ਬਿਜ਼ਨੈੱਸ ਡੈਸਕ - ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲੋਕਤੰਤਰ ਦੀ ਪ੍ਰਗਤੀ ਲਈ ਸੁਤੰਤਰ ਨਿਆਂਪਾਲਿਕਾ ਅਤੇ ਮੀਡੀਆ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਸਾਰੇ ਅਦਾਰਿਆਂ ’ਚ ਭਰੋਸੇਯੋਗਤਾ ਦਾ ਸੰਕਟ ਹੈ ਪਰ ਮੀਡੀਆ ਖੇਤਰ ’ਚ ਇਹ ਸਮੱਸਿਆ ਸਭ ਤੋਂ ਗੰਭੀਰ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਗਡਕਰੀ ਨੇ ਨਾਗਪੁਰ ਸਥਿਤ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ. ਆਈ. ਐੱਮ.) ਦੇ ‘ਮੀਡੀਆ ਕਾਨਕਲੇਵ 2026' ’ਚ ‘ਮੀਡੀਆ, ਲੀਡਰਸ਼ਿਪ ਅਤੇ ਨਵੀਂ ਵਿਸ਼ਵ ਵਿਵਸਥਾ’ ਵਿਸ਼ੇ ’ਤੇ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਲੋਕਤੰਤਰ ਦੀ ਮਾਂ ਹੈ ਅਤੇ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ।
ਇਹ ਵੀ ਪੜ੍ਹੋ : ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ
ਇਹ ਵੀ ਪੜ੍ਹੋ : ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ
ਪ੍ਰੋਗਰਾਮ ’ਚ ਪ੍ਰੈੱਸ ਟਰੱਸਟ ਆਫ਼ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਧਾਨ ਸੰਪਾਦਕ ਵਿਜੇ ਜੋਸ਼ੀ ਸਮੇਤ ਮੀਡੀਆ ਜਗਤ ਦੇ ਕਈ ਅਹਿਮ ਲੋਕ ਮੌਜੂਦ ਸਨ। ਉਨ੍ਹਾਂ ਨੇ ਲੋਕਤੰਤਰ ’ਚ ਗੁਣਵੱਤਾ ’ਚ ਸੁਧਾਰ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਨੇ ਲੋਕਤੰਤਰ ਦੇ ਚਾਰ ਥੰਮ੍ਹਾਂ -ਵਿਧਾਨਪਾਲਿਕਾ, ਕਾਰਜਪਾਲਿਕਾ, ਨਿਆਂਪਾਲਿਕਾ ਅਤੇ ਮੀਡੀਆ- ਦੀਆਂ ਜ਼ਿੰਮੇਵਾਰੀਆਂ ਨੂੰ ਬਹੁਤ ਸਪੱਸ਼ਟ ਤੌਰ ’ਤੇ ਤੈਅ ਕੀਤਾ ਹੈ। ਲੋਕਤੰਤਰ ਦੀ ਪ੍ਰਗਤੀ ਅਤੇ ਵਿਕਾਸ ਲਈ ਸੁਤੰਤਰ, ਨਿਰਪੱਖ ਅਤੇ ਨਿਆਂਪੂਰਨ ਨਿਆਂਪਾਲਿਕਾ ਅਤੇ ਮੀਡੀਆ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਰਾਜਨੀਤੀ ਅਤੇ ਰਾਜਨੀਤਕ ਪਾਰਟੀਆਂ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹਨ।
ਇਹ ਵੀ ਪੜ੍ਹੋ : Canara Bank ਨੇ ਬਦਲੇ ATM ਦੇ ਨਿਯਮ, ਨਕਦੀ ਕਢਵਾਉਣਾ ਹੋਇਆ ਮਹਿੰਗਾ, ਜਾਣੋ ਨਵੇਂ ਚਾਰਜ
ਇਹ ਵੀ ਪੜ੍ਹੋ : ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
ਸੀਨੀਅਰ ਨੇਤਾ ਨੇ ਕਿਹਾ ਕਿ ਮਤਭੇਦ ਜਾਂ ਵੈਚਾਰਿਕ ਮਤਭੇਦ ਹੋ ਸਕਦੇ ਹਨ, ਪਰ ਆਪਣੀ ਵਿਚਾਰਧਾਰਾ ਨੂੰ ਲੈ ਕੇ ਵਚਨਬੱਧਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਮਾਜਿਕ, ਆਰਥਿਕ ਅਤੇ ਵਿਦਿਅਕ ਮੁੱਦਿਆਂ ’ਚ ਲੋਕਾਂ ’ਚ ਜਾਗਰੂਕਤਾ ਵਧਾਉਣ ’ਤੇ ਵੀ ਜ਼ੋਰ ਦਿੱਤਾ। ਗਡਕਰੀ ਨੇ ਕਿਹਾ ਕਿ ਲੋਕਾਂ ’ਚ ਲੋਕਤੰਤਰ ਅਤੇ ਲੋਕਤੰਤਰੀ ਮੁੱਲਾਂ ਦੇ ਪ੍ਰਤੀ ਜਾਗਰੂਕਤਾ ਅਤੇ ਇਨ੍ਹਾਂ ਮੁੱਲਾਂ ਅਤੇ ਵਿਚਾਰਧਾਰਾ ਦੇ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ 21ਵੀਂ ਸਦੀ ’ਚ ਸਾਰੇ ਖੇਤਰਾਂ ਲਈ ਭਰੋਸੇਯੋਗਤਾ, ਸਦਭਾਵਨਾ ਅਤੇ ਇਮਾਨਦਾਰੀ ਸਭ ਤੋਂ ਵੱਡੀ ਪੂੰਜੀ ਹਨ। ਗਡਕਰੀ ਨੇ ਕਿਹਾ ਕਿ ਸਾਰੇ ਖੇਤਰਾਂ ’ਚ ਭਰੋਸੇਯੋਗਤਾ ਘੱਟ ਹੋਈ ਹੈ ਪਰ ਮੀਡੀਆ ਦੀ ਭਰੋਸੇਯੋਗਤਾ ’ਚ ਬਹੁਤ ਜ਼ਿਆਦਾ ਗਿਰਾਵਟ ਆਈ ਹੈ। ਉਨ੍ਹਾਂ ਹਾਲਾਂਕਿ ਕਿਹਾ ਕਿ ਸਾਰੇ ਮੀਡੀਆ ਅਦਾਰਿਆਂ ਨੇ ਆਪਣੀ ਭਰੋਸੇਯੋਗਤਾ ਨਹੀਂ ਗੁਆਈ ਹੈ।
ਇਹ ਵੀ ਪੜ੍ਹੋ : ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
ਇਹ ਵੀ ਪੜ੍ਹੋ : 600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ ਭਾਰਤੀ ਮੁਲਾਜ਼ਮ
ਇਹ ਵੀ ਪੜ੍ਹੋ : SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ICICI ਬੈਂਕ 'ਚ 9.99% ਹਿੱਸੇਦਾਰੀ ਖ਼ਰੀਦੇਗੀ LIC , RBI ਨੇ ਦਿੱਤੀ ਮਨਜ਼ੂਰੀ
NEXT STORY