ਨਵੀਂ ਦਿੱਲੀ (ਵਾਰਤਾ) : ਘਰੇਲੂ ਯਾਤਰੀ ਉਡਾਣਾਂ ਦੁਬਾਰਾ ਸ਼ੁਰੂ ਹੋਣ ਦੇ ਬਾਅਦ ਤੋਂ ਯਾਤਰਾ ਕਰਨ ਵਾਲਿਆਂ ਦੀ ਗਿਣਤੀ 10 ਲੱਖ ਦੇ ਪਾਰ ਪਹੁੰਚ ਚੁੱਕੀ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦੱਸਿਆ ਕਿ 25 ਮਈ ਨੂੰ ਉਡਾਣਾਂ ਦੁਬਾਰਾ ਸ਼ੁਰੂ ਹੋਣ ਦੇ ਬਾਅਦ 12 ਜੂਨ ਤੱਕ 11,500 ਤੋਂ ਜ਼ਿਆਦਾ ਉਡਾਣਾਂ ਵਿਚ 10 ਲੱਖ ਤੋਂ ਜ਼ਿਆਦਾ ਲੋਕ ਸਫਰ ਕਰ ਚੁੱਕੇ ਹਨ।
ਸ਼ੁੱਕਰਵਾਰ ਨੂੰ ਵੀ 700 ਤੋਂ ਜ਼ਿਆਦਾ ਉਡਾਣਾਂ ਦਾ ਸੰਚਲਾਨ ਹੋਇਆ ਜਿਨ੍ਹਾਂ ਵਿਚ 68,146 ਯਾਤਰੀ ਆਪਣੇ ਮੰਜ਼ਿਲ 'ਤੇ ਪਹੁੰਚੇ। ਕੋਵਿਡ-19 ਮਹਾਮਾਰੀ 'ਤੇ ਕਾਬੂ ਪਾਉਣ ਲਈ ਸਰਕਾਰ ਨੇ 25 ਮਾਰਚ ਤੋਂ ਦੇਸ਼ ਵਿਚ ਘਰੇਲੂ ਉਡਾਣਾਂ ਦੇ ਸੰਚਾਲਨ 'ਤੇ ਰੋਕ ਲਗਾ ਦਿੱਤੀ ਸੀ। ਕੌਮਾਂਤਰੀ ਉਡਾਣਾਂ ਦਾ ਸੰਚਾਲਨ 22 ਮਾਰਚ ਤੋਂ ਹੀ ਬੰਦ ਹੈ। ਕੇਂਦਰ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਨਾਲ 25 ਮਈ ਤੋਂ ਇਕ-ਤਿਹਾਈ ਘਰੇਲੂ ਯਾਤਰੀ ਉਡਾਣਾਂ ਦੇ ਸੰਚਾਲਨ ਦੀ ਇਜਾਜ਼ਤ ਦਿੱਤੀ ਹੈ।
ਭੋਗਪੁਰਮ ਹਵਾਈ ਅੱਡੇ ਲਈ GMR ਦਾ ਆਂਧਰਾ ਪ੍ਰਦੇਸ਼ ਸਰਕਾਰ ਨਾਲ ਸਮਝੌਤਾ
NEXT STORY