ਨਵੀਂ ਦਿੱਲੀ - ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤਾਂ ਅਸਮਾਨ ਛੂਹ ਹੀ ਰਹੀਆਂ ਹਨ, ਸਗੋਂ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਪਹਿਲਾਂ ਸੀਐਨਜੀ ਵਿੱਚ ਕੁਝ ਰਾਹਤ ਸੀ ਪਰ ਹੁਣ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ।
ਇੰਦਰਪ੍ਰਥ ਗੈਸ ਲਿਮਟਿਡ ਨੇ ਇੱਕ ਵਾਰ ਫਿਰ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਹਾਲਾਂਕਿ, IGL ਨੇ ਇੱਕ ਦਿਨ ਪਹਿਲਾਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਕਿ ਐਤਵਾਰ ਤੋਂ ਦਿੱਲੀ, ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ CNG ਦੀਆਂ ਨਵੀਆਂ ਦਰਾਂ ਲਾਗੂ ਹੋ ਜਾਣਗੀਆਂ।
ਇਹ ਵੀ ਪੜ੍ਹੋ : ਦਿੱਲੀ ਸਰਕਾਰ ਨੇ ਰੈਸਟੋਰੈਂਟ ’ਚ ਸ਼ਰਾਬ ਪਰੋਸਣ ਲਈ ਜ਼ਰੂਰੀ 4 ਲਾਇਸੈਂਸਾਂ ਦਾ ਕੀਤਾ ਰਲੇਵਾਂ
ਦਿੱਲੀ ਵਿੱਚ ਸੀਐਨਜੀ ਦੀ ਕੀਮਤ ਵਿੱਚ 2.28 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ 2.56 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ।
ਦਿੱਲੀ-ਐਨਸੀਆਰ ਵਿੱਚ CNG ਦੀ ਨਵੀਂ ਕੀਮਤ
ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਲੋਕਾਂ ਨੂੰ ਹੁਣ ਵਧੀਆਂ ਕੀਮਤਾਂ 'ਤੇ ਸੀ.ਐੱਨ.ਜੀ. ਗੈਸ ਮਿਲ ਰਹੀ ਹੈ। ਸੀਐਨਜੀ ਦੀਆਂ ਕੀਮਤਾਂ ਵਿੱਚ ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਸੀਐਨਜੀ ਦੀ ਕੀਮਤ 52.04 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਸੀਐਨਜੀ ਦੀ ਕੀਮਤ 49.76 ਰੁਪਏ ਸੀ।
ਇਹ ਵੀ ਪੜ੍ਹੋ : BCCI ਨਹੀਂ ਭਰੇਗਾ IPL ਤੋਂ ਹੋਣ ਵਾਲੀ ਕਮਾਈ 'ਤੇ ਟੈਕਸ, ਕ੍ਰਿਕਟ ਬੋਰਡ ਦੇ ਹੱਕ 'ਚ ਆਇਆ ITAT ਦਾ ਫ਼ੈਸਲਾ
ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ 58.58 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ ਸੀਐਨਜੀ ਮਿਲ ਰਹੀ ਹੈ। ਪਹਿਲਾਂ ਇੱਥੇ ਸੀਐਨਜੀ ਦੀ ਕੀਮਤ 56.02 ਰੁਪਏ ਪ੍ਰਤੀ ਕਿਲੋ ਸੀ।
ਪਿਛਲੇ ਦੋ ਮਹੀਨਿਆਂ ਵਿੱਚ ਦਿੱਲੀ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਇਹ ਤੀਜਾ ਵਾਧਾ ਹੈ। ਇੰਦਰਪ੍ਰਸਥ ਗੈਸ ਲਿਮਟਿਡ ਨੇ ਇਸ ਤੋਂ ਪਹਿਲਾਂ 1 ਅਤੇ 13 ਅਕਤੂਬਰ ਨੂੰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਇਸ ਦੌਰਾਨ ਸੀਐਨਜੀ 6.84 ਰੁਪਏ ਪ੍ਰਤੀ ਕਿਲੋ ਮਹਿੰਗੀ ਹੋ ਗਈ ਹੈ।
ਇਹ ਵੀ ਪੜ੍ਹੋ : ONGC ਦੀ ਗਲਤੀ ਕਾਰਨ ਦੇਸ਼ ਨੂੰ ਹੋਵੇਗਾ 18,000 ਕਰੋੜ ਦਾ ਵਿਦੇਸ਼ੀ ਮੁਦਰਾ ਦਾ ਨੁਕਸਾਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਅਮਰੀਕਨ ਏਅਰਲਾਈਨਜ਼ ਨੇ 12 ਨਵੰਬਰ ਤੋਂ ਮੁੜ ਸ਼ੁਰੂ ਕੀਤੀ ਨਿਊਯਾਰਕ-ਦਿੱਲੀ ਉਡਾਣ
NEXT STORY