ਨਵੀਂ ਦਿੱਲੀ—ਮੁੱਖ ਆਰਥਿਕ ਸਲਾਹਕਾਰ (ਸੀ.ਈ.ਏ.) ਕੇ.ਵੀ. ਸੁਬਰਮਣੀਯਮ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਨੇ ਨਿਵੇਸ਼ ਵਧਾਉਣ ਲਈ ਕਾਰਪੋਰੇਟ ਟੈਕਸ 'ਚ ਕਟੌਤੀ ਕੀਤੀ ਹੈ। ਉਨ੍ਹਾਂ ਨੇ ਇਥੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਪਿਛਲੀਆਂ ਕੁਝ ਤਿਮਾਹੀਆਂ ਦੇ ਦੌਰਾਨ ਵਿਕਾਸ ਚੱਕਰ ਉਸ ਤਰ੍ਹਾਂ ਦਾ ਨਹੀਂ ਰਿਹਾ ਹੈ ਜਿਵੇਂ ਕਿ ਪਹਿਲਾਂ ਸੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਾਰਪੋਰੇਟ ਟੈਕਸ ਦੀ ਦਰ ਨਿਵੇਸ਼ ਦੇ ਲਈ ਮਹੱਤਵਪੂਰਨ ਹੈ।
ਭਾਰਤ ਦੀ ਅਰਥਵਿਵਸਥਾ 2019-20 ਦੀ ਪਹਿਲੀ ਤਿਮਾਹੀ ਦੌਰਾਨ ਪੰਜ ਫੀਸਦੀ ਦੀ ਦਰ ਨਾਲ ਵਧੀ ਹੈ, ਜੋ ਪਿਛਲੇ ਛੇ ਸਾਲਾਂ 'ਚ ਸਭ ਤੋਂ ਘੱਟ ਹੈ। ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੇ ਅੰਕੜੇ ਸ਼ੁੱਕਰਵਾਰ ਨੂੰ ਆਉਣ ਦੀ ਉਮੀਦ ਹੈ। ਸਰਕਾਰ ਨੇ ਵਿਕਾਸ ਦਰ 'ਚ ਕਮੀ ਨਾਲ ਨਿਪਟਣ ਦੇ ਕਈ ਉਪਾਅ ਕੀਤੇ ਹਨ। ਉਸ ਨੇ ਸਤੰਬਰ 'ਚ ਕਾਰਪੋਰੇਟ ਟੈਕਸ ਨੂੰ 30 ਫੀਸਦੀ ਤੋਂ ਘਟਾ ਕੇ 22 ਫੀਸਦੀ ਕਰਨ ਦੀ ਘੋਸ਼ਣਾ ਕੀਤੀ ਸੀ। ਇਸ ਦੇ ਇਲਾਵਾ ਨਵੀਂ ਵਿਨਿਰਮਾਣ ਇਕਾਈਆਂ ਲਈ ਟੈਕਸ ਦੀ ਦਰ ਵੀ ਘਟਾ ਕੇ 15 ਫੀਸਦੀ ਕਰ ਦਿੱਤੀ ਗਈ, ਤਾਂ ਜੋ ਪ੍ਰਤੱਖ ਵਿਦੇਸ਼ੀ ਨਿਵੇਸ਼ ਨੂੰ ਵਾਧਾ ਦਿੱਤਾ ਜਾ ਸਕੇ।
ਸਰਕਾਰ ਅੱਜ ਜਾਰੀ ਕਰੇਗੀ GDP ਦੇ ਅੰਕੜੇ, 4.7 ਫੀਸਦੀ ਰਹਿ ਸਕਦੀ ਹੈ ਵਿਕਾਸ ਦਰ
NEXT STORY