਲਤ : ਹੁਣ ਤੁਸੀਂ ਟ੍ਰਾਂਸਫਰ ਕਰ ਸਕੋਗੇ ਆਪਣੀ Confirm Ticket, ਜਾਣੋ ਨਿਯਮ
ਇਹ ਵੀ ਪੜ੍ਹੋ : RBI ਦਾ ਨਵਾਂ ਆਦੇਸ਼: ATM ਤੋਂ ਪੈਸੇ ਕਢਵਾਉਣੇ ਹੋਏ ਮਹਿੰਗੇ, ਬੈਲੇਂਸ ਚੈੱਕ ਕਰਨ 'ਤੇ ਵੀ ਦੇਣਾ ਪਵੇਗਾ ਚਾਰਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
30 ਹਜ਼ਾਰ ਤੋਂ ਵੱਧ ਟੈਕਸਦਾਤਾਵਾਂ ਨੇ ਵਿਦੇਸ਼ੀ ਜਾਇਦਾਦ, 30,300 ਕਰੋੜ ਦੀ ਵਾਧੂ ਆਮਦਨ ਘੋਸ਼ਿਤ ਕੀਤੀ : ਵਿੱਤ ਮੰਤਰੀ
NEXT STORY