ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.14 ਫੀਸਦੀ ਦੀ ਤੇਜ਼ੀ ਨਾਲ 59.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਟ ਕਰੂਡ 'ਚ ਮਜ਼ਬੂਤੀ ਦਿਖ ਰਹੀ ਹੈ ਅਤੇ ਇਹ 0.35 ਫੀਸਦੀ ਦੀ ਤੇਜ਼ੀ ਨਾਲ 64 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਮਜ਼ਬੂਤੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.33 ਫੀਸਦੀ ਦੀ ਤੇਜ਼ੀ ਨਾਲ 1479.90 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਵਾਧਾ ਦਿਖਾਈ ਦੇ ਰਿਹਾ ਹੈ ਅਤੇ ਕੋਮੈਕਸ 'ਤੇ ਚਾਂਦੀ 0.69 ਫੀਸਦੀ ਦੀ ਤੇਜ਼ੀ ਨਾਲ 17 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।
15 ਪੈਸੇ ਮਜ਼ਬੂਤ ਹੋ ਕੇ 70.69 ਦੇ ਪੱਧਰ 'ਤੇ ਖੁੱਲ੍ਹਿਆ ਰੁਪਿਆ
NEXT STORY