ਨਵੀਂ ਦਿੱਲੀ (ਭਾਸ਼ਾ) – ਓਡਿਸ਼ਾ ’ਚ ਸ਼ੁੱਕਰਵਾਰ ਨੂੰ ਭਿਆਨਕ ਰੇਲ ਹਾਦਸਾ ਹੋਣ ਤੋਂ ਬਾਅਦ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਸ਼ਨੀਵਾਰ ਨੂੰ ਸਾਰੀਆਂ ਏਅਰਲਾਈਨਜ਼ ਨੂੰ ਨਿਰਦੇਸ਼ ਦਿੱਤਾ ਕਿ ਭੁਵਨੇਸ਼ਵਰ ਆਉਣ-ਜਾਣ ਵਾਲੀਆਂ ਉਡਾਣਾਂ ਦੇ ਕਿਰਾਏ ’ਚ ਅਸਧਾਰਣ ਵਾਧੇ ’ਤੇ ਨਿਗਰਾਨੀ ਰੱਖਣ ਅਤੇ ਅਜਿਹਾ ਹੋਣ ਤੋਂ ਰੋਕਣ ਲਈ ਜ਼ਰੂਰੀ ਕਦਮ ਉਠਾਉਣ। ਮੰਤਰਾਲਾ ਨੇ ਇਸ ਤੋਂ ਇਲਾਵਾ ਕਿਹਾ ਕਿ ਦੁਰਘਟਨਾ ਕਾਰਣ ਕਿਸੇ ਹਵਾਈ ਯਾਤਰਾ ਦੇੀ ਟਿਕਟ ਨੂੰ ਰੱਦ ਕਰਨ ਅਤੇ ਯਾਤਰਾ ਦਾ ਮੁੜ ਨਿਰਧਾਰਣ ਕਰਨ ’ਤੇ ਕੋਈ ਵਾਧੂ ਫੀਸ ਨਹੀਂ ਲੈਣੀ ਚਾਹੀਦੀ।
ਇਹ ਵੀ ਪੜ੍ਹੋ : ਕੇਂਦਰ ਦਾ ਪੰਜਾਬ ਸਰਕਾਰ ਨੂੰ ਝਟਕਾ, ਕਰਜ਼ਾ ਲੈਣ ਦੀ ਹੱਦ ’ਚ ਕੀਤੀ ਕਟੌਤੀ
ਮੰਤਰਾਲਾ ਨੇ ਇਸ ਸਬੰਧ ’ਚ ਸਾਰੀਆਂ ਏਵੀਏਸ਼ਨ ਕੰਪਨੀਆਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ। ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਓਡਿਸ਼ਾ ’ਚ ਹੋਏ ਰੇਲ ਹਾਦਸੇ ਨੂੰ ਦੇਖਦੇ ਹੋਏ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਸਾਰੀਆਂ ਏਵੀਏਸ਼ਨ ਕੰਪਨੀਆਂ ਨੂੰ ਭੁਵਨੇਸ਼ਵਰ ਆਉਣ ਵਾਲੀਆਂ ਅਤੇ ਉੱਥੋਂ ਜਾਣ ਵਾਲੀਆਂ ਉਡਾਣਾਂ ਦੇ ਹਵਾਈ ਕਿਰਾਏ ’ਚ ਅਸਧਾਰਣ ਵਾਧੇ ’ਤੇ ਨਜ਼ਰ ਰੱਖਣ ਅਤੇ ਇਸ ’ਤੇ ਰੋਕ ਲਗਾਉਣ ਲਈ ਜ਼ਰੂਰੀ ਕਾਰਵਾਈ ਕਰਨ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ’ਚ 37.97 ਫੀਸਦੀ ਦੀ ਰਿਕਾਰਡ ਉਚਾਈ ’ਤੇ ਪੁੱਜੀ ਮਹਿੰਗਾਈ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਭਾਰਤੀ-ਅਮਰੀਕੀ ਅਜੇ ਬੰਗਾ ਨੇ ਵਿਸ਼ਵ ਬੈਂਕ ਦੇ ਮੁਖੀ ਦਾ ਅਹੁਦਾ ਸੰਭਾਲਿਆ
NEXT STORY