ਮੁੰਬਈ (ਭਾਸ਼ਾ) - ਏਸ਼ੀਆਈ ਬਾਜ਼ਾਰਾਂ 'ਚ ਸੁਸਤ ਰੁਖ ਅਤੇ ਅਮਰੀਕੀ ਫੈਡਰਲ ਬੈਂਕ ਦੇ ਵਿਆਜ ਦਰ ਫ਼ੈਸਲੇ ਤੋਂ ਪਹਿਲਾਂ ਨਿਵੇਸ਼ਕਾਂ ਦੇ ਸਾਵਧਾਨ ਰਹਿਣ ਕਾਰਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਘਰੇਲੂ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ। ਪ੍ਰਚੂਨ ਮਹਿੰਗਾਈ ਦਰ 'ਚ ਇਕ ਵਾਰ ਫਿਰ ਵਾਧਾ ਅਤੇ ਨਵੰਬਰ 'ਚ ਇਸ ਦੇ 5.55 ਫ਼ੀਸਦੀ ਦੇ ਤਿੰਨ ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚਣ ਦਾ ਵੀ ਘਰੇਲੂ ਬਾਜ਼ਾਰਾਂ 'ਤੇ ਅਸਰ ਪਿਆ। ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 130.21 ਅੰਕ ਡਿੱਗ ਕੇ 69,420.82 'ਤੇ ਖੁੱਲ੍ਹਿਆ। ਨਿਫਟੀ 29.05 ਅੰਕ ਡਿੱਗ ਕੇ 20,877.35 'ਤੇ ਆ ਗਿਆ।
ਇਹ ਵੀ ਪੜ੍ਹੋ - ਮਹਿੰਗਾਈ ਦੀ ਮਾਰ 'ਚ ਗੰਢਿਆਂ ਤੋਂ ਬਾਅਦ ਲਸਣ ਨੇ ਮਚਾਈ ਤਬਾਹੀ, 400 ਰੁਪਏ ਪ੍ਰਤੀ ਕਿਲੋ ਹੋਈ ਕੀਮਤ
ਇਸ ਦੌਰਾਨ ਸੈਂਸੈਕਸ ਦੀਆਂ ਕੰਪਨੀਆਂ ਵਿੱਚ, ਟਾਟਾ ਕੰਸਲਟੈਂਸੀ ਸਰਵਿਸਿਜ਼, ਐਕਸਿਸ ਬੈਂਕ, ਇਨਫੋਸਿਸ, ਬਜਾਜ ਫਾਈਨਾਂਸ, ਬਜਾਜ ਫਿਨਸਰਵ ਅਤੇ ਐੱਚਡੀਐੱਫਸੀ ਬੈਂਕ ਦੇ ਸ਼ੇਅਰ ਲਾਲ ਰੰਗ ਵਿੱਚ ਸਨ। ਜਦੋਂ ਕਿ NTPC, ਪਾਵਰ ਗਰਿੱਡ, ਅਲਟ੍ਰਾਟੈੱਕ ਸੀਮੈਂਟ ਅਤੇ ਲਾਰਸਨ ਐਂਡ ਟੂਬਰੋ ਦੇ ਸ਼ੇਅਰ ਵਧੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਚੀਨ ਦਾ ਸ਼ੰਘਾਈ, ਹਾਂਗਕਾਂਗ ਦਾ ਹੈਂਗ ਸੇਂਗ, ਦੱਖਣੀ ਕੋਰੀਆ ਦਾ ਕੋਸਪੀ ਘਾਟੇ 'ਚ ਰਿਹਾ, ਜਦਕਿ ਜਾਪਾਨ ਦਾ ਨਿੱਕੇਈ ਲਾਭ 'ਚ ਰਿਹਾ।
ਇਹ ਵੀ ਪੜ੍ਹੋ - ਜਲਦੀ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ! ਸਰਕਾਰ ਕਰ ਰਹੀ ਹੈ ਵੱਡੀ ਤਿਆਰੀ
ਦੂਜੇ ਪਾਸੇ ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.20 ਫ਼ੀਸਦੀ ਘੱਟ ਕੇ 73.09 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਮੰਗਲਵਾਰ ਨੂੰ 76.86 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਿਕਟਾਂ ਨਾਲ ਜ਼ਬਰਦਸਤੀ ਪੌਪਕਾਰਨ ਵੇਚਣ ’ਤੇ ਕੰਜਿਊਮਰ ਕੋਰਟ ਨੇ ਮਲਟੀਪਲੈਕਸ ਸਿਨੇਮਾ ਨੂੰ ਠੋਕਿਆ ਜੁਰਮਾਨਾ
NEXT STORY