ਨਵੀਂ ਦਿੱਲੀ - ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਕਾਮਿਆਂ ਨੂੰ ਸਮਾਜਿਕ ਸੁਰੱਖਿਆ ਲਾਭ ਪ੍ਰਦਾਨ ਕਰਨ ਲਈ ਸਰਕਾਰ ਕਰਮਚਾਰੀ ਰਾਜ ਬੀਮਾ (ESI) ਤਹਿਤ ਮੈਡੀਕਲ ਲਾਭਾਂ ਦੇ ਦਾਇਰੇ ਨੂੰ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਅਸੰਗਠਿਤ ਖੇਤਰ ਦੇ ਕਾਮਿਆਂ ਅਤੇ ਜਿਗ (ਰੋਜ਼ਾਨਾ ਜਾਂ ਅਸਥਾਈ) ਕਾਮਿਆਂ ਨੂੰ ਸ਼ਾਮਲ ਕਰਨਾ ਅਤੇ ਉਨ੍ਹਾਂ ਨੂੰ ਡਾਕਟਰੀ ਲਾਭ ਪ੍ਰਦਾਨ ਕਰਨਾ ਹੈ। ਇਸ ਸਬੰਧ ਵਿੱਚ ਕਰਮਚਾਰੀ ਰਾਜ ਬੀਮਾ ਨਿਗਮ (ESIC) ਨੇ ਪਹਿਲਾਂ ਹੀ ਵੱਖ-ਵੱਖ ਹਿੱਸੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਹਨ।
ਇਹ ਵੀ ਪੜ੍ਹੋ : 31 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ ਨਹੀਂ ਤਾਂ ਬਲੈਕਲਿਸਟ ਹੋ ਜਾਵੇਗਾ ਤੁਹਾਡਾ FASTags, ਜਾਣੋ ਜ਼ਰੂਰੀ ਨਿਯਮ
ਜਾਣਕਾਰੀ ਮੁਤਾਬਕ “ਈਐਸਆਈਸੀ ਨੇ ਸਕੀਮ ਦੇ ਦਾਇਰੇ ਨੂੰ ਵਧਾਉਣ ਲਈ ਇੱਕ ਰੋਡਮੈਪ ਤਿਆਰ ਕਰਨ ਲਈ ਵੱਖ-ਵੱਖ ਹਿੱਸੇਦਾਰਾਂ ਨਾਲ ਗੱਲ ਕੀਤੀ ਹੈ। ਆਮ ਤੌਰ 'ਤੇ ਪਾਲਣਾ ਨੂੰ ਵਧਾਉਣ 'ਤੇ ਧਿਆਨ ਦਿੱਤਾ ਜਾਂਦਾ ਹੈ ਤਾਂ ਜੋ ਸਕੀਮ ਦੇ ਮੈਂਬਰਾਂ ਦੀ ਗਿਣਤੀ ਵਧ ਸਕੇ। ਹੁਣ ਇਸ ਵਿੱਚ ਗੈਰ-ਸੰਗਠਿਤ ਖੇਤਰ ਦੇ ਕਾਮਿਆਂ ਅਤੇ ਗਿੱਗ ਵਰਕਰਾਂ ਨੂੰ ਵੀ ਸ਼ਾਮਲ ਕਰਨ ਦੀ ਯੋਜਨਾ ਹੈ।
ਇਹ ਵੀ ਪੜ੍ਹੋ : 5G ਯੂਜ਼ਰਜ਼ ਨੂੰ Airtel ਅਤੇ Jio ਦਾ ਵੱਡਾ ਝਟਕਾ, ਇਸ ਮਹੀਨੇ ਤੋਂ ਨਹੀਂ ਮਿਲੇਗਾ ਅਣਲਿਮਟਿਡ ਡਾਟਾ!
ਇਸ ਸਬੰਧੀ ਜਾਣਕਾਰੀ ਲਈ ਈਐਸਆਈਸੀ ਨੂੰ ਇੱਕ ਈਮੇਲ ਭੇਜੀ ਗਈ ਸੀ ਪਰ ਲਿਖਤੀ ਸਮੇਂ ਤੱਕ ਜਵਾਬ ਨਹੀਂ ਮਿਲਿਆ ਸੀ। ਕਰਮਚਾਰੀ ਰਾਜ ਬੀਮਾ ਐਕਟ, 1948 ਦੇ ਅਧੀਨ ਗਠਿਤ ESI ਸਕੀਮ, ਵਰਤਮਾਨ ਵਿੱਚ ਨੋਟੀਫਾਈ ਖੇਤਰਾਂ ਵਿੱਚ 10 ਜਾਂ ਵੱਧ ਕਰਮਚਾਰੀਆਂ ਅਤੇ 21,000 ਰੁਪਏ ਪ੍ਰਤੀ ਮਹੀਨਾ ਕਮਾਉਣ ਵਾਲੇ ਕਰਮਚਾਰੀਆਂ ਵਾਲੀਆਂ ਸਾਰੀਆਂ ਫੈਕਟਰੀਆਂ ਨੂੰ ਕਵਰ ਕਰਦੀ ਹੈ।
ਸੇਫ ਇਨ ਇੰਡੀਆ ਫਾਊਂਡੇਸ਼ਨ ਦੇ ਸਹਿ-ਸੰਸਥਾਪਕ ਸੰਦੀਪ ਸਚਦੇਵਾ ਨੇ ਕਿਹਾ ਕਿ ESIC ਨੂੰ ਯੋਜਨਾ ਦੇ ਲਾਭਾਂ ਨੂੰ ਅਸੰਗਠਿਤ ਖੇਤਰ ਅਤੇ ਗਿੱਗ ਵਰਕਰਾਂ ਤੱਕ ਪਹੁੰਚਾਉਂਦੇ ਹੋਏ ਨੁਕਸਾਨ ਦੇ ਜੋਖਮ ਨੂੰ ਸੰਭਾਲਣ ਲਈ ਸਾਵਧਾਨ ਰਹਿਣਾ ਹੋਵੇਗਾ ਤਾਂ ਜੋ ਉਨ੍ਹਾਂ ਦੀ ਸੇਵਾ ਦੀ ਗੁਣਵੱਤਾ ਹੋਰ ਵਿਗੜ ਨਾ ਜਾਵੇ।
ਮਾਹਰਾਂ ਮੁਤਾਬਕ 'ਸਾਨੂੰ ਅਸੰਗਠਿਤ ਖੇਤਰ ਅਤੇ ਗਿਗ ਅਰਥਵਿਵਸਥਾ ਦੇ ਕਾਮਿਆਂ ਲਈ ਸਮਾਜਿਕ ਸੁਰੱਖਿਆ ਨੂੰ ਬਿਹਤਰ ਬਣਾਉਣ ਦੀ ਲੋੜ ਹੈ। ਪਰ ਜਦੋਂ ਤੱਕ ਕਰਮਚਾਰੀਆਂ ਦੇ ਇੱਕ ਨਵੇਂ ਸਮੂਹ ਨੂੰ ਮੌਜੂਦਾ ਤਨਖਾਹ ਦੇ 4 ਪ੍ਰਤੀਸ਼ਤ ਦੀ ਦਰ 'ਤੇ ਯੋਜਨਾ ਵਿੱਚ ਸ਼ਾਮਲ ਨਹੀਂ ਕੀਤਾ ਜਾਂਦਾ, ਬੀਮਾ ਪ੍ਰੀਮੀਅਮ ਦਾ ਯੋਗਦਾਨ ਉਨ੍ਹਾਂ ਦੇ ਮਾਲਕਾਂ ਜਾਂ ਸਰਕਾਰ ਦੁਆਰਾ ਦੇਣਾ ਹੋਵੇਗਾ।
ਸਮਾਜਿਕ ਸੁਰੱਖਿਆ 'ਤੇ ਨਵੇਂ ਕੋਡ, 2020 ਦੇ ਤਹਿਤ, ESI ਸਕੀਮ ਦਾ ਦਾਇਰਾ ਦੇਸ਼ ਭਰ ਵਿੱਚ 10 ਜਾਂ ਵੱਧ ਕਰਮਚਾਰੀਆਂ ਵਾਲੇ ਸਾਰੇ ਅਦਾਰਿਆਂ ਤੱਕ ਵਧਾ ਦਿੱਤਾ ਗਿਆ ਹੈ। ਪਹਿਲਾਂ ਇਹ ਅਧਿਸੂਚਿਤ ਜ਼ਿਲ੍ਹਿਆਂ/ਖੇਤਰਾਂ ਤੱਕ ਸੀਮਤ ਸੀ। ਇਸ ਦੇ ਨਾਲ ਹੀ 10 ਤੋਂ ਘੱਟ ਕਰਮਚਾਰੀਆਂ ਵਾਲੇ ਅਦਾਰਿਆਂ ਨੂੰ ਸਵੈ-ਇੱਛਾ ਨਾਲ ਸ਼ਾਮਲ ਕਰਨ ਦੀ ਵਿਵਸਥਾ ਹੈ।
ਇਹ ਵੀ ਪੜ੍ਹੋ : Indigo ਫਲਾਈਟ 'ਚ ਹੋਈ ਘਟਨਾ ਨੂੰ ਲੈ ਕੇ ਰੂਸੀ ਮਾਡਲ ਦਾ ਬਿਆਨ ਆਇਆ ਸਾਹਮਣੇ, ਜਾਰੀ ਕੀਤੀ Video
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਸਾ ਏਅਰ ਨੇ 150 ਬੋਇੰਗ 737 ਮੈਕਸ ਜਹਾਜ਼ਾਂ ਦਾ ਦਿੱਤਾ ਆਰਡਰ
NEXT STORY