ਮੁੰਬਈ – ਵਿਦੇਸ਼ੀ ਮੁਦਰਾ ਜਾਇਦਾਦ ਵਿੱਚ ਇੱਕ ਵਾਰ ਫਿਰ ਗਿਰਾਵਟ ਆਈ ਹੈ। ਇਸ ਦਾ ਅਸਰ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ 'ਤੇ ਦਿਖਾਈ ਦੇ ਰਿਹਾ ਹੈ। ਇਹੀ ਕਾਰਨ ਹੈ ਕਿ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 5 ਅਗਸਤ ਨੂੰ ਸਮਾਪਤ ਹਫਤੇ ’ਚ 89.7 ਕਰੋੜ ਡਾਲਰ ਘੱਟ ਹੋ ਕੇ 572.97 ਅਰਬ ਡਾਲਰ ’ਤੇ ਆ ਗਿਆ ਜਦ ਕਿ ਇਸ ਤੋਂ ਪਿਛਲੇ ਹਫਤੇ ਇਹ 2.32 ਅਰਬ ਡਾਲਰ ਵਧ ਕੇ 573.9 ਅਰਬ ਡਾਲਰ ’ਤੇ ਰਿਹਾ ਸੀ। ਰਿਜ਼ਰਵ ਬੈਂਕ ਵਲੋਂ ਸ਼ੁੱਕਰਵਾਰ ਨੂੰ ਜਾਰੀ ਹਫਤਾਵਾਰੀ ਅੰਕੜਿਆਂ ਮੁਤਾਬਕ 5 ਅਗਸਤ ਤੋਂ ਸਮਾਪਤ ਹਫਤੇ ’ਚ ਵਿਦੇਸ਼ੀ ਮੁਦਰਾ ਭੰਡਾਰ ਦੇ ਸਭ ਤੋਂ ਵੱਡੇ ਹਿੱਸਾ ਵਿਦੇਸ਼ੀ ਮੁਦਰਾ ਜਾਇਦਾਦ 1.61 ਅਰਬ ਡਾਲਰ ਦੀ ਗਿਰਾਵਟ ਲੈ ਕੇ 509.64 ਅਰਬ ਡਾਲਰ ਰਹਿ ਗਿਆ।
ਵਿਦੇਸ਼ੀ ਮੁਦਰਾ ਭੰਡਾਰ ਫਿਰ ਘਟਿਆ
ਆਰਬੀਆਈ ਦੇ ਅੰਕੜਿਆਂ ਅਨੁਸਾਰ ਇਸ ਤੋਂ ਪਹਿਲਾਂ 29 ਜੁਲਾਈ ਨੂੰ ਖ਼ਤਮ ਹੋਏ ਹਫ਼ਤੇ ਦੌਰਾਨ ਇਸ ਦਾ ਵਿਦੇਸ਼ੀ ਮੁਦਰਾ ਭੰਡਾਰ 2.4 ਅਰਬ ਡਾਲਰ ਵਧ ਕੇ 573.875 ਅਰਬ ਡਾਲਰ ਹੋ ਗਿਆ ਸੀ। ਇਸ ਤੋਂ ਪਹਿਲਾਂ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਲਗਾਤਾਰ ਚਾਰ ਹਫ਼ਤਿਆਂ ਤੱਕ ਗਿਰਾਵਟ ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਨੂੰ ਇੱਕ ਹੋਰ ਝਟਕਾ, ਮਹਿੰਗਾ ਹੋਣ ਜਾ ਰਿਹਾ ਹੈ 'Tata Salt'
ਵਿਦੇਸ਼ੀ ਮੁਦਰਾ ਸੰਪਤੀਆਂ ਵਿੱਚ ਵੀ ਆਈ ਹੈ ਕਮੀ
5 ਅਗਸਤ ਨੂੰ ਖਤਮ ਹੋਏ ਹਫਤੇ 'ਚ ਵਿਦੇਸ਼ੀ ਮੁਦਰਾ ਭੰਡਾਰ 'ਚ ਗਿਰਾਵਟ ਦਾ ਮੁੱਖ ਕਾਰਨ ਵਿਦੇਸ਼ੀ ਮੁਦਰਾ ਸੰਪਤੀਆਂ ਦਾ ਘੱਟ ਹੋਣਾ ਹੈ। ਇਹ ਕੁੱਲ ਮੁਦਰਾ ਭੰਡਾਰ ਦਾ ਮਹੱਤਵਪੂਰਨ ਹਿੱਸਾ ਹੈ। ਭਾਰਤੀ ਰਿਜ਼ਰਵ ਬੈਂਕ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਹਫਤਾਵਾਰੀ ਅੰਕੜਿਆਂ ਮੁਤਾਬਕ ਸਮੀਖਿਆ ਅਧੀਨ ਹਫਤੇ 'ਚ ਵਿਦੇਸ਼ੀ ਮੁਦਰਾ ਸੰਪਤੀਆਂ (FCAs) 1.611 ਅਰਬ ਡਾਲਰ ਘੱਟ ਕੇ 509.646 ਅਰਬ ਡਾਲਰ ਰਹਿ ਗਈਆਂ। ਵਿਦੇਸ਼ੀ ਮੁਦਰਾ ਭੰਡਾਰ ਵਿੱਚ ਰੱਖੀ ਵਿਦੇਸ਼ੀ ਮੁਦਰਾ ਸੰਪਤੀਆਂ, ਡਾਲਰਾਂ ਵਿੱਚ ਦਰਸਾਏ ਗਏ, ਗੈਰ-ਯੂਐਸ ਮੁਦਰਾਵਾਂ ਜਿਵੇਂ ਕਿ ਯੂਰੋ, ਪੌਂਡ ਅਤੇ ਯੇਨ ਵਿੱਚ ਪ੍ਰਸ਼ੰਸਾ ਜਾਂ ਗਿਰਾਵਟ ਦੇ ਪ੍ਰਭਾਵ ਸ਼ਾਮਲ ਹਨ।
ਸੋਨੇ ਦੇ ਭੰਡਾਰ ਵਿਚ ਵਾਧਾ
ਹਾਲਾਂਕਿ ਇਸ ਮਿਆਦ ’ਚ ਸੋਨੇ ਦਾ ਭੰਡਾਰ 67.1 ਕਰੋੜ ਡਾਲਰ ਦੇ ਵਾਧੇ ਨਾਲ 40.31 ਅਰਬ ਡਾਲਰ ’ਤੇ ਪਹੁੰਚ ਗਿਆ। ਇਸ ਤਰ੍ਹਾਂ ਸਮੀਖਿਆ ਅਧੀਨ ਹਫਤੇ ਵਿਸ਼ੇਸ਼ ਡਰਾਇੰਗ ਅਧਿਕਾਰ (ਐੱਸ. ਡੀ. ਆਰ.) 4.6 ਕਰੋੜ ਡਾਲਰ ਵਧ ਕੇ 18.03 ਅਰਬ ਡਾਲਰ ’ਤੇ ਰਿਹਾ। ਉੱਥੇ ਹੀ ਇਸ ਮਿਆਦ ’ਚ ਕੌਮਾਂਤਰੀ ਮੁਦਰਾ ਫੰਡ (ਆਈ. ਐੱਮ. ਐੱਫ.) ਕੋਲ ਰਿਜ਼ਰਵ ਫੰਡ 30 ਲੱਖ ਡਾਲਰ ਘੱਟ ਹੋ ਕੇ 4.98 ਅਰਬ ਡਾਲਰ ਰਹਿ ਗਿਆ।
ਇਹ ਵੀ ਪੜ੍ਹੋ : ਜਾਨਸਨ ਐਂਡ ਜਾਨਸਨ ਦਾ ਵੱਡਾ ਫ਼ੈਸਲਾ, ਕੰਪਨੀ ਬੇਬੀ ਪਾਊਡਰ ਦੀ ਵਿਕਰੀ ਕਰੇਗੀ ਬੰਦ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪ੍ਰਚੂਨ ਮਹਿੰਗਾਈ ਜੁਲਾਈ ਮਹੀਨੇ ’ਚ ਘਟ ਕੇ 6.71 ਫੀਸਦੀ ’ਤੇ ਪੁੱਜੀ
NEXT STORY