ਨਵੀਂ ਦਿੱਲੀ (ਭਾਸ਼ਾ)– ਜ਼ਮੀਨ-ਜਾਇਦਾਦ ਦੇ ਵਿਕਾਸ ਨਾਲ ਜੁੜੇ ਸੰਗਠਨਾਂ ਅਤੇ ਕੰਪਨੀਆਂ ਨੇ ਕਿਹਾ ਕਿ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਲਗਾਤਾਰ ਚੌਥੀ ਵਾਰ ਨੀਤੀਗਤ ਦਰ ਰੇਪੋ ਨੂੰ 6.5 ਫ਼ੀਸਦੀ ’ਤੇ ਬਰਕਰਾਰ ਰੱਖਣ ਦੇ ਫ਼ੈਸਲੇ ਨਾਲ ਬਾਜ਼ਾਰ ਵਿੱਚ ਨਕਦੀ ਯਕੀਨੀ ਹੋਵੇਗੀ। ਇਹ ਹਾਊਸਿੰਗ ਟੀਚਿਆਂ ਨੂੰ ਪੂਰਾ ਕਰਨ ’ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਤਿਓਹਾਰਾਂ ਨੂੰ ਦੇਖਦੇ ਹੋਏ ਵਿਆਜ ਦਰ ’ਚ ਸਥਿਰਤਾ ਨਾਲ ਉਨ੍ਹਾਂ ਕੰਪਨੀਆਂ ਨੂੰ ਰਾਹਤ ਮਿਲੇਗੀ, ਜੋ ਗੁੰਝਲਦਾਰ ਆਰਥਿਕ ਸਥਿਤੀ ਨਾਲ ਜੂਝ ਰਹੀਆਂ ਹਨ।
ਇਹ ਵੀ ਪੜ੍ਹੋ : ਰਿਲਾਇੰਸ ਰਿਟੇਲ ਦੇ ਜੀਓਮਾਰਟ ਨੇ MS ਧੋਨੀ ਨੂੰ ਬਣਾਇਆ ਆਪਣਾ ਬ੍ਰਾਂਡ ਅੰਬੈਸਡਰ
ਰੀਅਲ ਅਸਟੇਟ ਖੇਤਰ ਦੀ ਪ੍ਰਮੁੱਖ ਸੰਸਥਾ ਨਾਰੇਡਕੋ (ਨੈਸ਼ਨਲ ਰੀਅਲ ਅਸਟੇਟ ਡਿਵੈੱਲਪਮੈਂਟ ਕੌਂਸਲ) ਦੇ ਕੌਮੀ ਪ੍ਰਧਾਨ ਰਾਜਨ ਬਾਂਦੇਲਕਰ ਨੇ ਕਿਹਾ ਕਿ ਅਸੀਂ ਰੇਪੋ ਦਰ ਨੂੰ ਸਥਿਰ ਰੱਖਣ ਦੇ ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਇਸ ਕਦਮ ਨਾਲ ਸਾਰਿਆਂ ਨੂੰ ਫ਼ਾਇਦਾ ਹੋਵੇਗਾ ਅਤੇ ਬਾਜ਼ਾਰ ’ਚ ਨਕਦੀ ਯਕੀਨੀ ਹੋਵੇਗੀ। ਗੌੜ ਗਰੁੱਪ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਅਤੇ ਨਿੱਜੀ ਰੀਅਲ ਅਸਟੇਟ ਕੰਪਨੀਆਂ ਦੇ ਚੋਟੀ ਦੇ ਸੰਗਠਨ ਕ੍ਰੇਡਾਈ ਦੇ ਚੇਅਰਮੈਨ ਮਨੋਜ ਗੌੜ ਨੇ ਕਿਹਾ ਕਿ ਭਾਵੇਂ ਰੀਅਲ ਅਸਟੇਟ ਖੇਤਰ ਨੂੰ ਉਮੀਦ ਸੀ ਕਿ ਰੇਪੋ ਰੇਟ ’ਚ ਕਟੌਤੀ ਹੋਵੇਗੀ ਪਰ ਆਰ. ਬੀ. ਆਈ. ਦਾ ਨੀਤੀਗਤ ਦਰ ਨੂੰ ਬਰਕਰਾਰ ਰੱਖਣਾ ਇਕ ਸ਼ਲਾਘਾਯੋਗ ਕਦਮ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਸਿਰਫ਼ 603 ਰੁਪਏ 'ਚ ਮਿਲੇਗਾ ਗੈਸ ਸਿਲੰਡਰ
ਇਸ ਦੇ ਨਾਲ ਹੀ ਨਾਰੇਡਕੋ ਦੇ ਕੌਮੀ ਵਾਈਸ ਚੇਅਰਮੈਨ ਨਿਰੰਜਨ ਹੀਰਾਨੰਦਾਨੀ ਨੇ ਵੀ ਨੀਤੀਗਤ ਦਰ ਨੂੰ ਸਥਿਰ ਰੱਖਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਨੀਤੀਗਤ ਦਰ ਨੂੰ 6.5 ਫ਼ੀਸਦੀ ’ਤੇ ਬਰਕਰਾਰ ਰੱਖਣਾ ਆਰਥਿਕ ਵਿਕਾਸ ’ਚ ਤੇਜ਼ੀ ਨੂੰ ਬਣਾਈ ਰੱਖਦੇ ਹੋਏ ਮਹਿੰਗਾਈ ਨੂੰ ਕਾਬੂ ’ਚ ਰੱਖਣ ਦੇ ਮਹੱਤਵ ਨੂੰ ਦਰਸਾਉਂਦਾ ਹੈ। ਨਾਈਟ ਫ੍ਰੈਂਕ ਇੰਡੀਆ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸ਼ਿਸ਼ਿਰ ਬੈਜਲ ਨੇ ਕਿਹਾ ਕਿ ਅਸੀਂ ਲਗਾਤਾਰ ਚੌਥੀ ਵਾਰ ਰੇਪੋ ਰੇਟ ’ਚ ਰੋਕ ਜਾਰੀ ਰੱਖਣ ਦੇ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ।
ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
IT ਸੈਕਟਰ 'ਚ ਚੰਗੇ ਦਿਨਾਂ ਦਾ ਇੰਤਜ਼ਾਰ ਵਧਿਆ, ਜੇਪੀ ਮੋਰਗਨ ਨੇ ਕਿਹਾ ਬਣੀ ਰਹੇਗੀ ਚੁਣੌਤੀ
NEXT STORY