ਬਿਜ਼ਨੈੱਸ ਡੈਸਕ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਯਾਨੀ 28 ਅਪ੍ਰੈਲ 2026 ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜੇਕਰ ਤੁਸੀਂ ਅੱਜ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਬਾਜ਼ਾਰ ਦੇ ਤਾਜ਼ਾ ਹਾਲਾਤ 'ਤੇ ਨਜ਼ਰ ਮਾਰਨੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
MCX 'ਤੇ ਕੀਮਤਾਂ ਦਾ ਹਾਲ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਅੱਜ ਸਵੇਰੇ ਸੋਨੇ ਦੀ ਕੀਮਤ ਵਿੱਚ 150 ਰੁਪਏ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ, ਜਦੋਂ ਕਿ ਚਾਂਦੀ 1,300 ਰੁਪਏ ਤੋਂ ਜ਼ਿਆਦਾ ਸਸਤੀ ਹੋਈ ਹੈ। 5 ਜੂਨ ਦੀ ਡਿਲੀਵਰੀ ਵਾਲਾ ਸੋਨਾ ਸ਼ੁਰੂਆਤੀ ਕਾਰੋਬਾਰ ਵਿੱਚ 1,51,555 ਰੁਪਏ ਤੱਕ ਫਿਸਲ ਗਿਆ ਸੀ ਅਤੇ ਸਵੇਰੇ ਇਹ 1,51,603 ਰੁਪਏ ਪ੍ਰਤੀ 10 ਗ੍ਰਾਮ 'ਤੇ ਟ੍ਰੇਡ ਕਰ ਰਿਹਾ ਸੀ। ਇਸੇ ਤਰ੍ਹਾਂ 5 ਮਈ ਦੀ ਡਿਲੀਵਰੀ ਵਾਲੀ ਚਾਂਦੀ ਵੀ ਗਿਰਾਵਟ ਨਾਲ 2,40,912 ਰੁਪਏ ਪ੍ਰਤੀ ਕਿਲੋ 'ਤੇ ਆ ਗਈ ਹੈ।
ਇਹ ਵੀ ਪੜ੍ਹੋ : ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
ਸਰਾਫਾ ਬਾਜ਼ਾਰ ਵਿੱਚ ਰਿਟੇਲ ਭਾਅ ਸਰਾਫਾ ਬਾਜ਼ਾਰ ਵਿੱਚ ਵੀ ਕੀਮਤਾਂ ਵਿੱਚ ਨਰਮੀ ਦੇਖੀ ਗਈ ਹੈ:
24 ਕੈਰੇਟ ਸੋਨਾ: 1,53,700 ਰੁਪਏ ਪ੍ਰਤੀ 10 ਗ੍ਰਾਮ
22 ਕੈਰੇਟ ਸੋਨਾ: 1,40,890 ਰੁਪਏ ਪ੍ਰਤੀ 10 ਗ੍ਰਾਮ
18 ਕੈਰੇਟ ਸੋਨਾ: 1,15,270 ਰੁਪਏ ਪ੍ਰਤੀ 10 ਗ੍ਰਾਮ
ਚਾਂਦੀ: 2,59,900 ਰੁਪਏ ਪ੍ਰਤੀ ਕਿਲੋ (100 ਰੁਪਏ ਦੀ ਗਿਰਾਵਟ)
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
ਦੇਸ਼ ਦੇ ਮੁੱਖ ਸ਼ਹਿਰਾਂ ਵਿੱਚ ਸੋਨੇ ਦੇ ਭਾਅ (ਪ੍ਰਤੀ 10 ਗ੍ਰਾਮ):
ਸ਼ਹਿਰ ਦਿੱਲੀ ਮੁੰਬਈ
24K 1,53,150 1,53,000
22K 1,40,400 1,40,250
18K 1,14,900 1,14,750
ਇਹ ਵੀ ਪੜ੍ਹੋ : 10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਕੀਮਤਾਂ ਘਟਣ ਦਾ ਕਾਰਨ
ਮਾਹਿਰਾਂ ਅਨੁਸਾਰ, ਅਮਰੀਕਾ-ਈਰਾਨ ਸਬੰਧਾਂ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਅਤੇ ਵਿਸ਼ਵ ਪੱਧਰੀ ਸੰਕੇਤਾਂ ਕਾਰਨ ਬਾਜ਼ਾਰ ਵਿੱਚ ਇਹ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਐਨਾਲਿਸਟ ਸੌਮਿਲ ਗਾਂਧੀ ਅਨੁਸਾਰ, ਭੂ-ਰਾਜਨੀਤਿਕ ਜੋਖਮਾਂ ਕਾਰਨ ਨਿਵੇਸ਼ਕ ਸਾਵਧਾਨੀ ਵਰਤ ਰਹੇ ਹਨ। ਇਸ ਤੋਂ ਇਲਾਵਾ, 29 ਅਪ੍ਰੈਲ ਨੂੰ ਫੈਡਰਲ ਰਿਜ਼ਰਵ ਵੱਲੋਂ ਲਏ ਜਾਣ ਵਾਲੇ ਫੈਸਲੇ 'ਤੇ ਵੀ ਸਭ ਦੀ ਨਜ਼ਰ ਹੈ, ਜੋ ਆਉਣ ਵਾਲੇ ਦਿਨਾਂ ਵਿੱਚ ਕੀਮਤਾਂ ਦੀ ਦਿਸ਼ਾ ਤੈਅ ਕਰੇਗਾ।
ਇਹ ਵੀ ਪੜ੍ਹੋ : RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ : ਡਾਲਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ : ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
NEXT STORY