ਨਵੀਂ ਦਿੱਲੀ (ਭਾਸ਼ਾ)– ਮੁੱਖ ਆਰਥਿਕ ਸਲਾਹਕਾਰ (ਸੀ. ਈ. ਏ.) ਵੀ. ਅਨੰਤ ਨਾਗੇਸ਼ਵਰ ਨੇ ਕਿਹਾ ਕਿ ਘੱਟ ਮੀਂਹ ਦੇ ਬਾਵਜੂਦ ਚਾਲੂ ਵਿੱਤੀ ਸਾਲ ਵਿੱਚ ਆਰਥਿਕ ਵਿਕਾਸ ਦਰ 6.5 ਫ਼ੀਸਦੀ ਰਹੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮਹਿੰਗਾਈ ਦੇ ‘ਬੇਕਾਬੂ’ ਹੋਣ ਨੂੰ ਲੈ ਕੇ ਚਿੰਤਾ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਸਰਕਾਰ ਅਤੇ ਰਿਜ਼ਰਵ ਬੈਂਕ ਦੋਵੇਂ ਸਪਲਾਈ ਬਣਾਈ ਰੱਖਣ ਅਤੇ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਲੋੜੀਂਦੇ ਕਦਮ ਉਠਾ ਰਹੇ ਹਨ। ਸੀ. ਈ. ਏ. ਨੇ ਕਿਹਾ ਕਿ ਮਹਿੰਗਾਈ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਦੇ ਉਪਾਅ ਅਤੇ ਨਵੀਂ ਫ਼ਸਲ ਆਉਣ ਨਾਲ ਖਾਣ-ਪੀਣ ਵਸਤਾਂ ਦੀ ਮਹਿੰਗਾਈ ਵਿੱਚ ਨਰਮੀ ਆਉਣ ਦੀ ਉਮੀਦ ਹੈ। ਹਾਲਾਂਕਿ ਅਗਸਤ ਵਿੱਚ ਘੱਟ ਮੀਂਹ ਦੇ ਪ੍ਰਭਾਵ ’ਤੇ ਨਜ਼ਰ ਰਹੇਗੀ।
ਇਹ ਵੀ ਪੜ੍ਹੋ : ਵੱਡੀ ਰਾਹਤ: 158 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਹੁਣ ਕਿੰਨੀ ਹੋਵੇਗੀ ਕੀਮਤ
ਉਨ੍ਹਾਂ ਨੇ ਕਿਹਾ ਕਿ ਆਮ ਤੌਰ ’ਤੇ ਆਰਥਿਕ ਗਤੀਵਿਧੀਆਂ ਤੇਜ਼ ਹਨ, ਇਸ ਲਈ ਚਾਲੂ ਵਿੱਤੀ ਸਾਲ ਵਿਚ ਆਰਥਿਕ ਵਿਕਾਸ ਦਰ ਲਈ ਸਾਡਾ ਅਨੁਮਾਨ ਹੁਣ ਵੀ 6.5 ਫ਼ੀਸਦੀ ’ਤੇ ਬਣਿਆ ਹੋਇਆ ਹੈ। ਨਾਗੇਸ਼ਵਰਨ ਨੇ ਪਹਿਲੀ ਤਿਮਾਹੀ ਦੇ ਜੀ. ਡੀ. ਪੀ. ਅੰਕੜੇ ਜਾਰੀ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ ਕਿ ਵਿੱਤੀ ਸਾਲ 2023-24 ਵਿੱਚ 6.5 ਫ਼ੀਸਦੀ ਵਿਕਾਸ ਦਰ ਨੂੰ ਲੈ ਕੇ ਜੋਖਮ ਦੋਵੇਂ ਪਾਸੇ ਬਰਾਬਰ ਹੈ। ਕੱਚੇ ਤੇਲ ਦੀ ਕੀਮਤ ਵਿੱਚ ਤੇਜ਼ੀ ਅਤੇ ਗਲੋਬਲ ਪੱਧਰ ’ਤੇ ਲੰਬੇ ਸਮੇਂ ਤੱਕ ਅਨਿਸ਼ਚਿਤਤਾ ਬਣੇ ਰਹਿਣ ਅਤੇ ਵਿੱਤੀ ਸਥਿਤੀ ਤੰਗ ਹੋਣ ਵਰਗੀ ਸਥਿਤੀ ਵਿਕਾਸ ਲਈ ਜੋਖਮ ਹਨ। ਦੇਸ਼ ਦੀ ਆਰਥਿਕ ਵਿਕਾਸ ਦਰ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ 7.8 ਫ਼ੀਸਦੀ ਰਹੀ। ਇਕ ਸਾਲ ਪਹਿਲਾਂ ਇਸੇ ਤਿਮਾਹੀ ਵਿੱਚ ਇਹ 13.1 ਫ਼ੀਸਦੀ ਸੀ। ਵਿੱਤੀ ਘਾਟੇ ਦੇ ਸੰਦਰਭ ਵਿੱਚ ਨਾਗੇਸ਼ਵਰਨ ਨੇ ਕਿਹਾ ਕਿ ਬਜਟ ਵਿੱਚ ਨਿਰਧਾਰਤ 5.9 ਫ਼ੀਸਦੀ ਦੇ ਵਿੱਤੀ ਘਾਟੇ ਦੇ ਟੀਚੇ ਤੋਂ ਉੱਪਰ ਜਾਣ ਨੂੰ ਲੈ ਕੇ ਕੋਈ ਜੋਖ਼ਮ ਨਹੀਂ ਹੈ।
ਇਹ ਵੀ ਪੜ੍ਹੋ : ਰੱਖੜੀ ਮੌਕੇ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ, 200 ਰੁਪਏ ਸਸਤਾ ਹੋਇਆ LPG ਸਲੰਡਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰੀ ਸੀਜ਼ਨ 'ਚ ਮਹਿੰਗਾ ਹੋ ਸਕਦੈ ਹਵਾਈ ਸਫ਼ਰ, ATF ਦੀ ਕੀਮਤ 'ਚ ਹੋਇਆ ਜ਼ਬਰਦਸਤ ਵਾਧਾ
NEXT STORY