ਨਵੀਂ ਦਿੱਲੀ (ਵਾਰਤਾ) : ਘਰੇਲੂ ਯਾਤਰੀ ਜਹਾਜ਼ ਸੇਵਾ 25 ਮਈ ਨੂੰ ਦੁਬਾਰਾ ਸ਼ੁਰੂ ਹੋਣ ਦੇ ਬਾਅਦ 14ਵੇਂ ਦਿਨ ਐਤਵਾਰ ਨੂੰ ਹਵਾਈ ਯਾਤਰੀਆਂ ਦੀ ਗਿਣਤੀ 64 ਹਜ਼ਾਰ ਦੇ ਪਾਰ ਰਹੀ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦੱਸਿਆ ਕਿ 7 ਜੂਨ ਨੂੰ ਕੁੱਲ 664 ਉਡਾਣਾਂ ਵਿਚ 64,304 ਯਾਤਰੀ ਆਪਣੀ ਮੰਜ਼ਿਲ ਲਈ ਰਵਾਨਾ ਹੋਏ। ਇਸ ਤੋਂ ਪਹਿਲਾਂ 6 ਜੂਨ ਨੂੰ 674 ਉਡਾਣਾਂ ਵਿਚ 65,080 ਯਾਤਰੀ ਆਪਣੀ ਮੰਜ਼ਿਲ ਤੱਕ ਪੁੱਜੇ ਸਨ।
ਕੋਵਿਡ-19 ਮਹਾਮਾਰੀ 'ਤੇ ਕਾਬੂ ਪਾਉਣ ਲਈ ਸਰਕਾਰ ਨੇ 25 ਮਾਰਚ ਤੋਂ ਦੇਸ਼ ਵਿਚ ਘਰੇਲੂ ਉਡਾਣਾਂ ਦੇ ਸੰਚਾਲਨ 'ਤੇ ਰੋਕ ਲਗਾ ਦਿੱਤੀ ਸੀ। ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ 22 ਮਾਰਚ ਤੋਂ ਹੀ ਬੰਦ ਹੈ। ਕੇਂਦਰ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ 25 ਮਈ ਤੋਂ ਇਕ-ਤਿਹਾਈ ਘਰੇਲੂ ਯਾਤਰੀ ਉਡਾਣਾਂ ਦੇ ਸੰਚਾਲਨ ਦੀ ਆਗਿਆ ਦਿੱਤੀ ਹੈ।
ਚੀਨ ਨੇ ਮਈ 'ਚ ਰਿਕਾਰਡ ਤੋੜੇ, ਦਰਾਮਦ ਕੀਤਾ ਇੰਨਾ ਕੱਚਾ ਤੇਲ
NEXT STORY