ਨਵੀਂ ਦਿੱਲੀ (ਭਾਸ਼ਾ ) - ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਵਿਰੁੱਧ ਕੰਪਨੀ ਦੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਲਈ ਸਹਿਮਤੀ ਦਿੱਤੀ।
ਇਹ ਪਟੀਸ਼ਨ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਬੈਂਚ ਦੇ ਸਾਹਮਣੇ ਆਈ ਅਤੇ ਇਹ ਸ਼ੁੱਕਰਵਾਰ ਨੂੰ ਸੁਣਵਾਈ ਲਈ ਇਸ ਨੂੰ ਸੂਚੀਬੱਧ ਕਰਨ ਲਈ ਸਹਿਮਤ ਹੋ ਗਈ। ਇਸ ਪਟੀਸ਼ਨ ਨੂੰ ਹੁਣ ਜਸਟਿਸ ਯਸ਼ਵੰਤ ਵਰਮਾ ਦੇ ਸਾਹਮਣੇ ਸੂਚੀਬੱਧ ਕੀਤਾ ਗਿਆ ਹੈ, ਜੋ ਜਲਦੀ ਹੀ ਇਸ 'ਤੇ ਸੁਣਵਾਈ ਕਰਨਗੇ।
ਇਹ ਵੀ ਪੜ੍ਹੋ : ਸਸਤਾ ਹੋਇਆ ਵਾਹਨ ਬੀਮਾ, ਇਕ ਤੋਂ ਜ਼ਿਆਦਾ ਵਾਹਨਾਂ ਲਈ ਲੈ ਸਕੋਗੇ ਇਕ ਬੀਮਾ
ਇਨਫੋਰਸਮੈਂਟ ਡਾਇਰੈਕਟੋਰੇਟ ਨੇ 5 ਜੁਲਾਈ ਨੂੰ ਵੀਵੋ ਅਤੇ ਸਬੰਧਤ ਫਰਮਾਂ ਦੇ ਖਿਲਾਫ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਕਈ ਥਾਵਾਂ 'ਤੇ ਤਲਾਸ਼ੀ ਲਈ ਸੀ।
ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਦਿੱਲੀ, ਉੱਤਰ ਪ੍ਰਦੇਸ਼, ਮੇਘਾਲਿਆ, ਮਹਾਰਾਸ਼ਟਰ ਅਤੇ ਹੋਰ ਰਾਜਾਂ ਵਿੱਚ ਵੀਵੋ ਅਤੇ ਇਸ ਨਾਲ ਸਬੰਧਤ ਕੰਪਨੀਆਂ ਨਾਲ ਜੁੜੇ 44 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਵੀਵੋ ਨੇ ਆਪਣੀ ਪਟੀਸ਼ਨ ਵਿੱਚ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੇ ਈਡੀ ਦੇ ਆਦੇਸ਼ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਵੱਡੇ ਸੁਰਾਖ ਨਾਲ Airbus A380 ਨੇ ਭਰੀ ਉਡਾਣ, 14 ਘੰਟੇ ਬਾਅਦ ਯਾਤਰੀਆਂ ਨੂੰ ਪਤਾ ਲੱਗਾ ਸੱਚ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਘਰੇਲੂ ਏਅਰਲਾਈਨਜ਼ ਨੂੰ ਵਿਦੇਸ਼ੀ ਉਡਾਣਾਂ ਲਈ ATF 'ਤੇ ਨਹੀਂ ਦੇਣੀ ਪਵੇਗੀ ਐਕਸਾਈਜ਼ ਡਿਊਟੀ
NEXT STORY