ਬਿਜ਼ਨੈੱਸ ਡੈਸਕ - ਡਾਬਰ ਇੰਡੀਆ ਨੂੰ '100% ਸ਼ੁੱਧ' ਅਤੇ '100% ਕੁਦਰਤੀ' ਵਰਗੇ ਦਾਅਵਿਆਂ ਵਾਲੇ ਆਪਣੇ ਉਤਪਾਦਾਂ 'ਤੇ ਫੂਡ ਸੇਫਟੀ ਰੈਗੂਲੇਟਰ (FSSAI) ਦੇ ਰੋਕ ਲਗਾਉਣ ਦੇ ਹੁਕਮ ਨੂੰ ਲੈ ਕੇ ਦਿੱਲੀ ਹਾਈ ਕੋਰਟ ਤੋਂ ਮਹੱਤਵਪੂਰਨ ਰਾਹਤ ਮਿਲੀ ਹੈ। ਅਦਾਲਤ ਨੇ FSSAI ਦੇ ਹੁਕਮ 'ਤੇ ਅਸਥਾਈ ਤੌਰ 'ਤੇ ਰੋਕ ਲਗਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹੁਕਮਾਂ ਵਿੱਚ ਡਾਬਰ ਨੂੰ ਅਜਿਹੇ '100% ਸ਼ੁੱਧ' ਦਾਅਵਿਆਂ ਵਾਲੇ ਉਤਪਾਦ ਵੇਚਣ ਤੋਂ ਰੋਕਿਆ ਗਿਆ ਸੀ। ਇਨ੍ਹਾਂ ਉਤਪਾਦਾਂ ਵਿੱਚ ਸ਼ਹਿਦ, ਗਾਂ ਦਾ ਘਿਓ, ਖਾਣ ਵਾਲਾ ਤੇਲ ਅਤੇ ਕਈ ਹੋਰ ਉਤਪਾਦ ਸ਼ਾਮਲ ਹਨ।
ਇਹ ਵੀ ਪੜ੍ਹੋ : ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ ਸਰਵਿਸ
FSSAI ਦੇ ਹੁਕਮ 'ਤੇ ਇਸ ਕਾਰਨ ਲੱਗੀ ਰੋਕ
ਇਸ ਮਾਮਲੇ ਦੀ ਸੁਣਵਾਈ ਜਸਟਿਸ ਅਮਿਤ ਮਹਾਜਨ ਦੀ ਅਗਵਾਈ ਵਾਲੇ ਬੈਂਚ ਦੁਆਰਾ ਕੀਤੀ ਗਈ। ਅਦਾਲਤ ਨੇ ਸਹਿਮਤੀ ਜਤਾਈ ਕਿ FSSAI ਨੂੰ ਡਾਬਰ ਵਿਰੁੱਧ ਅਜਿਹਾ ਰੋਕ ਲਗਾਉਣ ਦਾ ਹੁਕਮ ਜਾਰੀ ਕਰਨ ਤੋਂ ਪਹਿਲਾਂ ਕੰਪਨੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦੇਣਾ ਚਾਹੀਦਾ ਸੀ। ਅਦਾਲਤ ਨੇ ਕਿਹਾ ਕਿ ਅਜਿਹਾ ਹੁਕਮ ਬਿਨਾਂ ਸੁਣਵਾਈ ਦੇ ਪਾਸ ਨਹੀਂ ਕੀਤਾ ਜਾਣਾ ਚਾਹੀਦਾ ਸੀ। ਇਸ ਦੇ ਆਧਾਰ 'ਤੇ, FSSAI ਦੇ ਹੁਕਮ 'ਤੇ ਅਗਲੀ ਸੁਣਵਾਈ ਤੱਕ ਰੋਕ ਲਗਾ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ ਲਗਭਗ ਦੋ ਹਫ਼ਤਿਆਂ ਵਿੱਚ ਹੋਵੇਗੀ।
ਇਹ ਵੀ ਪੜ੍ਹੋ : ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ ਦਾਅਵਾ
ਜਾਣੋ ਕੀ ਹੈ ਮਾਮਲਾ
FSSAI ਨੇ ਡਾਬਰ ਨੂੰ "100%" ਦਾਅਵੇ ਕਰਨ ਵਾਲੇ ਕਈ ਭੋਜਨ ਉਤਪਾਦਾਂ ਨੂੰ ਵੇਚਣ ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। FSSAI ਅਨੁਸਾਰ, ਡਾਬਰ ਦੀ ਵੈੱਬਸਾਈਟ 'ਤੇ ਕੁਝ ਉਤਪਾਦ "100% ਕੁਦਰਤੀ," "100% ਸ਼ੁੱਧ," ਅਤੇ "100% ਜੈਵਿਕ" ਵਰਗੇ ਦਾਅਵੇ ਖਪਤਕਾਰਾਂ ਨੂੰ ਗੁੰਮਰਾਹ ਕਰ ਰਹੇ ਹਨ।
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky ਤੇ Rum ਦੇ ਬ੍ਰਾਂਡਾਂ ਦੀ ਵਿਕਰੀ 'ਤੇ ਲੱਗੀ ਪਾਬੰਦੀ
ਇਹ ਵੀ ਪੜ੍ਹੋ : ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
ਇਹ ਵੀ ਪੜ੍ਹੋ : ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ
ਇਹ ਵੀ ਪੜ੍ਹੋ : ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
ਇਹ ਵੀ ਪੜ੍ਹੋ : 37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
NEXT STORY